ਸੰਤ ਬਾਬਾ ਕੌਰ ਸਿੰਘ ਖੇੜੀ ਖੁਰਦ ਸਨਮਾਨਿਤ
ਸ਼ੇਰਪੁਰ,12 ਨਵੰਬਰ (ਦਰਸ਼ਨ ਸਿੰਘ ਖੇੜੀ) ਸਿੱਖ ਧਰਮ ਦੇ ਪ੍ਰਸਿੱਧ ਵਿਦਵਾਨ,ਪ੍ਰਚਾਰਕ ਤੇ ਕਥਾ ਵਾਚਕ ਸੰਤ ਬਾਬਾ ਕੌਰ ਸਿੰਘ ਖੇੜੀ ਖੁਰਦ ਵਾਲਿਆਂ ਨੂੰ ਸੰਗਤਾਂ ਵਲੋਂ ਸਿਰੋਪਾਓ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ। ਐਡੀਲੇਡ ਆਸਟ੍ਰੇਲੀਆ ਵਿਖੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਐਲਨਬੀ ਗਾਰਡਨਜ਼ ਵਿਖੇ ਸੰਤ ਬਾਬਾ ਕੌਰ ਸਿੰਘ ਖੇੜੀ ਖੁਰਦ ਵਾਲਿਆਂ ਨੂੰ ਕਈ ਦਿਨਾਂ ਤੋਂ ਬਾਅਦ ਕਥਾ ਕਰਨ ਦੀ ਸੇਵਾ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਕੌਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਸ਼ੇਰਪੁਰ,12 ਨਵੰਬਰ (ਦਰਸ਼ਨ ਸਿੰਘ ਖੇੜੀ) ਸਿੱਖ ਧਰਮ ਦੇ ਪ੍ਰਸਿੱਧ ਵਿਦਵਾਨ,ਪ੍ਰਚਾਰਕ ਤੇ ਕਥਾ ਵਾਚਕ ਸੰਤ ਬਾਬਾ ਕੌਰ ਸਿੰਘ ਖੇੜੀ ਖੁਰਦ ਵਾਲਿਆਂ ਨੂੰ ਸੰਗਤਾਂ ਵਲੋਂ ਸਿਰੋਪਾਓ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ।ਐਡੀਲੇਡ ਆਸਟ੍ਰੇਲੀਆ ਵਿਖੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਐਲਨਬੀ ਗਾਰਡਨਜ਼ ਵਿਖੇ ਸੰਤ ਬਾਬਾ ਕੌਰ ਸਿੰਘ ਖੇੜੀ ਖੁਰਦ ਵਾਲਿਆਂ ਨੂੰ ਕਈ ਦਿਨਾਂ ਤੋਂ ਬਾਅਦ ਕਥਾ ਕਰਨ ਦੀ ਸੇਵਾ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਕੌਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਬੜੀ ਨੇ ਕਿਹਾ ਕਿ ਬਾਬਾ ਜੀ ਵਲੋਂ ਜੋ ਸਰਲ ਤਰੀਕੇ ਨਾਲ ਸਿੱਖੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਉਸ ਨਾਲ ਸੰਗਤਾਂ ਨੂੰ ਮਾਨਸਿਕ ਸੰਤੁਸ਼ਟੀ ਤੇ ਸ਼ਾਂਤੀ ਮਿਲਦੀ ਹੈ। ਇਸ ਮੌਕੇ ਗਿਆਨੀ ਰਣਜੀਤ ਸਿੰਘ,ਰਾਗੀ ਭਾਈ ਕਰਮਜੀਤ ਸਿੰਘ, ਭਾਈ ਲਾਖਣ ਸਿੰਘ, ਭਾਈ ਵਿਜੇਂਦਰ ਸਿੰਘ ਆਦਿ ਆਗੂ ਮੌਜੂਦ ਸਨ।