15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਮਾਜ ਸੁਧਾਰ ਵੈੱਲਫੇਅਰ ਕਮੇਟੀ ਨੇ ਸਮਾਜਿਕ ਕੁਰੀਤੀਆਂ ਖ਼ਿਲਾਫ਼ ਖੋਲ੍ਹਿਆ ਮੋਰਚਾ

ਅਮਰਗੜ੍ਹ, 14 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਸਮਾਜ ਸੁਧਾਰ ਵੈਲਫੇਅਰ ਸੁਸਾਇਟੀ ਅਮਰਗੜ੍ਹ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਹਰੀ ਸਿੰਘ ਖੇੜੀ ਸੋਢੀਆਂ ਦੀ ਅਗਵਾਈ ‘ਚ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਹੋਈ, ਜਿਸ ਵਿੱਚ ਸਮਾਜ ਅੰਦਰ ਫੈਲੀਆਂ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫੈਸਲਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਖਾਲਸਾ ਸਾਬਕਾ ਸਰਪੰਚ ਹੁਸੈਨਪੁਰਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਸਮਾਜ ਅੰਦਰ “ਸਾਦੇ ਵਿਆਹ ਸਾਦੇ ਭੋਗ ਨਾ ਕਰਜਾ ਨਾ ਚਿੰਤਾ ਰੋਗ” ਦਾ ਹੋਕਾ ਦਿੰਦੀ ਆ ਰਹੀ ਸਮਾਜ ਸੇਵੀ ਸੰਸਥਾ ਸਮਾਜ ਸੁਧਾਰ ਵੈਲਫੇਅਰ ਕਮੇਟੀ ਅਮਰਗੜ੍ਹ ਦੀ ਇਸ ਮੀਟਿੰਗ ਦੌਰਾਨ ਮਤਾ ਪਾਸ ਹੋਇਆ ਕਿ ਸਮਾਜ ਅੰਦਰ ਨਸ਼ਿਆਂ ਦੇ ਵੱਧ ਰਹੇ ਪ੍ਰਭਾਵ ਨੂੰ ਠੱਲ ਪਾਉਣ ਲਈ, ਖਾਦ ਪਦਾਰਥਾਂ ਜਿਵੇਂ ਕਿ ਮਿਠਾਈਆਂ, ਦੁੱਧ ਦਹੀਂ ਅਤੇ ਪਨੀਰ ਆਦਿ ਵਿੱਚ ਮਿਲਾਵਟਖੋਰੀ ਨੂੰ ਰੋਕਣ ਲਈ, ਮਹਿੰਗੇ ਭਾਅ ਦੀਆਂ ਮਠਿਆਈਆ ਦੇ ਨਾਲ ਗੱਤੇ ਦੇ ਡੱਬੇ ਵਿੱਚ ਤੋਲਣ ਵਾਲੇ ਦੁਕਾਨਦਾਰਾਂ ਖਿਲਾਫ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲ ਕੇ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

Ad Position 21
No active advertisement
ਅਜੀਤ ਡੈਸਕ 15-11-2026
ਅਮਰਗੜ੍ਹ, 14 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਸਮਾਜ ਸੁਧਾਰ ਵੈਲਫੇਅਰ ਸੁਸਾਇਟੀ ਅਮਰਗੜ੍ਹ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਹਰੀ ਸਿੰਘ ਖੇੜੀ ਸੋਢੀਆਂ ਦੀ ਅਗਵਾਈ ‘ਚ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਹੋਈ, ਜਿਸ ਵਿੱਚ ਸਮਾਜ ਅੰਦਰ ਫੈਲੀਆਂ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫੈਸਲਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਖਾਲਸਾ ਸਾਬਕਾ ਸਰਪੰਚ ਹੁਸੈਨਪੁਰਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਸਮਾਜ ਅੰਦਰ “ਸਾਦੇ ਵਿਆਹ ਸਾਦੇ ਭੋਗ ਨਾ ਕਰਜਾ ਨਾ ਚਿੰਤਾ ਰੋਗ” ਦਾ ਹੋਕਾ ਦਿੰਦੀ ਆ ਰਹੀ ਸਮਾਜ ਸੇਵੀ ਸੰਸਥਾ ਸਮਾਜ ਸੁਧਾਰ ਵੈਲਫੇਅਰ ਕਮੇਟੀ ਅਮਰਗੜ੍ਹ ਦੀ ਇਸ ਮੀਟਿੰਗ ਦੌਰਾਨ ਮਤਾ ਪਾਸ ਹੋਇਆ ਕਿ ਸਮਾਜ ਅੰਦਰ ਨਸ਼ਿਆਂ ਦੇ ਵੱਧ ਰਹੇ ਪ੍ਰਭਾਵ ਨੂੰ ਠੱਲ ਪਾਉਣ ਲਈ, ਖਾਦ ਪਦਾਰਥਾਂ ਜਿਵੇਂ ਕਿ ਮਿਠਾਈਆਂ, ਦੁੱਧ ਦਹੀਂ ਅਤੇ ਪਨੀਰ ਆਦਿ ਵਿੱਚ ਮਿਲਾਵਟਖੋਰੀ ਨੂੰ ਰੋਕਣ ਲਈ, ਮਹਿੰਗੇ ਭਾਅ ਦੀਆਂ ਮਠਿਆਈਆ ਦੇ ਨਾਲ ਗੱਤੇ ਦੇ ਡੱਬੇ ਵਿੱਚ ਤੋਲਣ ਵਾਲੇ ਦੁਕਾਨਦਾਰਾਂ ਖਿਲਾਫ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲ ਕੇ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਪ੍ਰਧਾਨ ਹਰੀ ਸਿੰਘ ਖੇੜੀ ਸੋਢੀਆਂ ਨੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਲਈ ਜਿੱਥੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਉਥੇ ਸਮਾਜ ਦੇ ਲੋਕਾਂ ਨੂੰ ਬੇਨਤੀ ਕੀਤੀ ਕਿ ਸਾਡੇ ਜੰਮਣ ਮਰਨ ਅਤੇ ਵਿਆਹ ਸਮਾਗਮਾਂ ਤੇ ਕੀਤੇ ਜਾਂਦੇ ਬੇਲੋੜੇ ਖਰਚਿਆਂ ਨੂੰ ਘਟਾ ਕੇ ਸਾਦੇ ਸਮਾਗਮਾਂ ਨੂੰ ਪਹਿਲ ਦਿੱਤੀ ਜਾਵੇ ਤਾਂ ਜੋ ਕਰਜੇ ਦੇ ਬੋਝ ਤੋਂ ਬਚ ਕੇ ਹਰ ਇਨਸਾਨ ਇੱਕ ਖੁਸ਼ਹਾਲ ਜੀਵਨ ਜਿਉ ਸਕੇ। ਇਸ ਮੌਕੇ ਮਾਸਟਰ ਸ਼ਾਮ ਸਿੰਘ ਲਾਡੇਵਾਲ, ਡਾ. ਗੁਰਜੰਟ ਸਿੰਘ, ਬਾਬੂ ਸਿੰਘ, ਚਾਂਦੀ ਸਿੰਘ ਤੋਲੇਵਾਲ, ਹਰਦੇਵ ਸਿੰਘ, ਗੋਬਿੰਦਰ ਸਿੰਘ ਗੁੱਡੂ, ਨਿਰੰਜਨ ਸਿੰਘ, ਗੁਰਵੀਰ ਸਿੰਘ, ਦਰਸ਼ਨ ਸਿੰਘ, ਜੁਝਾਰ ਸਿੰਘ, ਗੁਰਚਰਨ ਸਿੰਘ, ਅਮਰਜੀਤ ਸਿੰਘ, ਜਥੇਦਾਰ ਮੇਵਾ ਸਿੰਘ, ਪਰਮਜੀਤ ਸਿੰਘ ਅਮਰਗੜ੍ਹ, ਕਰਨੈਲ ਸਿੰਘ, ਹਰਦਿਆਲ ਸਿੰਘ ਕੇਸਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਨ.ਐੱਸ.ਕਿਉ.ਐੱਫ. ਵੋਕੇਸ਼ਨਲ ਅਧਿਆਪਕ ਫਰੰਟ ਨੇ ਮੁੱਖ ਮੰਤਰੀ ਨਿਵਾਸ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ ਅਗਲੀ ਖ਼ਬਰ vapar di load
Ad Position 24