ਬੀਬੀ ਵਿਰਕ ਬਣੇ ਅਕਾਲੀ ਦਲ ਇਸਤਰੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ
ਸੰਗਰੂਰ, 14 ਨਵੰਬਰ (ਸੁਖਵਿੰਦਰ ਸਿੰਘ ਫੁੱਲ)– ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ ਨੂੰ ਕੌਮੀ ਸੀਨੀਅਰ ਮੀਤ ਪ੍ਰਧਾਨ ਬਣਾ ਦਿੱਤਾ ਗਿਆ ਹੈ। ਪਾਰਟੀ ਦੇ ਬੁਲਾਰੇ ਡਾ.
ਸੰਗਰੂਰ, 14 ਨਵੰਬਰ (ਸੁਖਵਿੰਦਰ ਸਿੰਘ ਫੁੱਲ)– ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ ਨੂੰ ਕੌਮੀ ਸੀਨੀਅਰ ਮੀਤ ਪ੍ਰਧਾਨ ਬਣਾ ਦਿੱਤਾ ਗਿਆ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬੀਬੀ ਵਿਰਕ ਸਮੇਤ ਵੱਖ ਵੱਖ ਆਗੂਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਕਾਰਨ ਉਨ੍ਹਾਂ ਨੂੰ ਉੱਚ ਅਹੁਦੇ ਦਿੱਤੇ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨਾਲ ਸਲਾਹ ਮਸ਼ਵਰੇ ਉਪਰੰਤ ਨਵੇਂ ਅਹੁਦੇਦਾਰਾਂ ਸਮੇਤ ਬੀਬੀ ਪਰਮਜੀਤ ਕੌਰ ਵਿਰਕ ਨੂੰ ਨਵਾਂ ਅਹੁਦਾ ਦਿੱਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਉੱਤੇ ਪਾਰਟੀ ਦੇ ਹਲਕਾ ਇੰਚਾਰਜ ਅਰਵਿੰਦ ਖੰਨਾ, ਸੀਨੀਅਰ ਮੀਤ ਪ੍ਰਧਾਨ ਇਕਬਾਲਜੀਤ ਸਿੰਘ ਪੂਨੀਆ, ਵਿਨਰਜੀਤ ਸਿੰਘ ਖਡਿਆਲ, ਗੁਲਜਾਰੀ ਮੂਨਕ, ਗਗਨਦੀਪ ਸਿੰਘ ਖੰਡੇਬਾਦ, ਰਣਜੀਤ ਸਿੰਘ ਕਾਤਰੋਂ ਅਤੇ ਹੋਰਨਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।