15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮਹਿੰਗਾਈ ਭੱਤੇ ’ਚ 40 ਫ਼ੀਸਦੀ ਵਾਧੇ ’ਤੇ ਕੰਪਿਊਟਰ ਅਧਿਆਪਕਾਂ ਵਲੋਂ ਡਾ. ਮੰਡੇਰ ਤੇ ਮਾਨ ਸਰਕਾਰ ਦਾ ਧੰਨਵਾਦ

ਅਮਰਗੜ੍ਹ, 15 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੰਪਿਊਟਰ ਅਧਿਆਪਕਾਂ ਦੇ ਮਹਿੰਗਾਈ ਭੱਤੇ ‘ਚ 40 ਫ਼ੀਸਦੀ ਵਾਧਾ ਕਰਨ ਦੇ ਫ਼ੈਸਲੇ ਦਾ ਅਧਿਆਪਕਾਂ ਵੱਲੋਂ ਸਵਾਗਤ ਕੀਤਾ ਗਿਆ ਹੈ। ਇਸ ਫ਼ੈਸਲੇ ਨਾਲ ਕੰਪਿਊਟਰ ਅਧਿਆਪਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 16-11-2026
ਅਮਰਗੜ੍ਹ, 15 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੰਪਿਊਟਰ ਅਧਿਆਪਕਾਂ ਦੇ ਮਹਿੰਗਾਈ ਭੱਤੇ ‘ਚ 40 ਫ਼ੀਸਦੀ ਵਾਧਾ ਕਰਨ ਦੇ ਫ਼ੈਸਲੇ ਦਾ ਅਧਿਆਪਕਾਂ ਵੱਲੋਂ ਸਵਾਗਤ ਕੀਤਾ ਗਿਆ ਹੈ। ਇਸ ਫ਼ੈਸਲੇ ਨਾਲ ਕੰਪਿਊਟਰ ਅਧਿਆਪਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਕੁਝ ਦਿਨ ਪਹਿਲਾਂ ਕੰਪਿਊਟਰ ਅਧਿਆਪਕਾਂ ਦੇ ਇੱਕ ਵਫ਼ਦ ਨੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਪਤਨੀ ਡਾ. ਪਰਮਿੰਦਰ ਕੌਰ ਮੰਡੇਰ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ ਸੀ। ਅਧਿਆਪਕਾਂ ਨੇ ਉਨ੍ਹਾਂ ਨੂੰ ਅਪੀਲ ਕੀਤੀ ਸੀ ਕਿ ਮਹਿੰਗਾਈ ਭੱਤੇ ਵਿਚ ਵਾਧੇ ਦੀ ਮੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਪਹੁੰਚਾਈ ਜਾਵੇ।ਅਧਿਆਪਕਾਂ ਅਨੁਸਾਰ ਡਾ. ਪਰਮਿੰਦਰ ਕੌਰ ਮੰਡੇਰ ਨੇ ਉਨ੍ਹਾਂ ਦੀ ਮੰਗ ਨੂੰ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ, ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤੇ ਵਿਚ 40 ਫ਼ੀਸਦੀ ਵਾਧੇ ਦਾ ਫ਼ੈਸਲਾ ਕੀਤਾ ਗਿਆ। ਆਪਣੀ ਮੰਗ ਪੂਰੀ ਹੋਣ ’ਤੇ ਕੰਪਿਊਟਰ ਅਧਿਆਪਕਾਂ ਨੇ ਮੈਡਮ ਡਾ. ਪਰਮਿੰਦਰ ਕੌਰ ਮੰਡੇਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ।ਇਸ ਮੌਕੇ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾ.ਗੁਰਪ੍ਰੀਤ ਕੌਰ ਮਾਨ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਕੰਪਿਊਟਰ ਅਧਿਆਪਕਾਂ ਨੂੰ ਰਾਹਤ ਮਿਲੇਗੀ।ਇਸ ਮੌਕੇ ਡਾ. ਪਰਮਿੰਦਰ ਕੌਰ ਮੰਡੇਰ ਨੇ ਕੰਪਿਊਟਰ ਅਧਿਆਪਕਾਂ ਦੀ ਮੰਗ ਮੰਨਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾ. ਗੁਰਪ੍ਰੀਤ ਕੌਰ ਮਾਨ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਭਾ ਸ਼ੇਰਪੁਰ ਦੀ ਇਕੱਤਰਤਾ ’ਚ ਵਿੱਛੜੇ ਸਾਥੀਆਂ ਨੂੰ ਕੀਤਾ ਯਾਦ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਵਿੱਚ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ-ਨਿਰਮਲ ਸਿੰਘ ਕੜੈਲ
Ad Position 24