13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੜਕ ਹਾਦਸੇ ’ਚ ਪੰਜਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

ਭਵਾਨੀਗੜ੍ਹ, 13 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) : ਸਰਕਾਰੀ ਪ੍ਰਾਇਮਰੀ ਸਕੂਲ ਮਸਾਣੀ ਵਿਖੇ ਪੰਜਵੀਂ ਜਮਾਤ ਵਿੱਚ ਪੜ੍ਹਦੀ ਇੱਕ ਵਿਦਿਆਰਥਣ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਇਸ ਸਬੰਧੀ ਸਰਕਾਰੀ ਪ੍ਰਾਇਮਰੀ ਸਕੂਲ ਮਸਾਣੀ ਦੀ ਇੰਚਾਰਜ ਰਾਜਵਿੰਦਰ ਕੌਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹਰਦਿੱਤਪੁਰਾ ਦੇ ਇੰਚਾਰਜ ਗੁਰਦੀਪ ਸਿੰਘ ਫੱਗੂਵਾਲਾ ਨੇ ਦੱਸਿਆ ਕਿ ਅੱਜ ਸਵੇਰੇ ਪੰਜਵੀਂ ਜਮਾਤ ਦੀ ਵਿਦਿਆਰਥਣ ਕਰਮਵੀਰ ਕੌਰ ਪੁੱਤਰੀ ਪਵਨ ਸਿੰਘ ਆਪਣੀ ਮਾਤਾ ਅਤੇ ਛੋਟੇ ਭਰਾ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਮੁੱਖ ਸੜਕ ਤੋਂ ਪਿੰਡ ਮਸਾਣੀ ਨੂੰ ਜਾਂਦੀ ਲਿੰਕ ਸੜਕ ਰਾਹੀਂ ਜਾ ਰਹੇ ਸੀ।

Ad Position 21
No active advertisement
ਮ੍ਰਿਤਕ ਵਿਦਿਆਰਥਣ ਕਰਮਵੀਰ ਕੌਰ ਦੀ ਪੁਰਾਣੀ ਤਸਵੀਰ। 14-11-2026
ਭਵਾਨੀਗੜ੍ਹ, 13 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) : ਸਰਕਾਰੀ ਪ੍ਰਾਇਮਰੀ ਸਕੂਲ ਮਸਾਣੀ ਵਿਖੇ ਪੰਜਵੀਂ ਜਮਾਤ ਵਿੱਚ ਪੜ੍ਹਦੀ ਇੱਕ ਵਿਦਿਆਰਥਣ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਇਸ ਸਬੰਧੀ ਸਰਕਾਰੀ ਪ੍ਰਾਇਮਰੀ ਸਕੂਲ ਮਸਾਣੀ ਦੀ ਇੰਚਾਰਜ ਰਾਜਵਿੰਦਰ ਕੌਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹਰਦਿੱਤਪੁਰਾ ਦੇ ਇੰਚਾਰਜ ਗੁਰਦੀਪ ਸਿੰਘ ਫੱਗੂਵਾਲਾ ਨੇ ਦੱਸਿਆ ਕਿ ਅੱਜ ਸਵੇਰੇ ਪੰਜਵੀਂ ਜਮਾਤ ਦੀ ਵਿਦਿਆਰਥਣ ਕਰਮਵੀਰ ਕੌਰ ਪੁੱਤਰੀ ਪਵਨ ਸਿੰਘ ਆਪਣੀ ਮਾਤਾ ਅਤੇ ਛੋਟੇ ਭਰਾ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਮੁੱਖ ਸੜਕ ਤੋਂ ਪਿੰਡ ਮਸਾਣੀ ਨੂੰ ਜਾਂਦੀ ਲਿੰਕ ਸੜਕ ਰਾਹੀਂ ਜਾ ਰਹੇ ਸੀ। ਇਸ ਦੌਰਾਨ ਸਾਹਮਣੇ ਤੋਂ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਆ ਰਹੀ ਸੀ। ਟਰੈਕਟਰ-ਟਰਾਲੀ ਤੋਂ ਬਚਣ ਲਈ ਜਦੋਂ ਉਸ ਦੀ ਮਾਤਾ ਨੇ ਸਕੂਟਰੀ ਨੂੰ ਸੜਕ ਦੇ ਕਿਨਾਰੇ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸੜਕ ਵਿੱਚ ਡੂੰਘਾ ਖੱਡਾ ਹੋਣ ਕਾਰਨ ਸਕੂਟਰੀ ਬੇਕਾਬੂ ਹੋ ਕੇ ਪਲਟ ਗਈ ਅਤੇ ਤਿੰਨੇ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਵਲੋਂ ਤਿੰਨਾਂ ਨੂੰ ਤੁਰੰਤ ਸਥਾਨਕ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਕਰਮਵੀਰ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਝੋਨੇ ’ਚ ਵੱਧ ਨਮੀ ਦੇ ਨਾਂਅ ’ਤੇ ਕਿਸਾਨਾਂ ਦੀ ਹੋ ਰਹੀ ਹੈ ਲੁੱਟ- ਪਰਮਿੰਦਰ ਸਿੰਘ ਢੀਂਡਸਾ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਅਤੇ ਐੱਸ.ਐੱਸ.ਪੀ. ਵਲੋਂ ਈ.ਵੀ.ਐੱਮ. ਤੇ ਵੀ.ਵੀ.ਪੈਟ...
Ad Position 24