ਸੁਖਵੀਰ ਸਿੰਘ ਵੱਲੋਂ 55 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਧੂਰੀ, 13 ਨਵੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਓ.
ਧੂਰੀ, 13 ਨਵੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਵਿਖੇ ਕਰੀਬ 55 ਲੱਖ ਰੁਪਏ ਦੀ ਲਾਗਤ ਵਾਲੇ ਦੋ ਸੜਕੀ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਬੀ.ਐੱਸ.ਐੱਨ.ਐੱਲ. ਰੋਡ ‘ਤੇ ਕਰੀਬ 38.81 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਤੋਂ ਇਲਾਵਾ ਅਗਰਸੈਨ ਨਗਰ ਦੀ ਮੁੱਖ ਸੜਕ ਦਾ ਨਿਰਮਾਣ ਕਾਰਜ ਵੀ 15.99 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਨਗਰ ਕੌਂਸਲ ਧੂਰੀ ਦੇ ਪ੍ਰਧਾਨ ਅਮਰਜੋਤ ਕੌਰ ਬਾਜਵਾ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਮੌਜੂਦ ਸਨ।