13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮੁਫ਼ਤ ਮੈਡੀਕਲ ਕੈਂਪ ਕੱਲ੍ਹ

ਲਹਿਰਾਗਾਗਾ, 13 ਨਵੰਬਰ (ਪ੍ਰਵੀਨ ਖੋਖਰ) - ਸ਼੍ਰੀ ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਲਹਿਰਾਗਾਗਾ ਵੱਲੋਂ ਸਵ. ਲਾਲਾ ਬ੍ਰਿਜ ਲਾਲ ਸਿੰਗਲਾ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ 15 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜੀ.

Ad Position 21
No active advertisement
ਅਜੀਤ ਡੈਸਕ 14-11-2026
ਲਹਿਰਾਗਾਗਾ, 13 ਨਵੰਬਰ (ਪ੍ਰਵੀਨ ਖੋਖਰ) - ਸ਼੍ਰੀ ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਲਹਿਰਾਗਾਗਾ ਵੱਲੋਂ ਸਵ. ਲਾਲਾ ਬ੍ਰਿਜ ਲਾਲ ਸਿੰਗਲਾ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ 15 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜੀ. ਪੀ. ਐਂਡ. ਧਰਮਸ਼ਾਲਾ, ਲਹਿਰਾਗਾਗਾ ਵਿਖੇ ਲਗਾਇਆ ਜਾਵੇਗਾ। ਇਸ ਸਬੰਧੀ ਕੇਵਲ ਕ੍ਰਿਸ਼ਨ ਪੱਤਰਕਾਰ, ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਮੂਨਕ ਨੇ ਦੱਸਿਆ ਕਿ ਕੈਂਪ ਦੌਰਾਨ ਐਮ.ਡੀ. ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸ਼ੂਗਰ, ਥਾਇਰਾਡ, ਬਲੱਡ ਪ੍ਰੈਸ਼ਰ, ਦਿਲ, ਲੀਵਰ ਅਤੇ ਛਾਤੀ ਦੇ ਰੋਗਾਂ ਸਬੰਧੀ ਜਾਂਚ ਅਤੇ ਸਲਾਹ ਦਿੱਤੀ ਜਾਵੇਗੀ । ਇਸ ਤੋਂ ਇਲਾਵਾ ਡਾ. ਪਾਹਲੂਪ੍ਰੀਤ ਕੌਰ ਵੱਲੋਂ ਚਮੜੀ ਰੋਗਾਂ ਸਬੰਧੀ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਸਲਾਹ ਅਤੇ ਸ਼ੂਗਰ ਦਾ ਟੈਸਟ ਮੁਫ਼ਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਹਿਮਦਗੜ੍ਹ ਦੀ ਨਵੀਂ ਐੱਸ.ਡੀ.ਐੱਮ ਹਰਸ਼ਿਤਾ ਸ਼ਰਮਾ ਨੇ ਸੰਭਾਲਿਆ ਅਹੁਦਾ ਸੰਭਾਲਿਆ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ 27 ਦੀ ਕਾਨਫ਼ਰੰਸ ਨੂੰ ਲੈ ਕੇ ਤਿਆਰ ਕੀਤੀ ਵਿਉਂਤਬੰਦੀ
Ad Position 24