13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਵਿਸ਼ਾਲ ਦਸਤਾਰ ਕੈਂਪ ਸੰਬੰਧੀ ਤਿਆਰੀਆਂ ਸ਼ੁਰੂ

ਮਾਲੇਰਕੋਟਲਾ, 13 ਨਵੰਬਰ ( ਮਨਜਿੰਦਰ ਸਿੰਘ ਸਰੌਦ) - ‘ਆਓ ਦਸਤਾਰਾਂ ਸਜਾਈਏ’ ਮੁਹਿੰਮ ਦੇ ਤਹਿਤ ਹਰ ਸਾਲ ਧੰਨ-ਧੰਨ ਮਾਤਾ ਗੂਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਠੰਢਾ ਬੁਰਜ ਸਾਹਿਬ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਏ ਜਾਂਦੇ ਵਿਸ਼ਾਲ ਦਸਤਾਰ ਕੈਂਪ ਸੰਬੰਧੀ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਆਹੁਦੇਦਾਰਾਂ ਦੀ ਮੀਟਿੰਗ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖੁਰਦ ਦੀ ਅਗਵਾਈ ਹੇਠ ਹੋਈ ਮੀਟਿੰਗ ਹੋਈ । ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ 26,27,28 ਨਵੰਬਰ ਨੂੰ ਸੰਸਥਾਂ ਵੱਲੋਂ ਤਿੰਨ ਦਿਨਾਂ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 14-11-2026
ਮਾਲੇਰਕੋਟਲਾ, 13 ਨਵੰਬਰ ( ਮਨਜਿੰਦਰ ਸਿੰਘ ਸਰੌਦ) - ‘ਆਓ ਦਸਤਾਰਾਂ ਸਜਾਈਏ’ ਮੁਹਿੰਮ ਦੇ ਤਹਿਤ ਹਰ ਸਾਲ ਧੰਨ-ਧੰਨ ਮਾਤਾ ਗੂਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਠੰਢਾ ਬੁਰਜ ਸਾਹਿਬ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਏ ਜਾਂਦੇ ਵਿਸ਼ਾਲ ਦਸਤਾਰ ਕੈਂਪ ਸੰਬੰਧੀ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਆਹੁਦੇਦਾਰਾਂ ਦੀ ਮੀਟਿੰਗ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖੁਰਦ ਦੀ ਅਗਵਾਈ ਹੇਠ ਹੋਈ ਮੀਟਿੰਗ ਹੋਈ । ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ 26,27,28 ਨਵੰਬਰ ਨੂੰ ਸੰਸਥਾਂ ਵੱਲੋਂ ਤਿੰਨ ਦਿਨਾਂ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ । ਜਿਸ ਵਿਚ ਜਿਹੜੇ ਨੌਜਵਾਨ ਪੱਕੇ ਤੌਰ ‘ਤੇ ਸਾਬਤ ਸੂਰਤ ਹੋਣ ਅਤੇ ਪੱਕੇ ਤੌਰ ਤੇ ਦਸਤਾਰਾਂ ਸਜਾਉਣ ਦਾ ਪ੍ਰਣ ਕਰਨਗੇ, ਉਨ੍ਹਾਂ ਨੂੰ ਦਸਤਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ । ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਚੇਅਰਮੈਨ ਜਰਨੈਲ ਸਿੰਘ ਨੱਥੋਹੇੜੀ, ਚੀਫ਼ ਸੈਕਟਰੀ ਭਾਈ ਗੁਰਵਿੰਦਰ ਸਿੰਘ ਲਵਲੀ, ਚੀਫ ਐਡਵਾਈਜਰ ਅਮਨਦੀਪ ਸਿੰਘ ਰਤਨ, ਇੰਟਰਨੈਸ਼ਨਲ ਦਸਤਾਰ ਕੋਚ ਸੁਖਚੈਨ ਸਿੰਘ, ਭੈਣੀ, ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾਂ ਪ੍ਰਭਪਿੰਦਰ ਸਿੰਘ ਬਾਠਾਂ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮਾਰੀਆਂ ਮੱਲਾਂ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਕਿਸਾਨ ਮੰਡੀਆਂ ’ਚ ਰੁਲਣ ਲਈ ਮਜਬੂਰ - ਖਡਿਆਲ
Ad Position 24