17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਗਰ ਕੀਰਤਨ 21 ਨੂੰ ਅਤੇ ਗੁਰਮਤਿ ਸਮਾਗਮ 24 ਨੂੰ

ਅਹਿਮਦਗੜ੍ਹ, 17 ਨਵੰਬਰ (ਸੁਖਜੀਤ ਸਿੰਘ ਖੇੜਾ)-ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਹਿਮਦਗੜ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਮਿਤੀ 21 ਨਵੰਬਰ ਨੂੰ ਅਤੇ ਮਹਾਨ ਗੁਰਮਤਿ ਸਮਾਗਮ 24 ਨਵੰਬਰ ਨੂੰ ਕਰਵਾਇਆ ਜਾਵੇਗਾ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਬਘੇਲ ਸਿੰਘ ਉੱਭੀ ਨੇ ਦੱਸਿਆ ਕਿ ਮਿਤੀ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਮਿਤੀ 24 ਨਵੰਬਰ ਨੂੰ ਸਵੇਰੇ 8 ਵਜੇ ਉਹਨਾਂ ਦੇ ਭੋਗ ਪਾਏ ਜਾਣਗੇ ਅਤੇ ਹਜੂਰੀ ਰਾਗੀ ਜੱਥਾ ਭਾਈ ਓਂਕਾਰ ਸਿੰਘ ਕੀਰਤਨ ਕਰਨਗੇ ਜਦਕਿ ਦੁਪਹਿਰ ਸਮੇਂ ਸਜਾਏ ਜਾਣ ਵਾਲੇ ਦੀਵਾਨ ਵਿਚ ਹਜ਼ੂਰੀ ਕਥਾ ਵਾਚਕ ਭਾਈ ਵਰਿੰਦਰ ਸਿੰਘ ਕਥਾ ਰਾਹੀਂ ਨਿਹਾਲ ਕਰਨਗੇ, ਬੱਚਿਆਂ ਦੇ ਕੀਰਤਨ ਅਤੇ ਭਾਸ਼ਣ ਮੁਕਾਬਲਿਆਂ ਉਪਰੰਤ ਬੀਬੀ ਸੁਮਨਦੀਪ ਕੌਰ ਖਾਲਸਾ ਰੋਹੀੜਾ ਵਾਲਿਆਂ ਦਾ ਢਾਡੀ ਜਥਾ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਨਿਹਾਲ ਕਰੇਗਾ।

Ad Position 21
No active advertisement
ਅਜੀਤ ਡੈਸਕ 18-11-2026

Ad Position 22
No active advertisement
ਪਿਛਲੀ ਖ਼ਬਰ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਨੇ ‘ਸਕੱਤਰੇਤ ਤੋਂ ਸਤੌਜ ਤੱਕ’ ਦਾ ਨਾਅਰਾ ਕੀਤਾ ਬੁਲੰਦ
Ad Position 24