ਛੱਠ ਪੂਜਾ ਵਿਚ ਵਿਧਾਇਕਾ ਭਰਾਜ ਨੇ ਕੀਤੀ ਸ਼ਮੂਲੀਅਤ
ਸੰਗਰੂਰ, 16 ਨਵੰਬਰ (ਧੀਰਜ ਪਸ਼ੌਰੀਆ)-ਪ੍ਰਾਚੀਨ ਕਾਲੀ ਮਾਤਾ ਮੰਦਰ, ਪਟਿਆਲਾ ਗੇਟ ਸੰਗਰੂਰ ਵਿਖੇ ਛੱਠ ਪੂਜਾ ਦੇ ਪਵਿੱਤਰ ਤਿਉਹਾਰ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਸੰਗਰੂਰ, 16 ਨਵੰਬਰ (ਧੀਰਜ ਪਸ਼ੌਰੀਆ)-ਪ੍ਰਾਚੀਨ ਕਾਲੀ ਮਾਤਾ ਮੰਦਰ, ਪਟਿਆਲਾ ਗੇਟ ਸੰਗਰੂਰ ਵਿਖੇ ਛੱਠ ਪੂਜਾ ਦੇ ਪਵਿੱਤਰ ਤਿਉਹਾਰ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਮਾਤਾ ਜੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਹਲਕੇ ਦੀ ਤਰੱਕੀ, ਖ਼ੁਸ਼ਹਾਲੀ, ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਅਰਦਾਸ ਕੀਤੀ। ਵਿਧਾਇਕਾ ਨੇ ਕਿਹਾ ਕਿ ਭਾਰਤ ਦੇ ਵੱਖ-ਵੱਖ ਧਾਰਮਿਕ ਅਤੇ ਸਭਿਆਚਾਰਕ ਤਿਉਹਾਰ ਸਾਨੂੰ ਆਪਸੀ ਪਿਆਰ, ਸਦਭਾਵਨਾ, ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ।