15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਕੰਮ ਦੇਣ ਵਿੱਚ ਵਿਤਕਰੇ ਦਾ ਸ਼ਿਕਾਰ ਹੋਏ ਪਿੰਡ ਚੰਗਾਲ ਦੇ ਮਨਰੇਗਾ ਮਜ਼ਦੂਰਾਂ ਨੇ ਐੱਸ.ਸੀ. ਕਮਿਸ਼ਨ ਕੋਲ ਲਗਾਈ ਗੁਹਾਰ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਕਮਿਸ਼ਨ ਨੇ ਸਬੰਧਿਤ ਅਧਿਕਾਰੀ ਨੂੰ ਕੀਤਾ ਤਲਬ

ਸੰਗਰੂਰ, 15 ਨਵੰਬਰ (ਧੀਰਜ ਪਸੌਰੀਆ)-ਸੰਗਰੂਰ ਨੇੜਲੇ ਪਿੰਡ ਚੰਗਾਲ ਵਿਖੇ ਰਜਿਸਟਰਡ ਮਨਰੇਗਾ ਮਜ਼ਦੂਰਾਂ ਨੂੰ ਕੰਮ ਦੇਣ ਵਿੱਚ ਵਿਤਕਰਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਹੋਇਆ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸਮਰੱਥ ਅਧਿਕਾਰੀ ਨੂੰ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ਤਲਬ ਕੀਤਾ ਹੈ। ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ ਦੇ ਮੁਤਾਬਿਕ ਪਿੰਡ ਚੰਗਾਲ ਦੇ ਦਲਿਤ ਭਾਈਚਾਰੇ ਦੇ ਵੱਡੀ ਗਿਣਤੀ ਲੋਕ ਮਨਰੇਗਾ ਮਜ਼ਦੂਰ ਦੇ ਤੌਰ ਤੇ ਰਜਿਸਟਰਡ ਹਨ ਭਾਵ ਇਹਨਾਂ ਦੇ ਜੋਬ ਕਾਰਡ ਬਣੇ ਹੋਏ ਹਨ।

Ad Position 21
No active advertisement
ਪਿੰਡ ਚੰਗਾਲ ਦੀਆਂ ਮਨਰੇਗਾ ਮਜ਼ਦੂਰ ਔਰਤਾਂ ਆਪਣੀ ਫ਼ਰਿਆਦ ਪੰਜਾਬ ਰਾਜ ਐੱਸ.ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੂੰ ਸੁਣਾਉਂਦੀਆਂ ਹੋਈਆਂ। ਤਸਵੀਰ-ਮੁਕੇਸ਼ ਕੁਮਾਰ 16-11-2026
ਸੰਗਰੂਰ, 15 ਨਵੰਬਰ (ਧੀਰਜ ਪਸੌਰੀਆ)-ਸੰਗਰੂਰ ਨੇੜਲੇ ਪਿੰਡ ਚੰਗਾਲ ਵਿਖੇ ਰਜਿਸਟਰਡ ਮਨਰੇਗਾ ਮਜ਼ਦੂਰਾਂ ਨੂੰ ਕੰਮ ਦੇਣ ਵਿੱਚ ਵਿਤਕਰਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਹੋਇਆ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸਮਰੱਥ ਅਧਿਕਾਰੀ ਨੂੰ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ਤਲਬ ਕੀਤਾ ਹੈ। ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ ਦੇ ਮੁਤਾਬਿਕ ਪਿੰਡ ਚੰਗਾਲ ਦੇ ਦਲਿਤ ਭਾਈਚਾਰੇ ਦੇ ਵੱਡੀ ਗਿਣਤੀ ਲੋਕ ਮਨਰੇਗਾ ਮਜ਼ਦੂਰ ਦੇ ਤੌਰ ਤੇ ਰਜਿਸਟਰਡ ਹਨ ਭਾਵ ਇਹਨਾਂ ਦੇ ਜੋਬ ਕਾਰਡ ਬਣੇ ਹੋਏ ਹਨ। ਇਹਨਾਂ ਵਿੱਚੋਂ 60-65 ਦੇ ਕਰੀਬ ਰਜਿਸਟਰਡ ਮਜ਼ਦੂਰਾਂ ਨੂੰ ਲੰਬੇ ਸਮੇਂ ਤੋਂ ਕੰਮ ਨਹੀਂ ਦਿੱਤਾ ਜਾ ਰਿਹਾ ਹੈ। ਕਮਿਸ਼ਨ ਕੋਲ ਕੀਤੀ ਗਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਕਈ ਮਜ਼ਦੂਰਾਂ ਨੂੰ ਲਗਾਤਾਰ ਕੰਮ ਦਿੱਤਾ ਜਾ ਰਿਹਾ ਹੈ ਉਹਨਾਂ ਦੀ ਦਿਹਾੜੀ ਕਿਤੇ ਵੀ ਨਹੀਂ ਟੁੱਟਦੀ ਪਰ ਸ਼ਿਕਾਇਤਕਰਤਾਵਾਂ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਪ੍ਰਭਾਵਿਤ ਮਜ਼ਦੂਰਾਂ ਦਾ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਿਲ ਹੋਇਆ ਪਿਆ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਪੱਤਰ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਪ੍ਰਾਪਤ ਸ਼ਿਕਾਇਤ ਦੀ ਸੁਣਵਾਈ ਲਈ 20 ਨਵੰਬਰ ਦੀ ਤਰੀਕ ਨਿਰਧਾਰਿਤ ਕੀਤੀ ਗਈ ਹੈ ਇਸ ਲਈ ਪੜਤਾਲ ਕਰਵਾ ਕੇ ਤੱਥ ਅਤੇ ਰਿਪੋਰਟ ਦੋ ਪੜਤਾਂ ਵਿੱਚ 20 ਨਵੰਬਰ ਨੂੰ ਸਮਰੱਥ ਅਧਿਕਾਰੀ ਵੱਲੋਂ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਪੇਸ਼ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਵਿੱਚ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ-ਨਿਰਮਲ ਸਿੰਘ ਕੜੈਲ ਅਗਲੀ ਖ਼ਬਰ ਪ੍ਰਕਾਸ਼ ਉਤਸਵ ਮਨਾਇਆ
Ad Position 24