ਕਮਲਜੀਤ ਸਿੰਘ ਚੱਕ ਵੱਲੋਂ ਪਾਰਟੀ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ
ਸ਼ੇਰਪੁਰ, 16 ਨਵੰਬਰ (ਮੇਘ ਰਾਜ ਜੋਸ਼ੀ)–ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਮਲਜੀਤ ਸਿੰਘ ਚੱਕ ਨੇ ਪਾਰਟੀ ਪ੍ਰਧਾਨ ਪ੍ਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਕਮਲਜੀਤ ਸਿੰਘ ਚੱਕ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਗੁਲਦਸਤਾ ਭੇਟ ਕਰਦੇ ਹੋਏ। ਤਸਵੀਰ : ਮੇਘ ਰਾਜ ਜੋਸ਼ੀ
17-11-2026