ਬਾਲ ਦਿਵਸ ਧੂਮਧਾਮ ਨਾਲ ਮਨਾਇਆ
ਖਨੌਰੀ, 15 ਨਵੰਬਰ (ਬਲਵਿੰਦਰ ਸਿੰਘ ਥਿੰਦ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਾ ਰੂਟਸ ਮਿਲੇਨੀਅਮ ਸਕੂਲ ਖਨੌਰੀ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਸਿੱਖਿਆਦਾਇਕ ਅਤੇ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ।
ਖਨੌਰੀ, 15 ਨਵੰਬਰ (ਬਲਵਿੰਦਰ ਸਿੰਘ ਥਿੰਦ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਾ ਰੂਟਸ ਮਿਲੇਨੀਅਮ ਸਕੂਲ ਖਨੌਰੀ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਸਿੱਖਿਆਦਾਇਕ ਅਤੇ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੌਰਾਨ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਸ਼ਿਆਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ, ਵਿਚਾਰਾਂ ਅਤੇ ਦੇਸ਼ ਪ੍ਰਤੀ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਬਾਲ ਦਿਵਸ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਪੰਜਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਕਬੱਡੀ ਮੁਕਾਬਲੇ ਕਰਵਾਏ ਗਏ, ਜੋ ਬਲਜੀਤ ਸਿੰਘ ਦੀ ਨਿਗਰਾਨੀ ਹੇਠ ਸੰਪੰਨ ਹੋਏ। ਇਸ ਮੌਕੇ ਸਕੂਲ ਦੇ ਪ੍ਰਬੰਧਕ ਡਾ. ਸੰਨੀ ਮਹਿਤਾ, ਡਾ. ਸ਼ਵੇਤਾ ਮਹਿਤਾ, ਸੰਜੀਵ ਸਿੰਗਲਾ ਅਤੇ ਰੇਖਾ ਰਾਣੀ ਨੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ। ਇਸ ਸਾਰੇ ਸਮਾਗਮ ਦੀ ਰੂਪ-ਰੇਖਾ ਸਕੂਲ ਮੁਖੀ ਡਾ. ਰਮਨਦੀਪ ਕੌਰ ਵਲੋਂ ਤਿਆਰ ਕੀਤੀ ਗਈ। ਸਕੂਲ ਕੋਆਰਡੀਨੇਟਰ ਪ੍ਰਿਅੰਕਾ ਰਾਣੀ ਅਤੇ ਜਤਿੰਦਰ ਕੌਰ ਦੀ ਨਿਗਰਾਨੀ ਹੇਠ ਸਮਾਗਮ ਸਫਲਤਾਪੂਰਵਕ ਨੇਪਰੇ ਚੜ੍ਹਿਆ।