17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਦਿੱਲੀ ਮੋਰਚੇ ਦੀ ਛੇਵੀਂ ਵਰ੍ਹੇਗੰਢ ਮਨਾਉਣ ਲਈ ਕਿਸਾਨ ਜਥੇਬੰਦੀ ਵਲੋਂ ਤਿਆਰੀਆਂ ਸ਼ੁਰੂ 26 ਨਵੰਬਰ ਨੂੰ ਪਟਿਆਲਾ ਵਿਖੇ ਮਨਾਈ ਜਾਵੇਗੀ ਦਿੱਲੀ ਮੋਰਚੇ ਦੀ ਛੇਵੀਂ ਵਰ੍ਹੇਗੰਢ

ਸੰਗਰੂਰ, 17 ਨਵੰਬਰ (ਧੀਰਜ ਪਸੋਰੀਆ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਤੋਂ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਕਿਸਾਨੀ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 18-11-2026
ਸੰਗਰੂਰ, 17 ਨਵੰਬਰ (ਧੀਰਜ ਪਸੋਰੀਆ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਤੋਂ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਕਿਸਾਨੀ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਕਿਸਾਨ ਮੋਰਚੇ ਦੀ ਛੇਵੀਂ ਵਰ੍ਹੇਗੰਢ 26 ਨਵੰਬਰ ਨੂੰ ਪਟਿਆਲਾ ਵਿਖੇ ਮਨਾਈ ਜਾਵੇਗੀ। ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਸਾਨ ਆਗੂਆਂ ਨੂੰ ਵੱਧ ਤੋਂ ਵੱਧ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ! ਮੀਟਿੰਗ ਵਿੱਚ ਹਾਜ਼ਰ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿੱਚ ਪਿਆ ਝੋਨਾ ਸਰਕਾਰ ਵੱਲੋਂ ਨਿਰਧਾਰਤ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ. ) ’ ਤੇ ਖਰੀਦਿਆ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਮੀਟਿੰਗ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਕਸ਼ਮੀਰ ਸਿੰਘ, ਦਰਸ਼ਨ ਸਿੰਘ ਲਿਦੜਾ, ਪ੍ਰੀਤਮ ਸਿੰਘ ਬਡਰੁੱਖਾ, ਰੋਹੀ ਸਿੰਘ ਮੰਗਵਾਲ, ਜ਼ਿਲ੍ਹਾ ਪ੍ਰੈੱਸ ਸਕੱਤਰ ਜਸਪਾਲ ਸਿੰਘ ਘਰਾਚੋਂ, ਬਲਵਿੰਦਰ ਸਿੰਘ ਘੋੜੇਨਾਵ, ਮੱਖਣ ਸਿੰਘ ਘਾਬਦਾਂ, ਪ੍ਰੀਤਇੰਦਰ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਕਪਿਆਲ, ਸੁਖਪਾਲ ਸਿੰਘ ਕਾਝਲਾ, ਸੀਤਲ ਕਲੋਦੀ, ਯਾਦਵਿੰਦਰ ਸਿੰਘ ਘਰਾਚੋਂ, ਪ੍ਰੀਤਮ ਸਿੰਘ ਬਾਦਸ਼ਾਹਪੁਰ, ਅਮਰਜੀਤ ਸਿੰਘ ਖਨਾਲ ਕਲਾਂ ਅਤੇ ਭਰਪੂਰ ਸਿੰਘ ਬਡਰੁੱਖਾ ਸਮੇਤ ਹੋਰ ਕਿਸਾਨ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਾਲਵੇ ਦਾ ਪ੍ਰਸਿੱਧ ਰਿਵਾਇਤੀ ‘ਮੇਲਾ ਦੇਸ਼ ਭਗਤਾਂ ਦਾ’ ਸ਼ਾਨੋ ਸੌਕਤ ਨਾਲ ਸੰਪੰਨ ਹੋਇਆ ਅਗਲੀ ਖ਼ਬਰ -ਮਾਮਲਾ ਈਥਾਨੌਲ ਫੈਕਟਰੀ ਦੇ ਪ੍ਰਦੂਸ਼ਣ ਦਾ- ਐੱਸ.ਡੀ.ਐੱਮ. ਦੀ ਨਿਗਰਾਨੀ ਹੇਠ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨੇ ਇਥਨੋ...
Ad Position 24