17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੈਨਸ਼ਨਰਜ਼ ਐਸੋਸੀਏਸ਼ਨ ਨੇ ‘ਸਕੱਤਰੇਤ ਤੋਂ ਸਤੌਜ ਤੱਕ’ ਦਾ ਨਾਅਰਾ ਕੀਤਾ ਬੁਲੰਦ

ਧੂਰੀ, 17 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਰਜਿ: ਧੂਰੀ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੁਖਦੇਵ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਹਾਲ ਵਿੱਚ ਹੋਈ। ਪ੍ਰਧਾਨਗੀ ਮੰਡਲ ਵਿੱਚ ਸੁਖਦੇਵ ਸ਼ਰਮਾ ਦੇ ਨਾਲ ਸਰਪ੍ਰਸਤ ਹੇਮ ਰਾਜ ਸ਼ਰਮਾ,ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ, ਜਨਰਲ ਸਕੱਤਰ ਡਾਕਟਰ ਅਮਰਜੀਤ ਸਿੰਘ, ਸੀਨੀਅਰ ਆਗੂ ਮੱਘਰ ਸਿੰਘ,ਵਿੱਤ ਸਕੱਤਰ ਰਤਨ ਸਿੰਘ ਭੰਡਾਰੀ ਹਾਜ਼ਰ ਸਨ।

Ad Position 21
No active advertisement
ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਰਜਿ: ਧੂਰੀ ਦੀ ਮਹੀਨਾਵਾਰ ਮੀਟਿੰਗ ਦਾ ਦ੍ਰਿਸ਼। ਤਸਵੀਰ : ਲਖਵੀਰ ਸਿੰਘ ਧਾਂਦਰਾ 18-11-2026
ਧੂਰੀ, 17 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਰਜਿ: ਧੂਰੀ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੁਖਦੇਵ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਹਾਲ ਵਿੱਚ ਹੋਈ। ਪ੍ਰਧਾਨਗੀ ਮੰਡਲ ਵਿੱਚ ਸੁਖਦੇਵ ਸ਼ਰਮਾ ਦੇ ਨਾਲ ਸਰਪ੍ਰਸਤ ਹੇਮ ਰਾਜ ਸ਼ਰਮਾ,ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ, ਜਨਰਲ ਸਕੱਤਰ ਡਾਕਟਰ ਅਮਰਜੀਤ ਸਿੰਘ, ਸੀਨੀਅਰ ਆਗੂ ਮੱਘਰ ਸਿੰਘ,ਵਿੱਤ ਸਕੱਤਰ ਰਤਨ ਸਿੰਘ ਭੰਡਾਰੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਰਮ ਸਿੰਘ ਸੋਢੀ ਨੇ ਕਿਹਾ ਕਿ ਡੀ ਏ ਬਾਰੇ ਸਰਕਾਰ ਮਾਨਯੋਗ ਹਾਈਕੋਰਟ ਦੇ ਹੁਕਮਾਂ ਨੂੰ ਛਿੱਕੇ ਟੰਗ ਰਹੀ ਹੈ। ਸੀਨੀਅਰ ਆਗੂ ਚਰਨਜੀਤ ਸਿੰਘ ਕੈਂਥ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦੀ ਅਪੀਲ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੁਖਦੇਵ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਭੁਲੇਖਾ ਹੈ ਕਿ ਉਹ ਲੋਕਾਂ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪੰਜਾਬ ਵਿਰੋਧੀਆਂ ਵਜੋਂ ਪ੍ਰਚਾਰ ਕਰਕੇ ਕੰਮ ਸਾਰ ਲਵੇਗੀ ਪਰ ਉਸ ਦੇ ਸਾਰੇ ਭੁਲੇਖੇ ਜਲਦੀ ਦੂਰ ਕਰ ਦਿੱਤੇ ਜਾਣਗੇ। ਮੀਟਿੰਗ ਨੂੰ ਸੇਵਾ ਮੁਕਤ ਡਿਪਟੀ ਡਾਇਰੈਕਟਰ ਮਨਜੀਤ ਸਿੰਘ ਬਖ਼ਸ਼ੀ, ਵਿਲਕਸਣ ਦੱਤ ਸ਼ਰਮਾ, ਅਵਤਾਰ ਸਿੰਘ ਮੂਕਰ, ਜਸਦੇਵ ਸਿੰਘ ਨੇ ਵੀ ਸੰਬੋਧਨ ਕੀਤਾ। ਉਪਰੰਤ ਨਵੰਬਰ ਮਹੀਨੇ ਵਿੱਚ ਜਨਮੇ ਪੈਨਸ਼ਨਰਾਂ ਸੁਰਿੰਦਰ ਸਿੰਘ ਕੈਂਥ, ਕਰਮਜੀਤ ਸਿੰਘ ਮਡਾਹਰ, ਜਗਜੀਵਨ ਕੁਮਾਰ, ਬਲਵਿੰਦਰ ਸਿੰਘ, ਮੇਜ਼ਰ ਸਿੰਘ ਸਤਿੰਦਰ ਕੌਰ, ਕਮਲੇਸ਼ ਰਾਣੀ ਸਮੇਤ ਕਈ ਪੈਨਸ਼ਨਰਾਂ ਦੇ ਜਨਮ ਦਿਨ ਹਾਰ ਪਾ ਕੇ, ਮੂੰਹ ਮਿੱਠਾ ਕਰਵਾ ਕੇ ਅਤੇ ਤੋਹਫ਼ੇ ਦੇ ਕੇ ਮਨਾਏ ਗਏ। ਇਸ ਮੀਟਿੰਗ ਦੌਰਾਨ ਸਟੇਜ ਦੀ ਕਾਰਵਾਈ ਡਾਕਟਰ ਅਮਰਜੀਤ ਸਿੰਘ ਨੇ ਚਲਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਰਾਜ ਸਿੰਘ, ਸੁਰਜੀਤ ਸਿੰਘ, ਰਾਮ ਲਾਲ, ਤਰਲੋਚਨ ਸਿੰਘ, ਆਤਮਾ ਸਿੰਘ ਘਨੌਰ, ਦਰਸ਼ਨ ਸਿੰਘ ਧਾਂਦਰਾ, ਇੰਦਰਜੀਤ ਸ਼ਰਮਾ, ਬਲਵਿੰਦਰ ਸਿੰਘ, ਫਕੀਰ ਸਿੰਘ, ਕਰੋੜੀ ਮੱਲ, ਨਿਰਮਲ ਸਿੰਘ, ਜਾਗਰ ਸਿੰਘ, ਸੀਤਾ ਸਿੰਘ, ਨੈਬ ਸਿੰਘ, ਜਰਨੈਲ ਸਿੰਘ, ਮੇਜਰ ਸਿੰਘ, ਗੁਰਚਰਨ ਸਿੰਘ ਸਮੇਤ ਅਨੇਕਾਂ ਪੈਨਸ਼ਨਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ 21 ਨੂੰ ਅਤੇ ਗੁਰਮਤਿ ਸਮਾਗਮ 24 ਨੂੰ ਅਗਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਲੇਖ ਲਿਖਣ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
Ad Position 24