16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮਿਡ-ਡੇ-ਮੀਲ ਕੁੱਕ ਬੀਬੀਆਂ ਨੂੰ 26 ਨੂੰ ਮੀਟਿੰਗ ਦਾ ਮਿਲਿਆ ਲਿਖਤੀ ਭਰੋਸਾ

ਦਿੜ੍ਹਬਾ, 16 ਨਵੰਬਰ (ਜਸਵੀਰ ਸਿੰਘ ਔਜਲਾ)-ਦਿੜ੍ਹਬਾ ਬਣਿਆ ਰੋਸ ਧਰਨਿਆਂ ਦਾ ਅਖਾੜਾ। ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਦੀ ਅਗਵਾਈ ਹੇਠ ਅੱਜ ਸੈਂਕੜੇ ਮਿਡ-ਡੇ-ਮੀਲ ਕੁੱਕ ਬੀਬੀਆਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਪਿੱਟ ਸਿਆਪਾ ਕੀਤਾ।

Ad Position 21
No active advertisement
ਅਜੀਤ ਡੈਸਕ 17-11-2026
ਦਿੜ੍ਹਬਾ, 16 ਨਵੰਬਰ (ਜਸਵੀਰ ਸਿੰਘ ਔਜਲਾ)-ਦਿੜ੍ਹਬਾ ਬਣਿਆ ਰੋਸ ਧਰਨਿਆਂ ਦਾ ਅਖਾੜਾ। ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਦੀ ਅਗਵਾਈ ਹੇਠ ਅੱਜ ਸੈਂਕੜੇ ਮਿਡ-ਡੇ-ਮੀਲ ਕੁੱਕ ਬੀਬੀਆਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਪਿੱਟ ਸਿਆਪਾ ਕੀਤਾ। ਬੀਬੀਆਂ ਨੇ ਦੋਸ਼ ਲਾਇਆ ਕਿ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ ਅਤੇ ਪੰਜ ਸਾਲ ਬੀਤਣ ਦੇ ਬਾਵਜੂਦ ਉਨ੍ਹਾਂ ਦੇ ਮਿਹਨਤਾਨੇ ਵਿੱਚ ਵਾਧਾ ਨਹੀਂ ਕੀਤਾ ਗਿਆ। ਪੁਲ ਹੇਠ ਇਕੱਠੀਆਂ ਹੋਈਆਂ ਕੁੱਕ ਬੀਬੀਆਂ ਨੇ ਰੋਸ ਮਾਰਚ ਕਰਦਿਆਂ ਬਾਜ਼ਾਰ ਵਿੱਚੋਂ ਹੁੰਦੇ ਹੋਏ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਪਹੁੰਚ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੀਆਂ ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਮੰਗਾਂ ਦਾ ਕੋਈ ਹੱਲ ਨਹੀਂ ਨਿਕਲਿਆ। ਪ੍ਰਦਰਸ਼ਨ ਦੌਰਾਨ ਪ੍ਰਸ਼ਾਸਨ ਵੱਲੋਂ 26 ਨਵੰਬਰ ਨੂੰ ਲਿਖਤੀ ਤੌਰ ’ਤੇ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਡਿਊਟੀ ਮੈਜਿਸਟ੍ਰੇਟ ਨੇ ਮੌਕੇ ’ਤੇ ਪਹੁੰਚ ਕੇ ਮੰਗ ਪੱਤਰ ਪ੍ਰਾਪਤ ਕੀਤਾ। ਇਸ ਮੌਕੇ ਕਰਨੈਲ ਸਿੰਘ ਜਖੇਪਲ, ਤਰਲੋਚਨ ਸਿੰਘ ਸੂਲਰ ਘਰਾਟ, ਕ੍ਰਿਸ਼ਨ ਸਿੰਘ ਲਬਾਣਾ ਅਤੇ ਪਰਵਿੰਦਰ ਸਿੰਘ ਕਲਿਆਣ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 26 ਨਵੰਬਰ ਦੀ ਮੀਟਿੰਗ ਵਿੱਚ ਮੰਗਾਂ ਦਾ ਠੋਸ ਹੱਲ ਨਾ ਨਿਕਲਿਆ ਤਾਂ ਮੁੱਖ ਮੰਤਰੀ ਦੇ ਹਲਕੇ ਧੂਰੀ ਦੇ ਪਿੰਡਾਂ ਵਿੱਚ ਜਾ ਕੇ ਸਰਕਾਰ ਖ਼ਿਲਾਫ਼ ਮੁਹਿੰਮ ਚਲਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਹਰਵਿੰਦਰ ਸਿੰਘ ਗੁੱਜਰਾਂ ਮੁੜ ਕੰਟਰੈਕਟ ਪੀ.ਆਰ.ਟੀ.ਸੀ. ਵਰਕਰ ਯੂਨੀਅਨ ਆਜ਼ਾਦ ਦੇ ਸੂਬਾ ਪ੍ਰਧਾਨ ਚੁਣੇ ਅਗਲੀ ਖ਼ਬਰ ਅੱਖਾਂ ਦਾ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
Ad Position 24