17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੱਕੇ ਮੋਰਚੇ ਦੇ ਪੰਜਵੇਂ ਦਿਨ ਸ਼ਹਿਰ ਦੇ ਬਾਜ਼ਾਰਾਂ ਵਿੱਚ ਕੀਤਾ ਵਿਸ਼ਾਲ ਰੋਸ ਮੁਜ਼ਾਹਰਾ ਭਲਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ

ਸੰਗਰੂਰ, 17 ਨਵੰਬਰ (ਧੀਰਜ ਪਸੋਰੀਆ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਆਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਅੱਜ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਨੇ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕੀਤੀ। ਰੋਸ ਰੈਲੀ ਕਰਨ ਉਪਰੰਤ ਮੁਲਾਜ਼ਮਾਂ ਪੈਨਸ਼ਨਰਾਂ ਨੇ ਪੱਕੇ ਮੋਰਚੇ ਤੋਂ ਸ਼ਾਹੀ ਸਮਾਧਾਂ ਤੱਕ ਵਿਸ਼ਾਲ ਰੋਸ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Ad Position 21
No active advertisement
ਅਜੀਤ ਡੈਸਕ 18-11-2026
ਸੰਗਰੂਰ, 17 ਨਵੰਬਰ (ਧੀਰਜ ਪਸੋਰੀਆ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਆਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਅੱਜ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਨੇ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕੀਤੀ। ਰੋਸ ਰੈਲੀ ਕਰਨ ਉਪਰੰਤ ਮੁਲਾਜ਼ਮਾਂ ਪੈਨਸ਼ਨਰਾਂ ਨੇ ਪੱਕੇ ਮੋਰਚੇ ਤੋਂ ਸ਼ਾਹੀ ਸਮਾਧਾਂ ਤੱਕ ਵਿਸ਼ਾਲ ਰੋਸ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਹਿਲਾਂ ਇਕੱਠੇ ਹੋਏ ਮੁਲਾਜ਼ਮਾਂ, ਪੈਨਸ਼ਨਰਾਂ ਮਾਣਭੱਤਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੋਆਰਡੀਨੇਟਰ ਸਤੀਸ਼ ਰਾਣਾ, ਕੁਲਵਿੰਦਰ ਸਿੰਘ ਢਿੱਲੋਂ, ਮੇਲਾ ਸਿੰਘ ਪੁੰਨਾਵਾਲ, ਕਰਮਜੀਤ ਸਿੰਘ ਬੀਹਲਾ, ਹਰਦੀਪ ਸਿੰਘ ਟੋਡਰਪੁਰ, ਜਗਦੀਸ਼ ਸ਼ਰਮਾ, ਰਾਣੋ ਖੇੜੀ ਗਿੱਲਾ, ਕਮਲਦੀਪ ਕੌਰ, ਮੁਨੱਬਰ ਜਹਾਂ,ਸੁਖਵਿੰਦਰ ਸੁੱਖੀ, ਰਾਜਕੁਮਾਰ ਅਰੋੜਾ, ਚਮਕੌਰ ਸਿੰਘ, ਅਵਿਨਾਸ਼ ਸ਼ਰਮਾ, ਅਸ਼ੋਕ ਕੁਮਾਰ, ਮਨਪ੍ਰੀਤ ਮੋਹਾਲੀ, ਰਘਵੀਰ ਨੰਗਲ, ਤਰਸੇਮ ਲਾਲ ਅਤੇ ਪ੍ਰਿਤਪਾਲ ਤਲਵੰਡੀ ਨੇ ਕਿਹਾ ਕਿ ਪੰਜ ਦਿਨਾਂ ਤੋਂ ਮੁਲਾਜ਼ਮ, ਪੈਨਸ਼ਨਰ ਆਪਣੀਆਂ ਮੰਗਾਂ ਲਈ ਧਰਨੇ ਤੇ ਬੈਠੇ ਹਨ। ਪਰ ਸਰਕਾਰ ਦਾ ਕੋਈ ਵੀ ਨੁਮਾਇੰਦਾ ਧਰਨਾਕਾਰੀਆਂ ਦੀ ਗੱਲ ਸੁਣਨ ਲਈ ਤਿਆਰ ਨਹੀਂ। ਆਗੂਆਂ ਨੇ ਕਿਹਾ ਕਿ ਆਪਦੇ ਸੁਪਰੀਮੋ ਦੇ ਰਸੋਈਏ ਨੂੰ ਲੱਖਾਂ ਰੁਪਏ ਤਨਖਾਹ ਦਿੱਤੀ ਜਾ ਰਹੀ ਹੈ ਪਰ ਦੂਜੇ ਪਾਸੇ ਮਿਡ ਡੇ ਮੀਲ ਵਰਕਰ, ਆਸ਼ਾ ਵਰਕਰ ਅਤੇ ਆਂਗਣਵਾੜੀ ਵਰਕਰਾਂ ਨੂੰ ਨਿਗੁਣੀਆਂ ਤਨਖ਼ਾਹਾਂ ਤੇ ਕੰਮ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਮੁਲਾਜ਼ਮਾਂ ਪੈਨਸ਼ਨਰਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ 19 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਨੇੜੇ ਰੋਸ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਗ੍ਰਿਫ਼ਤਾਰ ਕੀਤੇ 253 ਟਰਮੀਨੇਟ ਅਧਿਆਪਕਾਂ ਨੂੰ ਰਿਹਾਅ ਕਰਨ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਦੀ ਬਹਾਲੀ, ਡੀਏ ਦਾ ਰਹਿੰਦੀਆਂ ਕਿਸ਼ਤਾਂ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ, ਕੱਚੇ ਕਾਮੇ ਪੱਕੇ ਕਰਨ, ਮਿਡ ਡੇਅ ਮੀਲ ਵਰਕਰਾਂ, ਆਸ਼ਾ ਵਰਕਰਾਂ, ਆਂਗਣਵਾੜੀ ਅਤੇ ਸਫ਼ਾਈ ਕਰਮਚਾਰੀ ਆਦਿ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆਉਣ, ਕੱਟੇ ਭੱਤੇ ਬਹਾਲ ਕਰਵਾਉਣ, ਏਸੀਪੀ ਲਾਗੂ ਕਰਵਾਉਣ, 15-01-2015 ਅਤੇ 17-7-2020 ਦਾ ਪੱਤਰ ਰੱਦ ਕਰਵਾਉਣ, ਅਦਾਲਤੀ ਫੈਸਲੇ ਲਾਗੂ ਕਰਵਾਉਣ, ਗਰੈਚੁਟੀ ਦੀ ਰਾਸ਼ੀ ਵਧਵਾਉਣ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਇੱਕੋ ਕਿਸ਼ਤ ਵਿੱਚ ਦਿਵਾਉਣ ਆਦਿ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਇਸ ਮੌਕੇ ਗੁਰਵਿੰਦਰ ਸਿੰਘ, ਸਤਨਾਮ ਸਿੰਘ ਰੰਧਾਵਾ, ਕੇਵਲ ਸਿੰਘ, ਗੁਰਨਾਮ ਸਿੰਘ, ਗੁਰਵਿੰਦਰ ਸਿੰਘ, ਜਰਨੈਲ ਸਿੰਘ, ਸੰਜੀਵ ਸੈਣੀ, ਕੁਲਪ੍ਰੀਤ ਸਿੰਘ, ਨਛੱਤਰ ਸਿੰਘ, ਸਵਰਨਜੀਤ ਸਿੰਘ, ਸੀਆ ਸੋਹਲ, ਮੁਹੰਮਦ ਅਮੀਰੀ, ਅਸ਼ਵਨੀ ਕੁਮਾਰ, ਸੁਖਜੰਟ ਸਿੰਘ, ਨਿਰਮਲ ਸਿੰਘ, ਅਵਤਾਰ ਸਿੰਘ, ਸੋਮ ਸਿੰਘ, ਪਿਰਤਪਾਲ ਸਿੰਘ, ਨਰਿੰਦਰ ਸਿੰਘ ਮਾਖਾ, ਸਾਵਨ ਸਿੰਘ ਗਿੱਲ, ਤਰਸੇਮ ਲਾਲ, ਦਪੇਸ਼ ਗੁਪਤਾ, ਮਲਕੀਤ ਸਿੰਘ, ਰਘਵੀਰ ਸਿੰਘ ਨੰਗਲ, ਸੁਰਿੰਦਰ ਸ਼ਰਮਾ, ਓੰਕਾਰ ਸਿੰਘ, ਗੁਰਚਰਨ ਸਿੰਘ ਬੁੱਟਰ, ਦੀਦਾਰ ਸਿੰਘ ਮੁਦਕੀ, ਜੋਗਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਰੰਧਾਵਾ, ਰਜਿੰਦਰ ਸਿੰਘ ਰਿਆੜ ਨੇ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਪਾਰ ਮੰਡਲ ਦੀ ਮੀਟਿੰਗ ਅੱਜ ਅਗਲੀ ਖ਼ਬਰ ‘ਨਿੱਕੇ ਕਦਮ’ ਤਹਿਤ ਆਂਗਣਵਾੜੀ ਵਰਕਰਾਂ ਨੇ ਲਈ ਵਿਸ਼ੇਸ਼ ਸਿਖਲਾਈ
Ad Position 24