ਪੁਲਿਸ ਵੱਲੋਂ ‘ਕਾਸੋ’ ਅਭਿਆਨ ਤਹਿਤ ਸ਼ੱਕੀ ਘਰਾਂ ਦੀ ਬਾਰੀਕੀ ਨਾਲ ਕੀਤੀ ਚੈਕਿੰਗ
ਅਹਿਮਦਗੜ੍ਹ, 14 ਨਵੰਬਰ (ਰਣਧੀਰ ਸਿੰਘ ਮਹੋਲੀ)-ਪੰਜਾਬ ਸਰਕਾਰ ਵੱਲੋਂ ਆਰੰਭੀ ਨਸ਼ਿਆਂ ਖਿਲਾਫ ਮੁਹਿੰਮ ਤਹਿਤ ਜ਼ਿਲਾ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਦੀਆਂ ਹਦਾਇਤਾਂ ਮੁਤਾਬਕ ਸਤੀਸ਼ ਕੁਮਾਰ ਡੀ. ਐੱਸ.
ਅਹਿਮਦਗੜ੍ਹ, 14 ਨਵੰਬਰ (ਰਣਧੀਰ ਸਿੰਘ ਮਹੋਲੀ)-ਪੰਜਾਬ ਸਰਕਾਰ ਵੱਲੋਂ ਆਰੰਭੀ ਨਸ਼ਿਆਂ ਖਿਲਾਫ ਮੁਹਿੰਮ ਤਹਿਤ ਜ਼ਿਲਾ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਦੀਆਂ ਹਦਾਇਤਾਂ ਮੁਤਾਬਕ ਸਤੀਸ਼ ਕੁਮਾਰ ਡੀ.ਐੱਸ.ਪੀ.(ਸਪੈਸ਼ਲ ਬ੍ਰਾਂਚ) ਮਾਲੇਰਕੋਟਲਾ ਅਤੇ ਐੱਸ.ਐੱਚ.ਓ. ਸਿਟੀ ਨਰਿੰਦਰ ਸਿੰਘ ਦੀ ਸਾਂਝੀ ਅਗਵਾਈ ਹੇਠ ਵਾਰਡ ਨੰਬਰ 17 ਸਥਿਤ ਜਗੇੜ੍ਹਾ ਰੋਡ ਦੇ ਇਲਾਕੇ ਵਿੱਚ ਵਿਸ਼ੇਸ਼ ‘ਕਾਸੋ’ ਅਪਰੇਸ਼ਨ ਤਹਿਤ ਸਰਚ ਅਭਿਆਨ ਚਲਾਇਆ ਗਿਆ।ਪੁਲਿਸ ਵੱਲੋਂ ਸ਼ੱਕੀ ਘਰਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆਇਆ। ਪੁਲਿਸ ਅਧਿਕਾਰੀਆਂ ਨੇ ਘਰਾਂ ਵਿੱਚ ਖੜੇ ਵਾਹਨਾਂ ਨੂੰ ਪੂਰੀ ਤਰ੍ਹਾਂ ਚੈਕ ਕਰਦਿਆਂ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਕਿ ਅਗਰ ਉਨਾਂ ਨੂੰ ਕੋਈ ਵੀ ਨਸ਼ੇ ਦੇ ਸੌਦਾਗਰ ਦਾ ਪਤਾ ਲੱਗਦਾ ਤਾਂ ਉਹ ਤੁਰੰਤ ਇਸ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਉਹਨਾਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ । ਉਹਨਾਂ ਦਾਅਵਾ ਕੀਤਾ ਕਿ ਨਸ਼ਿਆਂ ਨੂੰ ਖਤਮ ਕਰਨ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਭਵਿੱਖ ਵਿੱਚ ਵੀ ਇਸ ਤਰਾਂ ਦੇ ਅਭਿਆਨ ਜਾਰੀ ਰਹਿਣਗੇ।