ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੇ ਭਗਵੰਤ ਮਾਨ ਸਰਕਾਰ : ਦਾਮਨ ਥਿੰਦ ਬਾਜਵਾ
ਡੀ.ਏ., ਪੁਰਾਣੀ ਪੈਨਸ਼ਨ ਬਹਾਲੀ ਅਤੇ ਹੋਰ ਮੰਗਾਂ ਨੂੰ ਲੈ ਕੇ ਚੱਲ ਰਹੇ ਪੱਕੇ ਮੋਰਚੇ ਦਾ ਸਮਰਥਨ
ਸੁਨਾਮ ਊਧਮ ਸਿੰਘ ਵਾਲਾ, 15 ਨਵੰਬਰ (ਰੁਪਿੰਦਰ ਸਿੰਘ ਸੱਗੂ)- ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਨੇ ਸੰਗਰੂਰ ਵਿਖੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਹੋਰ ਹੱਕੀ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੇ ਪੱਕੇ ਮੋਰਚੇ ਦਾ ਸਮਰਥਨ ਕਰਦਿਆਂ ‘ਆਪ’ ਸਰਕਾਰ ਦੇ ਨਾਂਹਪੱਖੀ ਵਤੀਰੇ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੁਆਰਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਕਾਰਣ ਮੁਲਾਜ਼ਮ ਵਰਗ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਿਹਾ ਹੈ।
ਭ
ਭਾਜਪਾ ਆਗੂ ਦਾਮਨ ਥਿੰਦ ਬਾਜਵਾ।
16-11-2026
ਸੁਨਾਮ ਊਧਮ ਸਿੰਘ ਵਾਲਾ, 15 ਨਵੰਬਰ (ਰੁਪਿੰਦਰ ਸਿੰਘ ਸੱਗੂ)- ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਨੇ ਸੰਗਰੂਰ ਵਿਖੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਹੋਰ ਹੱਕੀ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੇ ਪੱਕੇ ਮੋਰਚੇ ਦਾ ਸਮਰਥਨ ਕਰਦਿਆਂ ‘ਆਪ’ ਸਰਕਾਰ ਦੇ ਨਾਂਹਪੱਖੀ ਵਤੀਰੇ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੁਆਰਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਕਾਰਣ ਮੁਲਾਜ਼ਮ ਵਰਗ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਕਿਸੇ ਵੀ ਸੂਬੇ ਦੇ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਸਿੱਖਿਆ, ਸਿਹਤ, ਪ੍ਰਸ਼ਾਸਨ ਅਤੇ ਹੋਰ ਅਹਿਮ ਵਿਭਾਗਾਂ ਨੂੰ ਚਲਾਉਣ ਵਿੱਚ ਮੁਲਾਜ਼ਮਾਂ ਦਾ ਵੱਡਾ ਯੋਗਦਾਨ ਹੈ, ਪਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਵਿੱਤੀ ਅਤੇ ਸਮਾਜਿਕ ਸੁਰੱਖਿਆ ਨਾਲ ਜੁੜੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਸਿਰਫ਼ ਵਾਅਦਿਆਂ ਅਤੇ ਐਲਾਨਾਂ ਤੱਕ ਸੀਮਤ ਹੈ। ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਦੇ ਕਾਰਜਕਾਲ ਦੌਰਾਨ ਡੀਏ ਦੀਆਂ ਬਕਾਇਆ ਕਿਸ਼ਤਾਂ, ਪੁਰਾਣੀ ਪੈਨਸ਼ਨ ਦੀ ਬਹਾਲੀ ਅਤੇ ਹੋਰ ਮੰਗਾਂ ਅਜੇ ਵੀ ਹੱਲ ਦੀ ਉਡੀਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਆਪਣੇ ਹੱਕ ਲੈਣ ਲਈ ਸੜਕਾਂ ’ਤੇ ਬੈਠਣਾ ਪਵੇ, ਇਹ ਸਰਕਾਰ ਦੀ ਕਾਰਜਸ਼ੈਲੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਭਾਜਪਾ ਵੱਲੋਂ ਮੁਲਾਜ਼ਮਾਂ ਦੇ ਸੰਘਰਸ਼ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮ ਜਥੇਬੰਦੀਆਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਸਮਾਂਬੱਧ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਸਿਰਫ਼ ਭਰੋਸੇ ਨਹੀਂ, ਸਗੋਂ ਉਨ੍ਹਾਂ ਦੇ ਹੱਕਾਂ ਅਨੁਸਾਰ ਅਮਲੀ ਰਾਹਤ ਮਿਲਣੀ ਚਾਹੀਦੀ ਹੈ।