ਪੀ. ਪੀ. ਐਸ. ਦੇ ਐਨ.ਸੀ.ਸੀ. ਕੈਡਿਟਾਂ ਨੂੰ ਵਾਤਾਵਰਨ ਦੀ ਸੰਭਾਲ ਬਾਰੇ ਕੀਤਾ ਜਾਗਰੂਕ
ਚੀਮਾ ਮੰਡੀ, 18 ਨਵੰਬਰ (ਗੁਰਜੀਤ ਸਿੰਘ ਚਹਿਲ)- ਪੈਰਾਮਾਊਂਟ ਪਬਲਿਕ ਸਕੂਲ ਚੀਮਾ ਵਿਖੇ ਤਿੰਨ ਪੰਜਾਬ ਨੇਵਲ ਯੂਨਿਟ ਐਨ. ਸੀ.
ਚੀਮਾ ਮੰਡੀ, 18 ਨਵੰਬਰ (ਗੁਰਜੀਤ ਸਿੰਘ ਚਹਿਲ)- ਪੈਰਾਮਾਊਂਟ ਪਬਲਿਕ ਸਕੂਲ ਚੀਮਾ ਵਿਖੇ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ. ਬਟਾਲੀਅਨ ਦੇ ਕਮਾਂਡਿੰਗ ਅਫਸਰ ਲੈਫਟੀਨੈਂਟ ਕਮਾਂਡਰ ਜਤਿੰਦਰ ਸਿੰਘ ਨੇ ਸਕੂਲ ਦਾ ਵਿਸ਼ੇਸ਼ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਦਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੀਰ ਸਿੰਘ ਚੀਮਾ, ਮੈਡਮ ਕਿਰਨਪਾਲ ਕੌਰ, ਇੰਜ. ਨਵਦੀਪ ਸਿੰਘ ਚੀਮਾ ਅਤੇ ਸਕੂਲ ਸਟਾਫ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਦਾ ਨਿਰੀਖਣ ਕਰਨ ਉਪਰੰਤ ਕਮਾਂਡਿੰਗ ਅਫਸਰ ਨੇ ਐਨ.ਸੀ.ਸੀ. ਕੈਡਿਟਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਐਨ.ਸੀ.ਸੀ. ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਐਨ.ਸੀ.ਸੀ. ਨਾਲ ਜੁੜਨ ਸਮੇਂ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਭਵਿੱਖ ‘ਚ ਦੇਸ਼ ਦੀ ਸੇਵਾ ਕਰਨ ਲਈ ਆਪਣੇ ਆਪ ਨੂੰ ਤਿਆਰ ਕਰਨ ਸੰਬੰਧੀ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਭਾਰਤੀ ਜਲ ਸੈਨਾ (ਇੰਡੀਅਨ ਨੇਵੀ) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਖੇਤਰ ‘ਚ ਵਿਦਿਆਰਥੀ ਆਪਣਾ ਸੁਨਹਿਰੀ ਭਵਿੱਖ ਬਣਾ ਸਕਦੇ ਹਨ । ਕਮਾਂਡਿੰਗ ਅਫਸਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣੇ ਫਰਜ਼ ਸਮਝਣ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਵੀ ਪ੍ਰੇਰਿਤ ਕੀਤਾ। ਸਕੂਲ ਦੇ ਐਮ.ਡੀ. ਜਸਵੀਰ ਸਿੰਘ ਚੀਮਾ ਨੇ ਬੱਚਿਆਂ ਨੂੰ ਜੀਵਨ ‘ਚ ਅੱਗੇ ਵਧ ਕੇ ਮਿਹਨਤ ਤੇ ਲਗਨ ਨਾਲ ਆਪਣੇ ਟੀਚੇ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ, ਇੰਜ. ਨਵਦੀਪ ਸਿੰਘ, ਏ.ਐਨ.ਓ. ਕੇਵਲ ਸਿੰਘ, ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ ।