ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਕਰਵਾਏ
ਸੰਗਰੂਰ, 13 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਗੁਰਮਤਿ ਪ੍ਰਚਾਰਕ ਰਾਗੀ ਗ੍ਰੰਥੀ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਦੋ ਰੋਜ਼ਾ ਰਾਤਰੀ ਦੇ ਸਮਾਗਮ ਸਥਾਨਿਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਅਤੇ ਭਾਈ ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ ਬੁਰਜ, ਭਾਈ ਸਤਵਿੰਦਰ ਸਿੰਘ ਭੋਲਾ, ਭਾਈ ਕੇਵਲ ਸਿੰਘ ਹੈੱਡ ਗ੍ਰੰਥੀ ਅਤੇ ਹਰਬੰਸ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਦੀ ਦੇਖ ਰੇਖ ਹੇਠ ਕੀਤੇ ਗਏ। ਪਹਿਲੀ ਰਾਤਰੀ ਦੇ ਸਮਾਗਮ ਵਿੱਚ ਭਾਈ ਗੁਰਧਿਆਨ ਸਿੰਘ ਸਕੱਤਰ ਦੇ ਬਾਖ਼ੂਬੀ ਸਟੇਜ ਸੰਚਾਲਨ ਅਧੀਨ ਭਾਈ ਇੰਦਰਜੀਤ ਸਿੰਘ ਚੰਡੀਗੜ੍ਹ ਵਾਲਿਆਂ ਨੇ ਸਮੁੱਚੇ ਇਤਿਹਾਸ ਤੇ ਕਥਾ ਵਿਚਾਰ ਕੀਤੀ।
ਰ
ਰੋਜ਼ਾ ਸਮਾਗਮ ਦੀ ਇੱਕ ਝਲਕ। ਤਸਵੀਰ-ਮੁਕੇਸ਼ ਕੁਮਾਰ
14-11-2026
ਸੰਗਰੂਰ, 13 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਗੁਰਮਤਿ ਪ੍ਰਚਾਰਕ ਰਾਗੀ ਗ੍ਰੰਥੀ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਦੋ ਰੋਜ਼ਾ ਰਾਤਰੀ ਦੇ ਸਮਾਗਮ ਸਥਾਨਿਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਅਤੇ ਭਾਈ ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ ਬੁਰਜ, ਭਾਈ ਸਤਵਿੰਦਰ ਸਿੰਘ ਭੋਲਾ, ਭਾਈ ਕੇਵਲ ਸਿੰਘ ਹੈੱਡ ਗ੍ਰੰਥੀ ਅਤੇ ਹਰਬੰਸ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਦੀ ਦੇਖ ਰੇਖ ਹੇਠ ਕੀਤੇ ਗਏ। ਪਹਿਲੀ ਰਾਤਰੀ ਦੇ ਸਮਾਗਮ ਵਿੱਚ ਭਾਈ ਗੁਰਧਿਆਨ ਸਿੰਘ ਸਕੱਤਰ ਦੇ ਬਾਖ਼ੂਬੀ ਸਟੇਜ ਸੰਚਾਲਨ ਅਧੀਨ ਭਾਈ ਇੰਦਰਜੀਤ ਸਿੰਘ ਚੰਡੀਗੜ੍ਹ ਵਾਲਿਆਂ ਨੇ ਸਮੁੱਚੇ ਇਤਿਹਾਸ ਤੇ ਕਥਾ ਵਿਚਾਰ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵੰਤ ਸਿੰਘ ਨੇ ਸਮਾਗਮ ਦੀ ਆਰੰਭਤਾ ਕੀਤੀ ਉਪਰੰਤ ਭਾਈ ਅਵਤਾਰ ਸਿੰਘ ਮਸਤੂਆਣਾ ਸਾਹਿਬ, ਭਾਈ ਤਰਲੋਚਨ ਸਿੰਘ, ਭਾਈ ਹਰਫੂਲ ਸਿੰਘ ਨੇ ਕੀਰਤਨ ਦੀ ਹਾਜ਼ਰੀ ਭਰੀ। ਭਾਈ ਇੰਦਰਜੀਤ ਸਿੰਘ ਨੂੰ ਸਭਾ ਵੱਲੋਂ ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਦਵਿੰਦਰ ਸਿੰਘ ਦੁਆਬੀਆ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਵਿੰਦਰ ਸਿੰਘ ਬਿੱਟੂ ਅਤੇ ਸ੍ ਹਰਬੰਸ ਸਿੰਘ ਨੇ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ। ਦੂਸਰੇ ਦਿਨ ਦੀ ਰਾਤਰੀ ਦੇ ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਸਰਸ਼ਾਰ ਕਰ ਦਿੱਤਾ। ਇਸ ਤੋਂ ਪਹਿਲਾਂ ਹੋਏ ਆਤਮਰਸ ਕੀਰਤਨ ਵਿੱਚ ਸੁਰਿੰਦਰ ਪਾਲ ਸਿੰਘ ਸਿਦਕੀ, ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਹਜ਼ੂਰੀ ਰਾਗੀ ਭਾਈ ਬਲਜੀਤ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਗੁਰਪ੍ਰੀਤ ਸਿੰਘ ਪ੍ਰੀਤਮ ਸਿੰਘ ਸੰਦੀਪ ਸਿੰਘ ਆਦਿ ਨੇ ਹਾਜ਼ਰੀ ਭਰੀ। ਭਾਈ ਸੰਦੀਪ ਸਿੰਘ ਦੇ ਜਥੇ ਨੂੰ ਸਭਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਭਾਈ ਹਰਨੇਕ ਸਿੰਘ, ਭਾਈ ਸੁੰਦਰ ਸਿੰਘ ਆਦਿ ਨੇ ਸਿਰੋਪਾਉ ਦੇ ਕੇ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਵੱਖ ਗੁਰਦੁਆਰਾ ਸਾਹਿਬ ਅਤੇ ਸੰਸਥਾਵਾਂ ਦੇ ਪ੍ਰਬੰਧਕ ਹਰਪ੍ਰੀਤ ਸਿੰਘ ਪ੍ਰੀਤ, ਪ੍ਰੀਤਮ ਸਿੰਘ, ਨਰਿੰਦਰ ਪਾਲ ਸਿੰਘ ਸਾਹਨੀ, ਬਲਵੰਤ ਸਿੰਘ ਭਿੱਖੀ, ਭਾਈ ਕੇਵਲ ਸਿੰਘ ਹੈੱਡ ਗ੍ਰੰਥੀ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਬੰਸ ਸਿੰਘ ਨੂੰ ਵੀ ਸਨਮਾਨਿਤ ਕੀਤਾ। ਸਮਾਗਮ ਲਈ ਵਿਦੇਸ਼ਾਂ ਵਿੱਚ ਕੀਰਤਨ, ਕਥਾ ਰਾਹੀਂ ਪ੍ਰਚਾਰ ਕਰ ਰਹੇ ਸਭਾ ਦੇ ਪ੍ਰਧਾਨ ਭਾਈ ਬੱਚਿਤਰ ਸਿੰਘ, ਭਾਈ ਦਰਸ਼ਨ ਸਿੰਘ ਚੱਠਾ, ਭਾਈ ਗੁਰਜੰਟ ਸਿੰਘ , ਗੁਰਬਖਸ਼ੀਸ਼ ਸਿੰਘ,ਨਰਿੰਦਰ ਸਿੰਘ ਪੰਧੇਰ, ਜਸਪ੍ਰੀਤ ਸਿੰਘ ਜੱਸੀ, ਗੁਰਪ੍ਰੀਤ ਸਿੰਘ ਹੰਸ,ਰਮਨਦੀਪ ਸਿੰਘ ਕਰਮਜੀਤ ਸਿੰਘ ਮਸਤੂਆਣਾ ਸਾਹਿਬ, ਸਿਮਰਨਜੀਤ ਕੌਰ ਨਿਰਭੈ ਸਿੰਘ ਆਦਿ ਨੇ ਵਿਸ਼ੇਸ਼ ਯੋਗਦਾਨ ਪਾਇਆ। ਸਭਾ ਵੱਲੋਂ ਇਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕਮੇਟੀ ਮੈਂਬਰ ਅਵਤਾਰ ਸਿੰਘ, ਹਰਪ੍ਰੀਤ ਸਿੰਘ ਸ਼ੈਲੀ, ਉਪਿੰਦਰਜੀਤ ਸਿੰਘ ਮੈਨੇਜਰ, ਚਰਨਕਮਲ ਸਿੰਘ ਸ਼ੇਖੋਂ, ਪ੍ਤਾਪ ਸਿੰਘ, ਅਰਵਿੰਦ ਸਿੰਘ ਪੱਪੂ, ਚਰਨਜੀਤ ਸਿੰਘ, ਜਗਜੀਤ ਸਿੰਘ, ਗੁਰਕੰਵਲ ਸਿੰਘ, ਰਾਵਿੰਦਰ ਸਿੰਘ ਜੌਹਲ, ਬੀਬੀ ਮਨਜੀਤ ਕੌਰ, ਰੁਪਿੰਦਰ ਕੌਰ, ਸੁਰਿੰਦਰ ਕੌਰ, ਮਧੂ ਸਿੰਗਲਾ ਰਣਜੀਤ ਕੌਰ ਆਦਿ ਨੇ ਵੱਖ ਵੱਖ ਸੇਵਾਵਾਂ ਨਿਭਾਈਆਂ। ਇਸ ਮੌਕੇ ਤੇ ਸ਼ਹਿਰੀ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰ ਹੋ ਕੇ ਸਮਾਗਮਾਂ ਦਾ ਆਨੰਦ ਮਾਣਿਆ। ਇਸ ਮੌਕੇ ਤੇ ਹਰਭਜਨ ਸਿੰਘ ਭੱਟੀ, ਗੁਰਿੰਦਰ ਸਿੰਘ ਗੁਜਰਾਲ, ਦਲਵੀਰ ਸਿੰਘ ਬਾਬਾ, ਅਵਤਾਰ ਸਿੰਘ, ਗੁਰਿੰਦਰ ਪਾਲ ਸਿੰਘ, ਜਸਵੀਰ ਸਿੰਘ ਪਿੰਕਾ, ਜਸਵਿੰਦਰ ਸਿੰਘ, ਸੁਖਪਾਲ ਸਿੰਘ ਗਰੇਵਾਲ, ਹਰਜੀਤ ਸਿੰਘ, ਗੁਰਨਾਮ ਸਿੰਘ ਬਿੱਟੂ, ਸੁਰਜੀਤ ਸਿੰਘ ਭਾਈ ਰਣਜੀਤ ਸਿੰਘ ਨਿਰਮਲ ਬੁੰਗਾ ਭਿੰਡਰਾਂ ਦਵਿੰਦਰ ਸਿੰਘ ਮਨਦੀਪ ਸਿੰਘ, ਹਰਨੇਕ ਸਿੰਘ, ਪਲਵਿੰਦਰਪਾਲ ਸਿੰਘ, ਮਨਜਿੰਦਰ ਸਿੰਘ, ਸੁੱਚਾ ਸਿੰਘ, ਜਸਵੀਰ ਸਿੰਘ, ਹਰਸਹਿਜ ਸਿੰਘ, ਫਤਿਹ ਸਿੰਘ, ਅਵਤਾਰ ਸਿੰਘ ਮਹਿਲਾਂ ਆਦਿ ਹਾਜ਼ਰ ਸਨ।