13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਿਜਲੀ ਮੁਲਾਜ਼ਮਾਂ ਨੇ 27 ਦੀ ਕਾਨਫ਼ਰੰਸ ਨੂੰ ਲੈ ਕੇ ਤਿਆਰ ਕੀਤੀ ਵਿਉਂਤਬੰਦੀ

ਸੰਗਰੂਰ, 13 ਨਵੰਬਰ (ਅਮਨਦੀਪ ਸਿੰਘ ਬਿੱਟਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਸੰਗਰੂਰ ਕਾਰਜਕਾਰਨੀ ਦੀ ਮੀਟਿੰਗ ਸਰਕਲ ਪ੍ਰਧਾਨ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਚਮਕ ਭਵਨ ਵਿਖੇ ਹੋਈ। ਮੀਟਿੰਗ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਢਿੱਲੋਂ ਉਚੇਚੇ ਤੌਰ ’ਤੇ ਸ਼ਾਮਿਲ ਹੋਏ ਮੀਟਿੰਗ ਵਿੱਚ ਟੀ.

Ad Position 21
No active advertisement
ਅਜੀਤ ਡੈਸਕ 14-11-2026
ਸੰਗਰੂਰ, 13 ਨਵੰਬਰ (ਅਮਨਦੀਪ ਸਿੰਘ ਬਿੱਟਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਸੰਗਰੂਰ ਕਾਰਜਕਾਰਨੀ ਦੀ ਮੀਟਿੰਗ ਸਰਕਲ ਪ੍ਰਧਾਨ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਚਮਕ ਭਵਨ ਵਿਖੇ ਹੋਈ। ਮੀਟਿੰਗ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਢਿੱਲੋਂ ਉਚੇਚੇ ਤੌਰ ’ਤੇ ਸ਼ਾਮਿਲ ਹੋਏ ਮੀਟਿੰਗ ਵਿੱਚ ਟੀ.ਐੱਸ.ਯੂ. ਦੇ ਸੂਬਾਈ ਆਗੂ ਸ਼ਹੀਦ ਸਾਥੀ ਗੁਰਚਰਨ ਸਿੰਘ ਦੀ ਬਰਸੀ ਨੂੰ ਸਮਰਪਿਤ ਜਥੇਬੰਦਕ ਕਾਨਫ਼ਰੰਸ 27 ਨਵੰਬਰ ਨੂੰ ਮਨਾਈ ਜਾ ਰਹੀ ਹੈ। ਜਿਸ ਵਿੱਚ ਪਿਛਲੇ ਸਾਲ ਦੌਰਾਨ ਵਿੱਛੜੇ ਬਿਜਲੀ ਕਾਮਿਆਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ ਮੀਟਿੰਗ ਵਿੱਚ ਆਉਣ ਵਾਲੇ ਸੰਘਰਸ਼ ਦੀ ਤਿਆਰੀ ਸੰਬੰਧੀ ਚਰਚਾ ਕੀਤੀ ਗਈ ਸਾਂਝੀ ਤਾਲਮੇਲ ਕਮੇਟੀ ਪੰਜਾਬ ਵੱਲੋਂ 13 ਨਵੰਬਰ ਤੋਂ 19 ਨਵੰਬਰ ਤੱਕ ਡੀ ਸੀ ਦਫ਼ਤਰ ਸੰਗਰੂਰ ਅੱਗੇ ਪੱਕੇ ਮੋਰਚੇ ਵਿੱਚ ਵੀ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਪਾਵਰਕਾਮ ਦੀ ਮੈਨੇਜਮੈਂਟ ਨਾਲ 26 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਦਾ ਹਾਜ਼ਰੀ ਵਿੱਚ ਹੋਇਆ ਸਹਿਮਤੀਆਂ ਲਾਗੂ ਕਰਵਾਉਣ ਲਈ ਵੀ ਜਲਦੀ ਹੀ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਮੀਟਿੰਗ ਵਿੱਚ ਕੁਲਦੀਪ ਸਿੰਘ ਸਰਕਲ ਜੁਆਇੰਟ ਸਕੱਤਰ, ਨਿਰਭੈ ਸਿੰਘ ਵਿੱਤ ਸਕੱਤਰ- ਡਵੀਜ਼ਨ ਆਗੂ ਭੀਮ ਸਿੰਘ, ਅਜੇ ਕੁਮਾਰ, ਪਰਮਪਾਲ ਸਿੰਘ, ਪੁਸ਼ਪਿੰਦਰ ਸਿੰਘ ਸੈਣੀ ਗੰਗਾ ਸਿੰਘ ਵਾਲਾ, ਲਖਵੀਰ ਸਿੰਘ ਲੱਖਾ ਬਡਰੁੱਖਾ, ਨੈਬ ਖਾਂ, ਦਰਸ਼ਨ ਸਿੰਘ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਕੱਲ੍ਹ ਅਗਲੀ ਖ਼ਬਰ ਡਾ. ਓਬਰਾਏ ਦੀ ਸੰਸਥਾ ਨੇ ਇਨਸਾਫ਼ ਕਮੇਟੀ ਅਲੀਸ਼ੇਰ ਦੀ ਕੀਤੀ ਆਰਥਿਕ ਮਦਦ
Ad Position 24