17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਮੁਲਾਜ਼ਮਾਂ, ਪੈਨਸ਼ਨਰਾਂ ਨੇ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਤੱਕ ਕੀਤਾ ਮੋਮਬੱਤੀ ਮਾਰਚ

ਸੁਨਾਮ ਊਧਮ ਸਿੰਘ ਵਾਲਾ, 17 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਸਾਂਝੀ ਤਾਲਮੇਲ ਕਮੇਟੀ ਪੱਕਾ ਮੋਰਚਾ ਸੰਗਰੂਰ ਦੇ ਸੱਦੇ ’ਤੇ ਸ਼ਹੀਦ ਉਧਮ ਸਿੰਘ ਸੁਨਾਮ ਦੀ ਰਿਹਾਇਸ਼ ਤੋਂ ਅਮਨ ਅਰੋੜਾ ਕੈਬਨਿਟ ਮੰਤਰੀ ਦੀ ਰਿਹਾਇਸ਼ ਤੱਕ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਮੋਮਬੱਤੀ ਮਾਰਚ ਕੀਤਾ ਗਿਆ। ਸ਼ਹੀਦ ਊਧਮ ਸਿੰਘ ਦੀ ਜੱਦੀ ਰਿਹਾਇਸ਼ ਨੇੜੇ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕੋਆਰਡੀਨੇਟਰ ਸਾਥੀ ਸਤੀਸ਼ ਰਾਣਾ, ਗਗਨਦੀਪ ਭੁੱਲਰ, ਕੁਲਵਿੰਦਰ ਢਿੱਲੋਂ, ਹਰਦੀਪ ਸਿੰਘ ਟੋਡਰਪੁਰ, ਕਲਵੀਰ ਮੋਗਾ, ਰਾਮ ਸਰੂਪ ਢੈਪਈ, ਚੇਤ ਰਾਮ, ਅਜੀਤ ਸਿੰਘ ਬੰਗਾ, ਬਾਰਾ ਸਿੰਘ, ਜਸਬੀਰ ਨਮੋਲ, ਪ੍ਰਿਤਪਾਲ ਸਿੰਘ, ਪਰਮਜੀਤ ਸਿੰਘ ਅਤੇ ਕੁਲਵੀਰ ਸਿੰਘ ਨੇ ਕਿਹਾ ਕਿ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ।

Ad Position 21
No active advertisement
ਅਜੀਤ ਡੈਸਕ 18-11-2026
ਸੁਨਾਮ ਊਧਮ ਸਿੰਘ ਵਾਲਾ, 17 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਸਾਂਝੀ ਤਾਲਮੇਲ ਕਮੇਟੀ ਪੱਕਾ ਮੋਰਚਾ ਸੰਗਰੂਰ ਦੇ ਸੱਦੇ ’ਤੇ ਸ਼ਹੀਦ ਉਧਮ ਸਿੰਘ ਸੁਨਾਮ ਦੀ ਰਿਹਾਇਸ਼ ਤੋਂ ਅਮਨ ਅਰੋੜਾ ਕੈਬਨਿਟ ਮੰਤਰੀ ਦੀ ਰਿਹਾਇਸ਼ ਤੱਕ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਮੋਮਬੱਤੀ ਮਾਰਚ ਕੀਤਾ ਗਿਆ। ਸ਼ਹੀਦ ਊਧਮ ਸਿੰਘ ਦੀ ਜੱਦੀ ਰਿਹਾਇਸ਼ ਨੇੜੇ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕੋਆਰਡੀਨੇਟਰ ਸਾਥੀ ਸਤੀਸ਼ ਰਾਣਾ, ਗਗਨਦੀਪ ਭੁੱਲਰ, ਕੁਲਵਿੰਦਰ ਢਿੱਲੋਂ, ਹਰਦੀਪ ਸਿੰਘ ਟੋਡਰਪੁਰ, ਕਲਵੀਰ ਮੋਗਾ, ਰਾਮ ਸਰੂਪ ਢੈਪਈ, ਚੇਤ ਰਾਮ, ਅਜੀਤ ਸਿੰਘ ਬੰਗਾ, ਬਾਰਾ ਸਿੰਘ, ਜਸਬੀਰ ਨਮੋਲ, ਪ੍ਰਿਤਪਾਲ ਸਿੰਘ, ਪਰਮਜੀਤ ਸਿੰਘ ਅਤੇ ਕੁਲਵੀਰ ਸਿੰਘ ਨੇ ਕਿਹਾ ਕਿ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ।ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਪੂਰਨਿਆਂ ਤੇ ਚੱਲਦਿਆਂ ਜੁਲਮ ਦੇ ਖਿਲਾਫ ਹਿੱਕ ਢਾਹ ਕੇ ਲੜਨਾ ਚਾਹੀਦਾ ਹੈ ਭਾਵੇਂ ਉਹ ਮੌਜੂਦਾ ਸਰਕਾਰ ਕੀ ਕਿਉਂ ਨਾ ਹੋਵੇ। ਧਰਨਾਕਾਰੀ ਜਦੋਂ ਕੈਬਨਿਟ ਮੰਤਰੀ ਦੀ ਰਿਹਾਇਸ਼ ਨੇੜੇ ਪਹੁੰਚੇ ਤਾਂ ਉਹਨਾਂ ਨੂੰ ਸੂਚਨਾ ਮਿਲੀ ਕਿ ਕੈਬਨਟ ਮੰਤਰੀ ਅਮਨ ਅਰੋੜਾ ਘਰ ਵਿੱਚ ਹੀ ਮੌਜੂਦ ਹਨ। ਤਾਂ ਪ੍ਰਦਰਸ਼ਨਕਾਰੀਆਂ ਨੇ ਘਰ ਦੇ ਮੁੱਖ ਗੇਟ ਅੱਗੇ ਧਰਨਾ ਲਗਾ ਦਿੱਤਾ। ਕੁਝ ਸਮੇਂ ਬਾਅਦ ਮੰਤਰੀਆਂ ਅਮਨ ਅਰੋੜਾ ਨੇ ਸਾਥੀ ਸਤੀਸ਼ ਰਾਣਾ ਦੀ ਅਗਵਾਈ ਵਿੱਚ ਵਫਦ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਬਹੁਤ ਜਲਦ ਤੁਹਾਡੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਪੰਜਾਬ ਨਾਲ ਗੱਲ ਕਰਵਾਈ ਜਾਵੇਗੀ ਅਤੇ ਟਰਮੀਨੇਟ ਕੀਤੇ 253 ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਰੱਖਣ ਦੀ ਕੋਸ਼ਿਸ਼ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੁਨਾਮ ਦੇ ਸਟੇਡੀਅਮ ਵਿੱਚ ਲੰਮੀ ਛਾਲ ਲਈ ਮੈਦਾਨ ਦੇ ਇੱਕ ਪਾਸੇ ਬਣੇਗੀ ਪਿੱਟ—ਅਮਨ ਅਰੋੜਾ ਕੈਬਨਿਟ ਮੰਤਰੀ ਨੇ ਖਿਡਾਰੀਆਂ ਦ... ਅਗਲੀ ਖ਼ਬਰ ਅਕਾਲੀ ਦਲ ਵਪਾਰ ਮੰਡਲ ਦੀ ਮੀਟਿੰਗ ਅੱਜ
Ad Position 24