12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਇੱਕ ਮੈਡੀਕਲ ਦੀ ਦੁਕਾਨ ਪੁਲਿਸ ਵੱਲੋਂ ਸੀਲ ਕਰਨ ’ਤੇ ਜ਼ਿਲ੍ਹਾ ਮਲੇਰਕੋਟਲਾ ਅੰਦਰ ਸਮੂਹ ਮੈਡੀਕਲ ਸਟੋਰ ਰੋਸ ਵਜੋਂ ਬੰਦ ਰੱਖੇ

ਅਹਿਮਦਗੜ੍ਹ, 12 ਨਵੰਬਰ (ਸੁਖਜੀਤ ਸਿੰਘ ਖੇੜਾ)-ਜ਼ਿਲ੍ਹਾ ਮਲੇਰਕੋਟਲਾ ਵਿੱਚ ਪੁਲਿਸ ਵੱਲੋਂ ਕੈਮਿਸਟਾਂ ਨਾਲ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਦੇ ਵਿਰੋਧ ਵਿੱਚ ਅੱਜ ਡਿਸਟ੍ਰਿਕਟ ਕੈਮਿਸਟ ਐਸੋਸੀਏਸ਼ਨ ਮਲੇਰਕੋਟਲਾ ਵੱਲੋਂ ਜਿੱਥੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਉੱਥੇ ਡੀਸੀ ਮਲੇਰਕੋਟਲਾ ਨੂੰ ਮੰਗ ਪੱਤਰ ਦਿੱਤਾ ਗਿਆ ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕੈਮਿਸਟਾਂ ਨੇ ਐੱਸਡੀਐਮ ਦਫ਼ਤਰ ਅਹਿਮਦਗੜ੍ਹ ਹਾਜ਼ਰ ਹੋਕੇ ਕੈਮਿਸਟ ਐੱਸੋਸੀਏਸ਼ਨ ਅਹਿਮਦਗੜ੍ਹ ਵੱਲੋਂ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਜ਼ਿਲ੍ਹੇ ਭਰ ਦੇ ਮੈਡੀਕਲ ਸਟੋਰ ਮਾਲਕਾਂ ਵੱਲੋਂ ਆਪਣੇ ਕਾਰੋਬਾਰ ਬੰਦ ਰੱਖ ਕੇ ਪੁਲਿਸ ਦੀ ਕਾਰਵਾਈ ਪ੍ਰਤੀ ਰੋਸ ਪ੍ਰਗਟ ਕੀਤਾ ਗਿਆ।

Ad Position 21
No active advertisement
ਕੈਮਿਸਟ ਐਸੋਸੀਏਸ਼ਨ ਅਹਿਮਦਗੜ੍ਹ ਦੇ ਆਗੂ ਐੱਸ.ਡੀ.ਐੱਮ. ਦਫ਼ਤਰ ਅਹਿਮਦਗੜ੍ਹ ਵਿਖੇ ਰੋਸ ਪ੍ਰਦਰਸ਼ਨ ਦੌਰਾਨ। ਤਸਵੀਰ :ਸੁਖਜੀਤ ਸਿੰਘ ਖੇੜਾ 13-11-2026
ਅਹਿਮਦਗੜ੍ਹ, 12 ਨਵੰਬਰ (ਸੁਖਜੀਤ ਸਿੰਘ ਖੇੜਾ)-ਜ਼ਿਲ੍ਹਾ ਮਲੇਰਕੋਟਲਾ ਵਿੱਚ ਪੁਲਿਸ ਵੱਲੋਂ ਕੈਮਿਸਟਾਂ ਨਾਲ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਦੇ ਵਿਰੋਧ ਵਿੱਚ ਅੱਜ ਡਿਸਟ੍ਰਿਕਟ ਕੈਮਿਸਟ ਐਸੋਸੀਏਸ਼ਨ ਮਲੇਰਕੋਟਲਾ ਵੱਲੋਂ ਜਿੱਥੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਉੱਥੇ ਡੀਸੀ ਮਲੇਰਕੋਟਲਾ ਨੂੰ ਮੰਗ ਪੱਤਰ ਦਿੱਤਾ ਗਿਆ ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕੈਮਿਸਟਾਂ ਨੇ ਐੱਸਡੀਐਮ ਦਫ਼ਤਰ ਅਹਿਮਦਗੜ੍ਹ ਹਾਜ਼ਰ ਹੋਕੇ ਕੈਮਿਸਟ ਐੱਸੋਸੀਏਸ਼ਨ ਅਹਿਮਦਗੜ੍ਹ ਵੱਲੋਂ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਜ਼ਿਲ੍ਹੇ ਭਰ ਦੇ ਮੈਡੀਕਲ ਸਟੋਰ ਮਾਲਕਾਂ ਵੱਲੋਂ ਆਪਣੇ ਕਾਰੋਬਾਰ ਬੰਦ ਰੱਖ ਕੇ ਪੁਲਿਸ ਦੀ ਕਾਰਵਾਈ ਪ੍ਰਤੀ ਰੋਸ ਪ੍ਰਗਟ ਕੀਤਾ ਗਿਆ। ਐੱਸੋਸੀਏਸ਼ਨ ਦੇ ਸਰਪ੍ਰਸਤ ਸੁਰਿੰਦਰ ਢੰਡ, ਜ਼ਿਲ੍ਹਾ ਪ੍ਰਧਾਨ ਸੁਖਬੀਰ ਸਿੰਘ ਮਾਨ, ਜ਼ਿਲ੍ਹਾ ਜਨਰਲ ਸਕੱਤਰ ਸ਼ਸ਼ੀ ਕੁਮਾਰ ਗੋਇਲ, ਕ੍ਰਿਸ਼ਨ ਸਿੰਗਲਾ, ਰਾਜਵਿੰਦਰ ਸਿੰਘ ਗਰੇਵਾਲ, ਇਕਬਾਲ ਚੀਮਾ ਨੇ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਕੈਮਿਸਟਾਂ ਨਾਲ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜਿਸ ਕਾਰਨ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਕੈਮਿਸਟਾਂ ਨਾਲ ਕੀਤੇ ਜਾ ਰਹੇ ਕਥਿਤ ਗ਼ਲਤ ਵਿਵਹਾਰ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਬਿਨਾਂ ਕਿਸੇ ਠੋਸ ਆਧਾਰ ਤੋਂ ਕਿਸੇ ਵੀ ਕੈਮਿਸਟ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੈਮਿਸਟ ਵਰਗ ਕਾਨੂੰਨ ਅਤੇ ਨਿਯਮਾਂ ਅਨੁਸਾਰ ਆਪਣਾ ਕਾਰੋਬਾਰ ਕਰਦਾ ਹੈ ਅਤੇ ਜੇਕਰ ਕਿਸੇ ਵਿਰੁੱਧ ਕੋਈ ਸ਼ਿਕਾਇਤ ਜਾਂ ਮਾਮਲਾ ਹੈ ਤਾਂ ਉਸ ਸਬੰਧੀ ਕਾਨੂੰਨੀ ਪ੍ਰਕਿਰਿਆ ਅਪਣਾਈ ਜਾਣੀ ਚਾਹੀਦੀ ਹੈ। ਐੱਸੋਸੀਏਸ਼ਨ ਦੇ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕੈਮਿਸਟਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ, ਤਾਂ ਜੋ ਕੈਮਿਸਟ ਵਰਗ ਵਿੱਚ ਪੈਦਾ ਹੋਇਆ ਰੋਸ ਖ਼ਤਮ ਹੋ ਸਕੇ ਅਤੇ ਮੈਡੀਕਲ ਸੇਵਾਵਾਂ ਆਮ ਵਾਂਗ ਜਾਰੀ ਰਹਿ ਸਕਣ। ਡੀਸੀ ਸਾਹਿਬ ਵੱਲੋਂ ਮਾਮਲਾ ਜਲਦ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ। ਕੀ ਕਹਿਣਾ ਹੈ ਐੱਸ.ਐੱਸ.ਪੀ. ਮਲੇਰਕੋਟਲਾ ਦਾ ਇਸ ਸਬੰਧੀ ਜਦੋਂ ਐੱਸ.ਐੱਸ.ਪੀ. ਮਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਲੇਰਕੋਟਲਾ ਨੇੜੇ ਦੋ ਮੈਡੀਕਲ ਦੁਕਾਨਾਂ ਦੇ ਮਾਲਕਾਂ ਦੀ ਆਪਸੀ ਖਹਿਬਾਜੀ ਕਾਰਨ ਇੱਕ ਦੁਕਾਨਦਾਰ ਵੱਲੋਂ ਦੂਜੇ ਦੁਕਾਨਦਾਰ ਦੀ ਕਥਿਤ ਸ਼ਿਕਾਇਤ ਤੇ ਦੁਕਾਨ ਨੂੰ ਸੀਲ ਕੀਤਾ ਗਿਆ ਸੀ ਪਰ ਜਦੋਂ ਉਸਦੀ ਪੂਰੀ ਪੜਤਾਲ ਕੀਤੀ ਗਈ ਤਾਂ ਦੁਕਾਨਦਾਰ ਬਿਲਕੁਲ ਸਹੀ ਪਾਇਆ ਗਿਆ ਅਤੇ ਮਸਲਾ ਹੁਣ ਬਿਲਕੁਲ ਹੀ ਖਤਮ ਹੋ ਗਿਆ ਹੈ ਅਤੇ 4 ਵਜੇ ਮੈਡੀਕਲ ਦੀਆਂ ਦੁਕਾਨਾਂ ਆਮ ਵਾਂਗ ਖੋਲ੍ਹੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਦੇ ਵਫਦ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਭਲਕੇ
Ad Position 24