ਕੱਲ੍ਹ ਤੋਂ ਖ਼ਰੀਦ ਮੁੜ ਸ਼ੁਰੂ ਨਾ ਹੋਣ ’ਤੇ ਪੰਜਾਬ ਪੱਧਰੀ ਸੰਘਰਸ਼ ਵਿੱਢਣ ਦੀ ਚਿਤਾਵਨੀ
ਲਹਿਰਾਗਾਗਾ,13 ਨਵੰਬਰ (ਅਸ਼ੋਕ ਗਰਗ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਦੀਆਂ ਤਕਰੀਬਨ 400 ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਵਿਰੁੱਧ ਲਹਿਰਾਗਾਗਾ ਇਲਾਕੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਐੱਸ. ਡੀ.
ਨ
ਨਾਇਬ ਤਹਿਸੀਲਦਾਰ ਨੂੰ ਮੰਗ-ਪੱਤਰ ਦਿੰਦੇ ਹੋਏ ਜਥੇਬੰਦੀਆਂ ਦੇ ਆਗੂ। ਤਸਵੀਰ-ਅਸ਼ੋਕ ਗਰਗ
14-11-2026
ਲਹਿਰਾਗਾਗਾ,13 ਨਵੰਬਰ (ਅਸ਼ੋਕ ਗਰਗ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਦੀਆਂ ਤਕਰੀਬਨ 400 ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਵਿਰੁੱਧ ਲਹਿਰਾਗਾਗਾ ਇਲਾਕੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਐੱਸ.ਡੀ.ਐੱਮ. ਦਫ਼ਤਰ ਲਹਿਰਾਗਾਗਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਨਾਇਬ ਤਹਿਸੀਲਦਾਰ ਮਨਜੋਤ ਕੌਰ ਰਾਹੀਂ ਸਰਕਾਰ ਦੇ ਨਾਂ ਮੰਗ ਪੱਤਰ ਵੀ ਸੌਂਪਿਆ।ਇਸ ਮੌਕੇ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲੇ ਵੀ ਵੱਡੀ ਮਾਤਰਾ ਵਿੱਚ ਝੋਨਾ ਖੇਤਾਂ ਵਿੱਚ ਖੜ੍ਹਾ ਹੈ ਅਤੇ ਅਨਾਜ ਮੰਡੀਆਂ ਵਿੱਚ ਪਿਆ ਹੈ। ਅਜਿਹੇ ਸਮੇਂ ਸਰਕਾਰੀ ਖ਼ਰੀਦ ਬੰਦ ਹੋਣ ਨਾਲ ਕਿਸਾਨ ਆਪਣੀ ਫ਼ਸਲ ਕਿੱਥੇ ਲੈ ਕੇ ਜਾਣਗੇ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਸਰਕਾਰੀ ਖ਼ਰੀਦ ਬੰਦ ਹੋਣ ਨਾਲ ਵਪਾਰੀ ਕਿਸਾਨਾਂ ਦੀ ਮਜਬੂਰੀ ਦਾ ਫ਼ਾਇਦਾ ਉਠਾ ਕੇ ਉਨ੍ਹਾਂ ਦੀ ਲੁੱਟ ਕਰਨਗੇ।ਕਿਸਾਨ ਆਗੂਆਂ ਨੇ ਝੋਨੇ ਦੀ ਖ਼ਰੀਦ ਸਬੰਧੀ ਸਰਕਾਰ ਵੱਲੋਂ ਕੋਟਾ ਪੂਰਾ ਹੋਣ ਦੇ ਦਿੱਤੇ ਜਾ ਰਹੇ ਬਿਆਨ ਨੂੰ ਵੀ ਗ਼ੈਰਵਾਜਬ ਕਰਾਰ ਦਿੰਦਿਆਂ ਕਿਹਾ ਕਿ ਲੋੜ ਪੈਣ ’ਤੇ ਖ਼ਰੀਦ ਦਾ ਕੋਟਾ ਵਧਾਇਆ ਜਾ ਸਕਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੱਲ੍ਹ ਤੋਂ ਇਨ੍ਹਾਂ ਮੰਡੀਆਂ ਵਿੱਚ ਖ਼ਰੀਦ ਮੁੜ ਸ਼ੁਰੂ ਨਾ ਕੀਤੀ ਗਈ ਤਾਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਵੱਡਾ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰਾਂ ਦੀ ਹੋਵੇਗੀ। ਇਸ ਮੌਕੇ ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ ਵੱਲੋਂ ਮਹਿੰਦਰ ਸਿੰਘ ਖੋਖਰ, ਜ਼ਿਲ੍ਹਾ ਆਗੂ ਜਸਵੰਤ ਸਿੰਘ ਬਿਗੜਵਾਲ, ਬੀ.ਕੇ.ਯੂ. ਰਾਜੇਵਾਲ ਵੱਲੋਂ ਹਰਵਿੰਦਰ ਸਿੰਘ ਲਦਾਲ ਅਤੇ ਬਲਵਿੰਦਰ ਸਿੰਘ ਘੋੜੇਨਾਵ, ਪੰਜਾਬ ਕਿਸਾਨ ਯੂਨੀਅਨ ਵੱਲੋਂ ਰਾਮਫਲ ਸਿੰਘ ਬਸਹਿਰਾ ਤੋਂ ਇਲਾਵਾ ਕਿਸਾਨ ਆਗੂ ਸਤਵੰਤ ਸਿੰਘ ਖੰਡੇਬਾਦ, ਨਾਜਰ ਸਿੰਘ ਰਾਮਗੜ੍ਹ, ਬੱਲੂ ਸਿੰਘ ਸੰਗਤਪੁਰਾ, ਬੰਤ ਸਿੰਘ ਅਤੇ ਜਗਦੇਵ ਸਿੰਘ ਘੋੜੇਨਾਵ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।