13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜ਼ਿਲ੍ਹਾ ਵਿਗਿਆਨ ਪ੍ਰਦਰਸ਼ਨੀ ਸਫਲਤਾ ਪੂਰਵਕ ਸੰਪੰਨ

ਮਾਲੇਰਕੋਟਲਾ, 13 ਨਵੰਬਰ (ਮਨਜਿੰਦਰ ਸਿੰਘ ਸਰੌਦ) - ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖਾਨਪੁਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ । ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੇ ਵਿਗਿਆਨਕ ਮਾਡਲਾਂ ਅਤੇ ਪ੍ਰਦਰਸ਼ਨੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 14-11-2026
ਮਾਲੇਰਕੋਟਲਾ, 13 ਨਵੰਬਰ (ਮਨਜਿੰਦਰ ਸਿੰਘ ਸਰੌਦ) - ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖਾਨਪੁਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ । ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੇ ਵਿਗਿਆਨਕ ਮਾਡਲਾਂ ਅਤੇ ਪ੍ਰਦਰਸ਼ਨੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨੀ ਵਿੱਚ ਉੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਡੀ.ਆਰ.ਸੀ. ਬਲਵੰਤ ਸਿੰਘ, ਬੀ.ਆਰ.ਸੀ. ਮੁਹੰਮਦ ਸਾਜਿਦ ਅਤੇ ਬੀ.ਆਰ.ਸੀ. ਯਸ਼ੂ ਅਗਰਵਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ । ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵਿਗਿਆਨ ਵਿਸ਼ੇ ਦੇ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ । ਸਰਕਾਰੀ ਹਾਈ ਸਕੂਲ ਜੰਡਾਲੀ ਖੁਰਦ ਦੇ ਹੈੱਡਮਾਸਟਰ ਪ੍ਰਵੀਨ ਚੰਦਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਪ੍ਰਦਰਸ਼ਨੀ ਵਿੱਚ ਸਰਕਾਰੀ ਹਾਈ ਸਕੂਲ ਜੰਡਾਲੀ ਖੁਰਦ ਦੇ ਵਿਦਿਆਰਥੀ ਰਣਵੀਰ ਸਿੰਘ ਪੁੱਤਰ ਰਾਜਵਿੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹੈੱਡਮਾਸਟਰ ਸ਼੍ਰੀ ਪ੍ਰਵੀਨ ਚੰਦਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਸਫਲਤਾ ਵਿੱਚ ਸਕੂਲ ਦੀ ਸਾਇਂਸ ਮਿਸਟਰੈਸ ਦੀਪਤੀ ਗਰਗ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ । ਉਨ੍ਹਾਂ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ । ਹਲਕਾ ਵਿਧਾਇਕ ਮਾਲੇਰਕੋਟਲਾ ਦੇ ਪੀਏ ਸਰਪੰਚ ਗੁਰਮੁਖ ਸਿੰਘ ਨੇ ਆਖਿਆ ਕਿ ਵਿਦਿਆਰਥੀਆਂ ਨੂੰ ਅਜਿਹੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ । ਇਸ ਮੌਕੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ’ਚ ਸ਼ਾਮਿਲ ਹੋਏ ਵਿਨੋਦ ਕੁਮਾਰ ਬੋਦੀ ਅਤੇ ਸਾਥੀਆਂ ਦਾ ਸੀਨੀਅਰ ਭਾਜਪਾ ਆਗੂਆਂ ਨੇ ਕੀਤਾ ਸਵਾਗਤ ਅਗਲੀ ਖ਼ਬਰ ਦਸਤਾਰ ਮੁਕਾਬਲੇ ਕਰਵਾਏ
Ad Position 24