15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਿਸਾਨਾਂ ਵਲੋਂ ਮਾਰਕਿਟ ਕਮੇਟੀ ਦਫ਼ਤਰ ਸੁਨਾਮ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 14 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਵੱਲੋਂ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਚੱਠੇ ਨੱਕਟੇ ਦੀ ਅਗਵਾਈ ਵਿਚ ਝੋਨੇ ਦੀ ਖ਼ਰੀਦ ਬੰਦ ਹੋਣ ਨੂੰ ਲੈ ਕੇ ਮਾਰਕੀਟ ਕਮੇਟੀ ਦਫ਼ਤਰ ਸੁਨਾਮ ਵਿਖੇ ਧਰਨਾ ਦਿੱਤਾ ਗਿਆ। ਇਸ ਸਮੇਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 15-11-2026
ਸੁਨਾਮ ਊਧਮ ਸਿੰਘ ਵਾਲਾ, 14 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਵੱਲੋਂ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਚੱਠੇ ਨੱਕਟੇ ਦੀ ਅਗਵਾਈ ਵਿਚ ਝੋਨੇ ਦੀ ਖ਼ਰੀਦ ਬੰਦ ਹੋਣ ਨੂੰ ਲੈ ਕੇ ਮਾਰਕੀਟ ਕਮੇਟੀ ਦਫ਼ਤਰ ਸੁਨਾਮ ਵਿਖੇ ਧਰਨਾ ਦਿੱਤਾ ਗਿਆ। ਇਸ ਸਮੇਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ,ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਨੇ ਮਿਲਕੇ ਸੰਗਰੂਰ ਜ਼ਿਲ੍ਹੇ ਦੀਆਂ ਲਗਭਗ 60 ਮੰਡੀਆਂ ਵਿੱਚ ਖ਼ਰੀਦ ਬੰਦ ਕਰ ਦਿੱਤੀ ਹੈ। ਜਿਸ ਕਾਰਨ ਕਿਸਾਨਾਂ ਦਾ ਹਜ਼ਾਰਾਂ ਕੁਇੰਟਲ ਝੋਨਾ ਵਿਕਣ ਬਿਨ੍ਹਾਂ ਪਿਆ ਹੈ ਅਤੇ ਕਿਸਾਨ ਆਪਣੀਆਂ ਰੋਜ਼ਮੱਰਾ ਲੋੜਾਂ ਪੂਰੀਆਂ ਕਰਨ ਤੋਂ ਅਸਮਰਥ ਹਨ। ਇਕ ਪਾਸੇ ਕਿਸਾਨ ਮੰਡੀਆਂ ਚ ਰੁਲ ਰਿਹਾ ਹੈ ਦੂਜੇ ਪਾਸੇ ਪਰਾਲੀ ਸਾੜਨ ਨੂੰ ਲੈ ਕੇ ਕਿਸਾਨਾਂ ਤੇ ਪਰਚੇ ਪਾ ਕੇ ਮੋਟੇ ਜੁਰਮਾਨੇ ਕੀਤੇ ਜਾ ਰਹੇ ਹਨ ਜੇਕਰ ਸਰਕਾਰ ਨੇ ਝੋਨੇ ਦੀ ਖ਼ਰੀਦ ਤੁਰੰਤ ਚਾਲੂ ਨਾਂ ਕੀਤੀ ਤਾਂ ਆਉਣ ਵਾਲੇ ਦਿਨਾਂ ਵਿਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਅੱਜ ਦੇ ਧਰਨੇ ਨੂੰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਆਗੂ ਜਸਵੰਤ ਸਿੰਘ ਤੋਲਾਵਾਲ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ ਇਸ ਮੌਕੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਸੁਖਪਾਲ ਸਿੰਘ ਮਾਣਕ ਕਣਕਵਾਲ, ਬਲਾਕ ਆਗੂ ਰਾਮ ਸਰਨ ਸਿੰਘ ਉਗਰਾਹਾਂ, ਪਾਲ ਸਿੰਘ ਦੌਲੇ ਵਾਲਾ, ਜੀਤ ਸਿੰਘ ਗੰਢੂਆਂ, ਬਲਜੀਤ ਸਿੰਘ ਮਾਡਲ ਟਾਊਨ, ਭੋਲਾ ਸਿੰਘ ਗੰਢੂਆਂ ਕਰਮਜੀਤ ਸਿੰਘ ਛਾਜਲੀ, ਜਗਵੀਰ ਸਿੰਘ ਛਾਜਲੀ, ਗੁਰਤੇਜ ਸਿੰਘ ਮੈਦੇਵਾਸ, ਰਣਦੀਪ ਕੌਰ ਰਟੋਲਾ, ਜਸਵੀਰ ਕੌਰ ਉਗਰਾਹਾਂ, ਸੁਖਵਿੰਦਰ ਕੌਰ ਚੱਠੇ ਅਤੇ ਬਲਜੀਤ ਕੌਰ ਖਡਿਆਲ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਰਖ ਮੁਕਾਬਲੇ ’ਚ ਬੱਚਿਆਂ ਨੇ ਦਿਖਾਇਆ ਜੋਸ਼ ਅਗਲੀ ਖ਼ਬਰ ਐੱਨ.ਐੱਸ.ਕਿਉ.ਐੱਫ. ਵੋਕੇਸ਼ਨਲ ਅਧਿਆਪਕ ਫਰੰਟ ਨੇ ਮੁੱਖ ਮੰਤਰੀ ਨਿਵਾਸ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ
Ad Position 24