17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੁਰਦੁਆਰਾ ਸ਼ਹੀਦ ਗੰਜ ਵੱਡਾ ਘੱਲੂਘਾਰਾ ਕੁੱਪ ਰੋਹੀੜਾ ਵਿਖੇ 8 ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ 29 ਨੂੰ

ਕੁੱਪ ਕਲਾਂ, ਅਹਿਮਦਗੜ੍ਹ, 17 ਨਵੰਬਰ (ਸੁਖਜਿੰਦਰ ਸਿੰਘ ਝੱਲ, ਸੁਖਜੀਤ ਸਿੰਘ ਖੇੜਾ)-35 ਹਜਾਰ ਸਿੰਘ ਸਹੀਦਾਂ ਦੀ ਲਾਸਾਨੀ ਸ਼ਹਾਦਤ ਦੀ ਪਵਿੱਤਰ ਧਰਤੀ ਗੁਰਦੁਆਰਾ ਸ਼ਹੀਦ ਗੰਜ ਵੱਡਾ ਘੱਲੂਘਾਰਾ ਕੁੱਪ-ਰੋਹੀੜਾ ਵਿਖੇ ਵੱਡਾ ਘੱਲੂਘਾਰਾ ਕਲੱਬ ਰੋਹੀੜਾ ਵੱਲੋਂ ਸਾਲਾਨਾ 8 ਜਰੂਰਤਮੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਇਲਾਕਾ ਨਿਵਾਸੀ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਮਿਤੀ 29 ਨਵੰਬਰ 2026 ਨੂੰ ਕਰਵਾਏ ਜਾ ਰਹੇ ਹਨ। ਇਸ ਮਹਾਨ ਕਾਰਜ ਸੰਬੰਧੀ ਗੁਰਦੁਆਰਾ ਸ਼ਹੀਦ ਗੰਜ ਵੱਡਾ ਘੱਲੂਘਾਰਾ ਕੁੱਪ-ਰੋਹੀੜਾ ਵਿਖੇ ਕਲੱਬ ਪ੍ਰਧਾਨ ਬਲਵਿੰਦਰ ਸਿੰਘ ਰੋਹੀੜਾ ਅਤੇ ਸੂਰਤ ਸਿੰਘ ਫੌਜੀ ਦੀ ਅਗਵਾਈ ਹੇਠ ਕਲੱਬ ਮੈਂਬਰਾਂ ਅਤੇ ਇਲਾਕੇ ਦੇ ਪਤਵੰਤਿਆਂ ਵੱਲੋਂ ਸਮਾਗਮ ਦੀਆਂ ਤਿਆਰੀਆਂ ਆਰੰਭੀਆਂ ਗਈਆਂ ਅਤੇ ਸਮਾਗਮ ਨੂੰ ਸਹੀ ਢੰਗ ਨਾਲ ਨੇਪਰੇ ਚਾੜਨ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਪੋ੍ਗਰਾਮ ਦੀ ਰੂਪ ਰੇਖਾ ਤਿਆਰ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 18-11-2026
ਕੁੱਪ ਕਲਾਂ, ਅਹਿਮਦਗੜ੍ਹ, 17 ਨਵੰਬਰ (ਸੁਖਜਿੰਦਰ ਸਿੰਘ ਝੱਲ, ਸੁਖਜੀਤ ਸਿੰਘ ਖੇੜਾ)-35 ਹਜਾਰ ਸਿੰਘ ਸਹੀਦਾਂ ਦੀ ਲਾਸਾਨੀ ਸ਼ਹਾਦਤ ਦੀ ਪਵਿੱਤਰ ਧਰਤੀ ਗੁਰਦੁਆਰਾ ਸ਼ਹੀਦ ਗੰਜ ਵੱਡਾ ਘੱਲੂਘਾਰਾ ਕੁੱਪ-ਰੋਹੀੜਾ ਵਿਖੇ ਵੱਡਾ ਘੱਲੂਘਾਰਾ ਕਲੱਬ ਰੋਹੀੜਾ ਵੱਲੋਂ ਸਾਲਾਨਾ 8 ਜਰੂਰਤਮੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਇਲਾਕਾ ਨਿਵਾਸੀ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਮਿਤੀ 29 ਨਵੰਬਰ 2026 ਨੂੰ ਕਰਵਾਏ ਜਾ ਰਹੇ ਹਨ। ਇਸ ਮਹਾਨ ਕਾਰਜ ਸੰਬੰਧੀ ਗੁਰਦੁਆਰਾ ਸ਼ਹੀਦ ਗੰਜ ਵੱਡਾ ਘੱਲੂਘਾਰਾ ਕੁੱਪ-ਰੋਹੀੜਾ ਵਿਖੇ ਕਲੱਬ ਪ੍ਰਧਾਨ ਬਲਵਿੰਦਰ ਸਿੰਘ ਰੋਹੀੜਾ ਅਤੇ ਸੂਰਤ ਸਿੰਘ ਫੌਜੀ ਦੀ ਅਗਵਾਈ ਹੇਠ ਕਲੱਬ ਮੈਂਬਰਾਂ ਅਤੇ ਇਲਾਕੇ ਦੇ ਪਤਵੰਤਿਆਂ ਵੱਲੋਂ ਸਮਾਗਮ ਦੀਆਂ ਤਿਆਰੀਆਂ ਆਰੰਭੀਆਂ ਗਈਆਂ ਅਤੇ ਸਮਾਗਮ ਨੂੰ ਸਹੀ ਢੰਗ ਨਾਲ ਨੇਪਰੇ ਚਾੜਨ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਪੋ੍ਗਰਾਮ ਦੀ ਰੂਪ ਰੇਖਾ ਤਿਆਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕਾਰਜ ਮੌਕੇ ਨਵ ਵਿਵਾਹਿਤ ਲੜਕੀਆਂ ਨੂੰ ਘਰੇਲੂ ਵਰਤੋਂ ਦਾ ਸਮਾਨ ਵੀ ਪ੍ਰਬੰਧਕਾਂ ਵੱਲੋਂ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਚੀਮਾ ਬੌੜਹਾਈ ਕਲਾਂ, ਯੂਥ ਪ੍ਧਾਨ ਇਰਫਾਨ ਰੋਹੀੜਾ, ਹੈਡ ਗ੍ਰੰਥੀ ਭਾਈ ਦਵਿੰਦਰ ਸਿੰਘ ਫਲੋਂਡ, ਗੁਰਪ੍ਰੀਤ ਸਿੰਘ ਢੱਡੇਬਾੜੀ, ਸਾਬਕਾ ਸਰਪੰਚ ਕੁਲਵੰਤ ਸਿੰਘ ਬੇਗੋਵਾਲ, ਜੱਗੀ ਝਨੇਰ, ਗੁਲਜਾਰ ਸਿੰਘ, ਅਬਦੁਲ ਗੁਫਾਰ, ਕਲੱਬ ਪ੍ਰਧਾਨ ਬਲਵਿੰਦਰ ਸਿੰਘ ਰੋਹੀੜਾ, ਸੂਰਤ ਸਿੰਘ ਫੌਜੀ, ਜਸਵਿੰਦਰ ਸਿੰਘ ਸਰਪੰਚ ਬੌੜਹਾਈ, ਸਾਬਕਾ ਸਰਪੰਚ ਸੁਖਦਰਸ਼ਨ ਸਿੰਘ ਪੋਹੀੜ, ਜਗਦੇਵ ਸਿੰਘ ਪੋਹੀੜ, ਸੁਖਦੇਵ ਸਿੰਘ ਚੀਮਾ, ਸੁਰਜੀਤ ਸਿੰਘ ਲਹਿਰਾ, ਕੁਲਵਿੰਦਰ ਸਿੰਘ ਫੌਜੀ, ਰਾਜੂ ਰੋਹੀੜਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਚ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਅਤੇ ਸਮਿਤ ਸਿੰਘ ਮਾਨ ਸਵ: ਕੌਂਸਲਰ ਦੀਪਕ ਸ਼ਰਮਾ ਦੀਪਾ ਦੀ ਯਾਦ ’ਚ ਕੱਲ੍ਹ ‘ਜਵਾਨੀ ਸੰਭਾਲ ਯਾਤਰਾ’ ਮੰ... ਅਗਲੀ ਖ਼ਬਰ ਵਿੱਦਿਅਕ ਟੂਰ ਲਗਾਇਆ
Ad Position 24