14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕੋਟਾ ਪੂਰਾ ਹੋਣ ਦਾ ਬਹਾਨਾ ਬਣਾ ਕੇ ਮੰਡੀਆਂ ’ਚ ਝੋਨੇ ਦੀ ਖਰੀਦ ਬੰਦ ਕਰਨਾ ਕਿਸਾਨਾਂ ਨਾਲ ਵੱਡਾ ਧੱਕਾ- ਝੂੰਦਾਂ

ਅਮਰਗੜ੍ਹ, 14 ਨਵੰਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਦੀ ਖਰੀਦ ਕਈ ਮੰਡੀਆਂ ‘ਚ ਕੋਟਾ ਪੂਰਾ ਹੋਣ ਦਾ ਹਵਾਲਾ ਦੇ ਕੇ ਬੰਦ ਕਰ ਦੇਣਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਵਰਤਾਰਾ ਹੈ। ਅੰਨਦਾਤਾ ਨੇ ਦਿਨ-ਰਾਤ ਇੱਕ ਕਰਕੇ ਦੇਸ਼ ਦੇ ਅੰਨ ਭੰਡਾਰ ਭਰੇ ਅਤੇ ਭਾਰਤ ਨੂੰ ਅਨਾਜ ਦੇ ਖੇਤਰ ਵਿਚ ਆਤਮ-ਨਿਰਭਰ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ, ਪਰ ਅੱਜ ਉਸੇ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ।

Ad Position 21
No active advertisement
35 ਤੋਂ 37 ਪਿੰਡਾਂ ਦੇ ਕਿਸਾਨਾਂ ਵਲੋਂ ਇਤਰਾਜ਼ ਦਰਜ ਕਰਵਾਉਣ ਦਾ ਦਾਅਵਾ 15-11-2026
ਅਮਰਗੜ੍ਹ, 14 ਨਵੰਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਦੀ ਖਰੀਦ ਕਈ ਮੰਡੀਆਂ ‘ਚ ਕੋਟਾ ਪੂਰਾ ਹੋਣ ਦਾ ਹਵਾਲਾ ਦੇ ਕੇ ਬੰਦ ਕਰ ਦੇਣਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਵਰਤਾਰਾ ਹੈ। ਅੰਨਦਾਤਾ ਨੇ ਦਿਨ-ਰਾਤ ਇੱਕ ਕਰਕੇ ਦੇਸ਼ ਦੇ ਅੰਨ ਭੰਡਾਰ ਭਰੇ ਅਤੇ ਭਾਰਤ ਨੂੰ ਅਨਾਜ ਦੇ ਖੇਤਰ ਵਿਚ ਆਤਮ-ਨਿਰਭਰ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ, ਪਰ ਅੱਜ ਉਸੇ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਥੇਦਾਰ ਇਕਬਾਲ ਸਿੰਘ ਝੂੰਦਾਂ ਸਾਬਕਾ ਵਿਧਾਇਕ ਅਮਰਗੜ੍ਹ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਸੂਬਾ ਤੇ ਕੇਂਦਰ ਸਰਕਾਰ ਤੋਂ ਸਵਾਲ ਪੁੱਛਦੇ ਹੋਏ ਆਖਿਆ ਕਿ ਆਖ਼ਰ ਕਿਹੜੇ ਮਾਪਦੰਡਾਂ ਦੇ ਆਧਾਰ ’ਤੇ ਝੋਨੇ ਦੇ ਸੰਭਾਵਿਤ ਝਾੜ ਦਾ ਅਨੁਮਾਨ ਲਗਾ ਕੇ ਖਰੀਦ ਦੀ ਹੱਦ ਤੈਅ ਕੀਤੀ ਜਾਂਦੀ ਹੈ? ਜੇਕਰ ਕਿਸਾਨਾਂ ਨੇ ਆਪਣੀ ਮਿਹਨਤ ਨਾਲ ਅਨੁਮਾਨ ਤੋਂ ਵੱਧ ਫ਼ਸਲ ਪੈਦਾ ਕੀਤੀ ਹੈ ਤਾਂ ਉਸ ਦੀ ਖਰੀਦ ਤੋਂ ਹੱਥ ਪਿੱਛੇ ਖਿੱਚਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਝੂੰਦਾਂ ਨੇ ਕਿਹਾ ਕਿ ਕਿਸਾਨ ਨੇ ਆਪਣੀ ਫ਼ਸਲ ਨੂੰ ਬੱਚਿਆਂ ਵਾਂਗ ਪਾਲਣ ਲਈ ਅੱਤ ਦੀ ਗਰਮੀ, ਸਰਦੀ ਅਤੇ ਮੌਸਮ ਦੀਆਂ ਚੁਣੌਤੀਆਂ ਦੀ ਪਰਵਾਹ ਨਹੀਂ ਕੀਤੀ। ਖੇਤਾਂ ਵਿਚ ਖ਼ੂਨ-ਪਸੀਨਾ ਇੱਕ ਕਰਕੇ ਫ਼ਸਲ ਤਿਆਰ ਕੀਤੀ ਅਤੇ ਹੁਣ ਜਦੋਂ ਉਸ ਨੂੰ ਆਪਣੀ ਮਿਹਨਤ ਦਾ ਮੁੱਲ ਮਿਲਣ ਦਾ ਸਮਾਂ ਆਇਆ ਹੈ ਤਾਂ ਖਰੀਦ ਬੰਦ ਹੋਣ ਕਾਰਨ ਉਸ ਦੇ ਸਾਹਮਣੇ ਸੰਕਟ ਦੇ ਬੱਦਲ ਛਾ ਗਏ ਹਨ। ਕਿਸਾਨ ਨੂੰ ਇਹ ਫ਼ਿਕਰ ਸਤਾ ਰਿਹਾ ਹੈ ਕਿ ਉਸ ਦੀ ਮਹੀਨਿਆਂ ਦੀ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਵਿਕੇਗੀ ਵੀ ਜਾਂ ਨਹੀਂ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਸਮੁੱਚੀ ਫ਼ਸਲ ਦੀ ਖਰੀਦ ਯਕੀਨੀ ਬਣਾਉਣ ਦੀ ਬਜਾਏ ਕੇਂਦਰ ਸਰਕਾਰ ਦੀਆਂ ਨੀਤੀਆਂ ਅੱਗੇ ਬੇਵੱਸ ਨਜ਼ਰ ਆ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ 15 ਅਤੇ 16 ਨਵੰਬਰ ਨੂੰ ਗੁਰੂਹਰਸਹਾਏ ਸ਼ਹਿਰ ਦੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਰਹੇਗੀ ਬੰਦ ਅਗਲੀ ਖ਼ਬਰ ਠੇਕਾ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਦੇ ਪਿੰਡਾਂ ਵਿੱਚ ਕੀਤਾ ਝੰਡਾ ਮਾਰਚ
Ad Position 24