16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰਪੁਰਬ ਉਤਸ਼ਾਹ ਨਾਲ ਮਨਾਇਆ

ਚੀਮਾ ਮੰਡੀ, 16 ਨਵੰਬਰ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾ (ਪੀ. ਐੱ ਸ.

Ad Position 21
No active advertisement
ਅਜੀਤ ਡੈਸਕ 17-11-2026
ਚੀਮਾ ਮੰਡੀ, 16 ਨਵੰਬਰ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾ (ਪੀ.ਐੱ ਸ.ਈ.ਬੀ.) ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ 557ਵਾਂ ਪ੍ਰਕਾਸ਼ ਪੁਰਬ ਅਕੈਡਮੀ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਪੂਰਵਕ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ ਅਤੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ‘ਚ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਸ਼ਬਦ ਕੀਰਤਨ, ਕਵਿਸ਼ਰੀ, ਧਾਰਮਿਕ ਕਵਿਤਾਵਾਂ ਅਤੇ ਢਾਡੀ ਵਾਰਾਂ ਪੇਸ਼ ਕੀਤੀਆਂ ਗਈਆਂ। ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉਪ ਪ੍ਰਧਾਨ ਅਤੇ ਗੁਰਦੁਆਰਾ ਜਨਮ ਅਸਥਾਨ ਸਾਹਿਬ ਚੀਮਾ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ, ਭਾਈ ਕਰਮਜੀਤ ਸਿੰਘ ਸੇਵਾਦਾਰ ਜੋਨਲ ਅਕਾਲ ਅਕੈਡਮੀਜ, ਜੋਨਲ ਡਾਇਰੈਕਟਰ ਅਕਾਲ ਅਕੈਡਮੀਜ ਗੁਰਦੀਪ ਸਿੰਘ ਸੱਗੂ, ਅਕਾਲ ਅਕੈਡਮੀ ਚੀਮਾ (ਸੀ.ਬੀ.ਐੱਸ.ਈ.) ਦੇ ਪ੍ਰਿੰਸੀਪਲ ਅਤੇ ਮੈਗਾ ਕਲਸਟਰ ਹੈੱਡ ਸ੍ਰੀਮਤੀ ਨੀਨਾ ਸ਼ਰਮਾ ਨੇ ਵਿਸ਼ੇਸ਼ ਹਾਜ਼ਰੀਆਂ ਲਗਵਾਈ । ਭਾਈ ਜਗਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਵਾਹਿਗੁਰੂ ਮੰਤਰ ਦਾ ਜਾਪ ਕਰਵਾਇਆ। ਅਕੈਡਮੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਹੋਰਨਾਂ ਸੰਗਤਾਂ ਦਾ ਸਮਾਗਮ ‘ਚ ਸ਼ਮੂਲੀਅਤ ਕਰਨ ਲਈ ਧੰਨਵਾਦ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਅਤੇ ਅਕਾਲ ਅਕੈਡਮੀਆਂ ਦੇ ਮਨੋਰਥ ਤੋਂ ਜਾਣੂ ਕਰਵਾਇਆ। ਇਸ ਮੌਕੇ ਅਕੈਡਮੀ ਸਟਾਫ, ਵਿਦਿਆਰਥੀ, ਮਾਪੇ ਅਤੇ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਯਸ਼ਪਾਲ ਮੰਗਲਾ ਫੁੱਟਬਾਲ ਐਸੋਸੀਏਸ਼ਨ ਦੀ ਸਟੇਟ ਮੀਡੀਆ ਕਮੇਟੀ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ਪਰਖ ਮੁਕਾਬਲੇ ਕਰਵਾਏ
Ad Position 24