15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਝੋਨੇ ਦੀ ਖ਼ਰੀਦ ਵਿੱਚ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ-ਨਿਰਮਲ ਸਿੰਘ ਕੜੈਲ

ਮੂਨਕ, 15 ਨਵੰਬਰ (ਪ੍ਰਵੀਨ ਮਦਾਨ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀ. ਸੀ.

Ad Position 21
No active advertisement
ਨਿਰਮਲ ਸਿੰਘ ਕੜੈਲ। 16-11-2026
ਮੂਨਕ, 15 ਨਵੰਬਰ (ਪ੍ਰਵੀਨ ਮਦਾਨ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਸਰਦਾਰ ਨਿਰਮਲ ਸਿੰਘ ਕੜੈਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਝੋਨੇ ਦੀ ਖ਼ਰੀਦ ਨੂੰ ਲੈ ਕੇ ਤਿੱਖੇ ਸਵਾਲ ਚੁੱਕਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਝੋਨੇ ਦੀ ਖ਼ਰੀਦ ਦੇ ਮਾਮਲੇ ਵਿੱਚ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਖੱਜਲ-ਖ਼ੁਆਰ ਹੋ ਰਹੇ ਹਨ। ਦੂਜੇ ਪਾਸੇ, ਸ਼ੈਲਰ ਮਾਲਕਾਂ ’ਤੇ ਵੀ ਝੋਨੇ ਦੀ ਖ਼ਰੀਦ ਸਬੰਧੀ ਸ਼ਰਤਾਂ ਲਗਾਈਆਂ ਗਈਆਂ ਹਨ, ਜਿਸ ਕਾਰਨ ਖ਼ਰੀਦ ਪ੍ਰਕਿਰਿਆ ਪ੍ਰਭਾਵਿਤ ਹੋ ਰਹੀ ਹੈ ਅਤੇ ਮੰਡੀਆਂ ਵਿੱਚ ਅਜੇ ਵੀ ਵੱਡੀ ਮਾਤਰਾ ਵਿੱਚ ਝੋਨਾ ਪਿਆ ਹੈ।ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਵਿੱਚ ਹੋ ਰਹੀ ਦੇਰੀ ਕਾਰਨ ਕਿਸਾਨਾਂ ਦੀ ਕਣਕ ਦੀ ਬਿਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਕਿਸਾਨ ਪਹਿਲਾਂ ਹੀ ਝੋਨਾ ਵੇਚਣ ਦੀ ਉਡੀਕ ਵਿੱਚ ਮੰਡੀਆਂ ਵਿੱਚ ਬੈਠੇ ਹਨ ਅਤੇ ਅੱਗੇ ਕਣਕ ਦੀ ਬਿਜਾਈ ਦਾ ਸਮਾਂ ਵੀ ਲੰਘਦਾ ਜਾ ਰਿਹਾ ਹੈ।ਸਰਦਾਰ ਕੜੈਲ ਨੇ ਪਰਾਲੀ ਦੇ ਪ੍ਰਬੰਧਾਂ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਵੱਲੋਂ ਖੇਤਾਂ ਵਿੱਚੋਂ ਪਰਾਲੀ ਚੁਕਵਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਜ਼ਮੀਨੀ ਪੱਧਰ ’ਤੇ ਇਹ ਪ੍ਰਬੰਧ ਬਹੁਤ ਘੱਟ ਨਜ਼ਰ ਆ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਧੁੰਦ ਅਤੇ ਨਮੀ ਵਧਣ ਨਾਲ ਪਰਾਲੀ ਦਾ ਮਸਲਾ ਹੋਰ ਗੰਭੀਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਇੱਕ ਪਾਸੇ ਮੰਡੀ ਵਿੱਚ ਫ਼ਸਲ ਵੇਚਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਦੂਜੇ ਪਾਸੇ ਅਗਲੀ ਫ਼ਸਲ ਦੀ ਬਿਜਾਈ ਤੇ ਪਰਾਲੀ ਦੇ ਪ੍ਰਬੰਧਾਂ ਦੀ ਚਿੰਤਾ ਸਤਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਵਿੱਚ ਨਾਕਾਮ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਭੱਤੇ ’ਚ 40 ਫ਼ੀਸਦੀ ਵਾਧੇ ’ਤੇ ਕੰਪਿਊਟਰ ਅਧਿਆਪਕਾਂ ਵਲੋਂ ਡਾ. ਮੰਡੇਰ ਤੇ ਮਾਨ ਸਰਕਾਰ ਦਾ ਧੰਨਵਾਦ ਅਗਲੀ ਖ਼ਬਰ ਕੰਮ ਦੇਣ ਵਿੱਚ ਵਿਤਕਰੇ ਦਾ ਸ਼ਿਕਾਰ ਹੋਏ ਪਿੰਡ ਚੰਗਾਲ ਦੇ ਮਨਰੇਗਾ ਮਜ਼ਦੂਰਾਂ ਨੇ ਐੱਸ.ਸੀ. ਕਮਿਸ਼ਨ ਕੋਲ ਲਗਾਈ ਗੁਹਾਰ ਮਾ...
Ad Position 24