12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਦਾਮਨ ਬਾਜਵਾ ਨੇ ਹਲਕਾ ਸੁਨਾਮ ਦੇ ਪਿੰਡ ਸ਼ਾਹਪੁਰ ਕਲਾਂ ਵਿੱਚ ਭਗਵੰਤ ਮਾਨ ਸਰਕਾਰ ਦੀ ‘ਸਿਹਤ ਕ੍ਰਾਂਤੀ’ ਦੀ ਖੋਲ੍ਹੀ ਪੋਲ!

ਚੀਮਾ ਮੰਡੀ, 12 ਨਵੰਬਰ (ਜਗਰਾਜ ਮਾਨ)-ਸੁਨਾਮ ਹਲਕੇ ਦੇ ਪਿੰਡ ਸ਼ਾਹਪੁਰ ਕਲਾਂ ਵਿੱਚ ਆਮ ਆਦਮੀ ਪਾਰਟੀ ਦੀ ਅਖੌਤੀ ਸਿਹਤ ਕ੍ਰਾਂਤੀ ਦੀ ਪੋਲ ਉਸ ਸਮੇਂ ਖੁੱਲ੍ਹ ਕੇ ਸਾਹਮਣੇ ਆ ਗਈ, ਜਦੋਂ ਦਾਮਨ ਬਾਜਵਾ ਨੇ ਪਿੰਡ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ। ਹੈਰਾਨੀ ਦੀ ਗੱਲ ਹੈ ਕਿ ਕਰੀਬ 6 ਮਹੀਨੇ ਪਹਿਲਾਂ ਖੋਲ੍ਹੇ ਗਏ ਇਸ ਕਲੀਨਿਕ ਦੇ ਦਰਵਾਜ਼ੇ ’ਤੇ ਅੱਜ ਵੀ ਤਾਲਾ ਲਟਕ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 13-11-2026
ਚੀਮਾ ਮੰਡੀ, 12 ਨਵੰਬਰ (ਜਗਰਾਜ ਮਾਨ)-ਸੁਨਾਮ ਹਲਕੇ ਦੇ ਪਿੰਡ ਸ਼ਾਹਪੁਰ ਕਲਾਂ ਵਿੱਚ ਆਮ ਆਦਮੀ ਪਾਰਟੀ ਦੀ ਅਖੌਤੀ ਸਿਹਤ ਕ੍ਰਾਂਤੀ ਦੀ ਪੋਲ ਉਸ ਸਮੇਂ ਖੁੱਲ੍ਹ ਕੇ ਸਾਹਮਣੇ ਆ ਗਈ, ਜਦੋਂ ਦਾਮਨ ਬਾਜਵਾ ਨੇ ਪਿੰਡ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ। ਹੈਰਾਨੀ ਦੀ ਗੱਲ ਹੈ ਕਿ ਕਰੀਬ 6 ਮਹੀਨੇ ਪਹਿਲਾਂ ਖੋਲ੍ਹੇ ਗਏ ਇਸ ਕਲੀਨਿਕ ਦੇ ਦਰਵਾਜ਼ੇ ’ਤੇ ਅੱਜ ਵੀ ਤਾਲਾ ਲਟਕ ਰਿਹਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਕਲੀਨਿਕ ਖੁੱਲ੍ਹਣ ਤੋਂ ਲੈ ਕੇ ਅੱਜ ਤੱਕ ਨਾ ਕੋਈ ਡਾਕਟਰ ਇੱਥੇ ਆਇਆ ਹੈ ਅਤੇ ਨਾ ਹੀ ਕਿਸੇ ਹੋਰ ਮੈਡੀਕਲ ਸਟਾਫ਼ ਨੇ ਆਪਣੀ ਹਾਜ਼ਰੀ ਲਗਵਾਈ ਹੈ। ਪਿੰਡ ਦੇ ਕਿਸੇ ਵੀ ਵਿਅਕਤੀ ਨੂੰ ਇਸ ਕਲੀਨਿਕ ਤੋਂ ਅੱਜ ਤੱਕ ਇਲਾਜ ਦੀ ਸਹੂਲਤ ਨਹੀਂ ਮਿਲੀ। ਇਹ ਆਮ ਆਦਮੀ ਪਾਰਟੀ ਦੀ ਸਿਹਤ ਕ੍ਰਾਂਤੀ ਦਾ ਉਹ ਮਾਡਲ ਹੈ, ਜਿਸ ਵਿੱਚ ਮਰੀਜ਼ਾਂ ਲਈ ਡਾਕਟਰ ਤਾਂ ਦੂਰ, ਕਲੀਨਿਕ ਦਾ ਦਰਵਾਜ਼ਾ ਖੋਲ੍ਹਣ ਵਾਲਾ ਵੀ ਕੋਈ ਨਹੀਂ ਹੈ। ਹਕੀਕਤ ਇਹ ਹੈ ਕਿ ਪਿੰਡ ਦੇ ਪੁਰਾਣੇ ਸੇਵਾ ਕੇਂਦਰ ਦੀ ਇਮਾਰਤ ਨੂੰ ਸਿਰਫ਼ ਆਮ ਆਦਮੀ ਪਾਰਟੀ ਦੇ ਰੰਗ ਵਿੱਚ ਰੰਗ ਕੇ ਉਸ ਉੱਪਰ ਆਮ ਆਦਮੀ ਕਲੀਨਿਕ ਦਾ ਬੋਰਡ ਲਗਾ ਦਿੱਤਾ ਗਿਆ। ਪਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਨਾ ਡਾਕਟਰਾਂ ਦਾ ਪ੍ਰਬੰਧ ਕੀਤਾ ਗਿਆ ਅਤੇ ਨਾ ਹੀ ਲੋੜੀਂਦਾ ਮੈਡੀਕਲ ਸਟਾਫ਼ ਤਾਇਨਾਤ ਕੀਤਾ ਗਿਆ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਹ ਕੋਈ ਦੂਰ-ਦੁਰਾਡੇ ਦਾ ਪਿੰਡ ਨਹੀਂ, ਸਗੋਂ ਸੁਨਾਮ ਵਿਧਾਨ ਸਭਾ ਹਲਕੇ ਦਾ ਪਿੰਡ ਹੈ, ਜਿਸ ਦੀ ਨੁਮਾਇੰਦਗੀ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਕਰਦੇ ਹਨ। ਇਸੇ ਇਲਾਕੇ ਦੀ ਚੀਮਾ ਸਬ-ਡਿਵੀਜ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਜੱਦੀ ਪਿੰਡ ਸਤੌਜ ਵੀ ਪੈਂਦਾ ਹੈ। ਜਦੋਂ ਪੰਜਾਬ ਦੇ ਮੁੱਖ ਮੰਤਰੀ ਦਾ ਆਪਣਾ ਇਲਾਕਾ ਅਤੇ ਸੱਤਾਧਾਰੀ ਪਾਰਟੀ ਦੇ ਸੂਬਾ ਪ੍ਰਧਾਨ ਦਾ ਆਪਣਾ ਵਿਧਾਨ ਸਭਾ ਹਲਕਾ ਹੀ ਬੁਨਿਆਦੀ ਸਿਹਤ ਸਹੂਲਤਾਂ ਦੇ ਮਾਮਲੇ ਵਿੱਚ ਅਜਿਹੇ ਸਵਾਲਾਂ ਦੇ ਘੇਰੇ ਵਿੱਚ ਹੈ ਤਾਂ ਬਾਕੀ ਪੰਜਾਬ ਦੇ ਪਿੰਡਾਂ ਦੀ ਸਿਹਤ ਸੇਵਾਵਾਂ ਦੀ ਹਾਲਤ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਸਮੇਂ ਤੋਂ ਪਹਿਲਾਂ ਬੰਦ ਕਰਨ ਦੇ ਵਿਰੋਧ ’ਚ ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਧਰਨਾ ਅਗਲੀ ਖ਼ਬਰ ਕਿਸਾਨ ਯੂਨੀਅਨ ਦੇ ਵਫਦ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ-ਪੱਤਰ
Ad Position 24