ਹਰੇਕ ਗੁਰਸਿੱਖ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦਾ ਸੱਦਾ
ਸ਼ੇਰਪੁਰ, 13 ਨਵੰਬਰ (ਦਰਸ਼ਨ ਸਿੰਘ ਖੇੜੀ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਮੁੱਚੀ ਮਾਨਵਤਾ ਲਈ ਕਲਿਆਣ ਦਾ ਮਹਾਨ ਸਰੋਤ ਹੈ। ਹਰ ਗੁਰਸਿੱਖ ਦਾ ਫਰਜ਼ ਬਣਦਾ ਹੈ ਕਿ ਗੁਰੂ ਦੇ ਸਿਧਾਂਤਾਂ ਤੇ ਪਹਿਰਾ ਦਿੰਦੇ ਹੋਏ ਬਾਣੇ ਅਤੇ ਬਾਣੀ ‘ਚ ਪਰਪੱਕ ਰਹਿ ਕੇ ਆਪਣਾ ਅਨੰਦ ਮਈ ਜੀਵਨ ਬਸਰ ਕਰਨ।
ਸ਼ੇਰਪੁਰ, 13 ਨਵੰਬਰ (ਦਰਸ਼ਨ ਸਿੰਘ ਖੇੜੀ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਮੁੱਚੀ ਮਾਨਵਤਾ ਲਈ ਕਲਿਆਣ ਦਾ ਮਹਾਨ ਸਰੋਤ ਹੈ।ਹਰ ਗੁਰਸਿੱਖ ਦਾ ਫਰਜ਼ ਬਣਦਾ ਹੈ ਕਿ ਗੁਰੂ ਦੇ ਸਿਧਾਂਤਾਂ ਤੇ ਪਹਿਰਾ ਦਿੰਦੇ ਹੋਏ ਬਾਣੇ ਅਤੇ ਬਾਣੀ ‘ਚ ਪਰਪੱਕ ਰਹਿ ਕੇ ਆਪਣਾ ਅਨੰਦ ਮਈ ਜੀਵਨ ਬਸਰ ਕਰਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਲਾਕੇ ਦੀ ਧਾਰਮਿਕ ਸ਼ਖ਼ਸੀਅਤ,ਉੱਘੇ ਸਿੱਖ ਪ੍ਰਚਾਰਕ ਸੰਤ ਬਾਬਾ ਮਨਦੀਪ ਸਿੰਘ ਟਿੱਬੇ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਗੁਰਗੱਦੀ ਦਿਵਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਸਾਡੇ ਕੋਲ ਗੁਰਬਾਣੀ ਦਾ ਅਨਮੋਲ ਖ਼ਜ਼ਾਨਾ ਹੈ, ਪਰੰਤੂ ਅਜੋਕੇ ਸਮੇਂ ਵਿਚ ਸਾਡੇ ਬੱਚਿਆਂ ਵਿਚ ਪੱਛਮੀ ਸੱਭਿਅਤਾ ਦਾ ਜ਼ਿਆਦਾ ਪ੍ਰਭਾਵ ਵੱਧਣਾ ਹੀ ਸਾਡੇ ਭਵਿੱਖ ਤੇ ਸੁਆਲੀਆ ਚਿੰਨ੍ਹ ਖੜ੍ਹਾ ਕਰ ਰਿਹਾ ਹੈ। ਉਨ੍ਹਾਂ ਮਾਪਿਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਆਪਣੀ ਵਿਰਾਸਤ ਨਾਲ ਜੋੜਨ ਲਈ ਬੱਚਿਆਂ ਨੂੰ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣ ਤਾਂ ਜ਼ੋ ਅਸੀਂ ਆਪਣੇ ਅਮੀਰ ਵਿਰਸੇ ਨੂੰ ਬਰਕਰਾਰ ਰੱਖ ਸਕੀਏ।