12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਝੋਨੇ ਦੀ ਸਰਕਾਰੀ ਖ਼ਰੀਦ ਸਮੇਂ ਤੋਂ ਪਹਿਲਾਂ ਬੰਦ ਕਰਨ ਦੇ ਵਿਰੋਧ ’ਚ ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਧਰਨਾ

ਭਵਾਨੀਗੜ੍ਹ, 12 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਅਨਾਜ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਕਸ਼ਮੀਰ ਸਿੰਘ ਆਲੋਅਰਖ ਦੀ ਅਗਵਾਈ ਹੇਠ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਸਮੇਂ ਤੋਂ ਪਹਿਲਾਂ ਬੰਦ ਕਰਨ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਹੋਏ ਰੋਸ ਧਰਨਾ ਦਿੱਤਾ। ਇਸ ਮੌਕੇ ਬਲਾਕ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਘਰਾਚੋਂ, ਬਲਾਕ ਜਨਰਲ ਸਕੱਤਰ ਰਘਵੀਰ ਸਿੰਘ ਘਰਾਚੋਂ ਨੇ ਕਿਹਾ ਕਿ ਸਰਕਾਰਾਂ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਨ ਲਈ ਜਾਣਬੁੱਝ ਕੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਮੰਡੀਆਂ ਵਿੱਚ ਰੋਲਣਾ ਚਾਹੁੰਦੀਆਂ ਹਨ।

Ad Position 21
No active advertisement
ਅਜੀਤ ਡੈਸਕ 13-11-2026
ਭਵਾਨੀਗੜ੍ਹ, 12 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਅਨਾਜ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਕਸ਼ਮੀਰ ਸਿੰਘ ਆਲੋਅਰਖ ਦੀ ਅਗਵਾਈ ਹੇਠ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਸਮੇਂ ਤੋਂ ਪਹਿਲਾਂ ਬੰਦ ਕਰਨ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਹੋਏ ਰੋਸ ਧਰਨਾ ਦਿੱਤਾ। ਇਸ ਮੌਕੇ ਬਲਾਕ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਘਰਾਚੋਂ, ਬਲਾਕ ਜਨਰਲ ਸਕੱਤਰ ਰਘਵੀਰ ਸਿੰਘ ਘਰਾਚੋਂ ਨੇ ਕਿਹਾ ਕਿ ਸਰਕਾਰਾਂ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਨ ਲਈ ਜਾਣਬੁੱਝ ਕੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਮੰਡੀਆਂ ਵਿੱਚ ਰੋਲਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ 400 ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸਮੇਂ ਤੋਂ ਪਹਿਲਾਂ ਹੀ ਬੰਦ ਕਰਨ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਮੰਡੀਆਂ ਵਿਚ ਖ਼ਰੀਦ ਬੰਦ ਕਰਕੇ ਕਿਸਾਨਾਂ ਨੂੰ ਆਉਣ ਵਾਲੀਆਂ ਫ਼ਸਲਾਂ ਸਿੱਧੀਆਂ ਸਾਇਲੋ ਪਲਾਂਟਾਂ ਵਿੱਚ ਵੇਚਣ ਲਈ ਮਜਬੂਰ ਕਰਨ ਅਤੇ ਖੁੱਲ੍ਹੀ ਮੰਡੀ ਦੀ ਵਿਵਸਥਾ ਲਾਗੂ ਕਰਨ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਜਾਂ ਪੰਜਾਬ ਸਰਕਾਰ ਵੱਲੋਂ ਜਲਦੀ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਨਾ ਕੀਤੇ ਗਏ ਅਤੇ ਮੰਡੀਆਂ ਵਿੱਚੋਂ ਝੋਨੇ ਦੀ ਫ਼ਸਲ ਨੂੰ ਨਾ ਚੁੱਕਿਆ ਗਿਆ ਤਾਂ ਉਹ ਤਿੱਖਾ ਸੰਘਰਸ਼ ਕਰਨਗੇ। ਇਸ ਮੌਕੇ ਬਲਾਕ ਮੀਤ ਪ੍ਰਧਾਨ ਗੁਰਚੇਤ ਸਿੰਘ ਭੱਟੀਵਾਲ, ਕਰਮ ਚੰਦ ਪੰਨਵਾਂ, ਬਲਾਕ ਸਕੱਤਰ ਕੁਲਦੀਪ ਸਿੰਘ ਲਾਡੀ ਬਖੋਪੀਰ, ਬਲਾਕ ਆਗੂ ਹਰਪ੍ਰੀਤ ਸਿੰਘ ਬਾਲਦ ਕਲਾਂ, ਬਲਾਕ ਆਗੂ ਨੈਬ ਸਿੰਘ ਭੱਟੀਵਾਲ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਖਹਿਰਾ ਪੈਲੇਸ ਵਿਖੇ ਮਾਵਾਂ-ਧੀਆਂ ਦੀ ਲਲਕਾਰ ਬੈਨਰ ਹੇਠ ਹੋਵੇਗੀ ਔਰਤਾਂ ਦੀ ਇਤਿਹਾਸਕ ਰੈਲੀ - ਰਮਨਦੀਪ ਕੌਰ ਸ਼ੇਰੋਂ ਅਗਲੀ ਖ਼ਬਰ ਦਾਮਨ ਬਾਜਵਾ ਨੇ ਹਲਕਾ ਸੁਨਾਮ ਦੇ ਪਿੰਡ ਸ਼ਾਹਪੁਰ ਕਲਾਂ ਵਿੱਚ ਭਗਵੰਤ ਮਾਨ ਸਰਕਾਰ ਦੀ ‘ਸਿਹਤ ਕ੍ਰਾਂਤੀ’ ਦੀ ਖੋਲ੍ਹੀ ਪੋਲ!
Ad Position 24