13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

-ਖੇਡਾਂ ਵਤਨ ਪੰਜਾਬ ਦੀਆਂ - ਮਾਲੇਰਕੋਟਲਾ ਦੇ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਜਾਣਗੇ ਰਾਜ ਪੱਧਰੀ ਬਾਕਸਿੰਗ ਮੁਕਾਬਲੇ ਲੜਕੀਆਂ ਦੇ 17 ਤੋਂ 19 ਨਵੰਬਰ ਅਤੇ ਲੜਕਿਆਂ ਦੇ 20 ਤੋਂ 23 ਨਵੰਬਰ ਤੱਕ ਮੁਕਾਬਲੇ ਕਰਵਾਏ ਜਾਣਗੇ

ਮਾਲੇਰਕੋਟਲਾ, 13 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਮਾਲੇਰਕੋਟਲਾ ਵਿਖੇ ਕਰਵਾਏ ਜਾਣ ਵਾਲੇ ਪੰਜਾਬ ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ।

Ad Position 21
No active advertisement
ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ । 14-11-2026
ਮਾਲੇਰਕੋਟਲਾ, 13 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਮਾਲੇਰਕੋਟਲਾ ਵਿਖੇ ਕਰਵਾਏ ਜਾਣ ਵਾਲੇ ਪੰਜਾਬ ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ । ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵੀ ਹਾਜ਼ਰ ਸਨ । ਉਨ੍ਹਾਂ ਦੱਸਿਆ ਕਿ ਲੜਕੀਆਂ ਦੇ ਬਾਕਸਿੰਗ ਮੁਕਾਬਲੇ 17 ਤੋਂ 19 ਨਵੰਬਰ ਅਤੇ ਲੜਕਿਆਂ ਦੇ 20 ਤੋਂ 23 ਨਵੰਬਰ ਤੱਕ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਿਡਾਰੀਆਂ ਦੀ ਸਹੂਲਤ, ਸੁਰੱਖਿਆ ਅਤੇ ਰਿਹਾਇਸ਼ ਦੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ । ਡਿਪਟੀ ਕਮਿਸ਼ਨਰ ਨੇ ਪੁਲਿਸ ਪ੍ਰਸ਼ਾਸਨ ਨੂੰ ਡਾ. ਜ਼ਾਕਿਰ ਹੁਸੈਨ ਸਟੇਡੀਅਮ ਅਤੇ ਖਿਡਾਰੀਆਂ ਦੀ ਰਿਹਾਇਸ਼ ਵਾਲੇ ਸਥਾਨਾਂ ‘ਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸਿਹਤ ਵਿਭਾਗ ਨੂੰ ਮੁਕਾਬਲਿਆਂ ਦੌਰਾਨ ਡਾਕਟਰਾਂ ਦੀਆਂ ਟੀਮਾਂ, ਲੋੜੀਂਦੀਆਂ ਦਵਾਈਆਂ ਅਤੇ ਐਂਬੂਲੈਂਸ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਮਾਲੇਰਕੋਟਲਾ ਨੂੰ ਸਟੇਡੀਅਮ ਅਤੇ ਰਿਹਾਇਸ਼ੀ ਸਥਾਨਾਂ ‘ਤੇ ਸਾਫ਼-ਸਫ਼ਾਈ ਤੇ ਸੈਨੀਟੇਸ਼ਨ ਦੇ ਸੁਚੱਜੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲਾਂ ਵਿੱਚ ਖਿਡਾਰੀਆਂ ਦੀ ਰਿਹਾਇਸ਼ ਅਤੇ ਜ਼ਿਲ੍ਹਾ ਖੇਡ ਅਫ਼ਸਰ ਨੂੰ ਖਾਣ-ਪੀਣ, ਟੈਂਟ ਅਤੇ ਟੂਰਨਾਮੈਂਟ ਦੇ ਸਮੁੱਚੇ ਪ੍ਰਬੰਧ ਕਰਨ ਲਈ ਕਿਹਾ। ਇਸੇ ਤਰ੍ਹਾਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਨੂੰ ਖੇਡ ਮੁਕਾਬਲਿਆਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਜ਼ਿੰਮੇਵਾਰੀ ਨਿਭਾਉਣ ਤਾਂ ਜੋ ਰਾਜ ਪੱਧਰੀ ਬਾਕਸਿੰਗ ਮੁਕਾਬਲੇ ਸੁਚਾਰੂ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹੇ ਜਾ ਸਕਣ । ਇਸ ਮੌਕੇ ਕਈ ਉੱਚ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨਾ ਕਿਸਾਨਾਂ ਨਾਲ ਕੋਝਾ ਮਜ਼ਾਕ- ਧਾਲੀਵਾਲ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਸਰਕਾਰੀ ਲਾਇਬ੍ਰੇਰੀ ਬਣੀ ਵਿਦਿਆਰਥੀਆਂ ਲਈ ਗਿਆਨ ਦਾ ਅਹਿਮ ਕੇਂਦਰ ਵੱਡੀ ਗਿਣਤੀ ਵਿੱਚ ਵਿਦਿਆਰਥੀ ਰੋਜ਼ਾ...
Ad Position 24