ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮਾਰੀਆਂ ਮੱਲਾਂ
ਦਿੜ੍ਹਬਾ ਮੰਡੀ, 13 ਨਵੰਬਰ (ਜਸਵੀਰ ਸਿੰਘ ਔਜਲਾ)-ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਛਾਹੜ ਦੀ ਹੋਣਹਾਰ ਵਿਦਿਆਰਥਣ ਜਸ਼ਨਦੀਪ ਕੌਰ (ਜਮਾਤ ਗਿਆਰ੍ਹਵੀਂ) ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਅੰਡਰ-17 ਖੋ-ਖੋ ਸਟੇਟ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਸੰਗਰੂਰ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣ ਨੇ ਸੰਗਰੂਰ ਜ਼ਿਲ੍ਹੇ ਦੀ ਟੀਮ ਵੱਲੋਂ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ।
ਦਿੜ੍ਹਬਾ ਮੰਡੀ, 13 ਨਵੰਬਰ (ਜਸਵੀਰ ਸਿੰਘ ਔਜਲਾ)-ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਛਾਹੜ ਦੀ ਹੋਣਹਾਰ ਵਿਦਿਆਰਥਣ ਜਸ਼ਨਦੀਪ ਕੌਰ (ਜਮਾਤ ਗਿਆਰ੍ਹਵੀਂ) ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਅੰਡਰ-17 ਖੋ-ਖੋ ਸਟੇਟ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਸੰਗਰੂਰ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣ ਨੇ ਸੰਗਰੂਰ ਜ਼ਿਲ੍ਹੇ ਦੀ ਟੀਮ ਵੱਲੋਂ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸਾਧੂ ਸਿੰਘ ਨੇ ਵਿਦਿਆਰਥਣ ਨੂੰ ਅਸ਼ੀਰਵਾਦ ਦਿੰਦਿਆਂ ਹੌਸਲਾ ਅਫ਼ਜ਼ਾਈ ਕੀਤੀ। ਸਕੂਲ ਦੀ ਚੇਅਰਮੈਨ ਗੁਰਮੀਤ ਕੌਰ ਅਤੇ ਪ੍ਰਿੰਸੀਪਲ ਮਨਜੀਤ ਪਾਲ ਸਿੰਘ ਨੇ ਜਸ਼ਨਦੀਪ ਕੌਰ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੀ ਸਵੇਰ ਦੀ ਸਭਾ ਦੌਰਾਨ ਵਿਦਿਆਰਥਣ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਖੋ-ਖੋ ਕੋਚ ਸ੍ਰੀ ਜਗਸੀਰ ਸਿੰਘ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ ਗਈ, ਜਿਨ੍ਹਾਂ ਦੇ ਮਿਹਨਤ ਭਰੇ ਸਿਖਲਾਈ ਕਾਰਜ ਅਤੇ ਯੋਗ ਮਾਰਗ ਦਰਸ਼ਨ ਸਦਕਾ ਵਿਦਿਆਰਥਣ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ। ਸਕੂਲ ਪ੍ਰਬੰਧਕ ਕਮੇਟੀ ਨੇ ਆਸ ਪ੍ਰਗਟਾਈ ਕਿ ਜਸ਼ਨਦੀਪ ਕੌਰ ਭਵਿੱਖ ਵਿੱਚ ਵੀ ਆਪਣੀ ਮਿਹਨਤ ਅਤੇ ਲਗਨ ਨਾਲ ਹੋਰ ਪ੍ਰਾਪਤੀਆਂ ਕਰੇਗੀ।