18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੇ ਪੰਜਾਬ ਨੂੰ ਰੇਗਿਸਤਾਨ ਬਣਨ ਤੋਂ ਬਚਾਇਆ-ਅਵਤਾਰ ਸਿੰਘ ਈਲਵਾਲ

ਸੰਗਰੂਰ, 18 ਨਵੰਬਰ (ਧੀਰਜ ਪਸ਼ੌਰੀਆ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਰੇਗਿਸਤਾਨ ਬਣਨ ਤੋਂ ਬਚਾਉਣ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ। ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕੀਤਾ ਗਿਆ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

Ad Position 21
No active advertisement
ਅਵਤਾਰ ਸਿੰਘ ਈਲਵਾਲ 19-11-2026
ਸੰਗਰੂਰ, 18 ਨਵੰਬਰ (ਧੀਰਜ ਪਸ਼ੌਰੀਆ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਰੇਗਿਸਤਾਨ ਬਣਨ ਤੋਂ ਬਚਾਉਣ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ। ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕੀਤਾ ਗਿਆ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਨਾਸਾ ਦੇ ਵਿਗਿਆਨੀਆਂ ਵੱਲੋਂ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਨੂੰ ਲੈ ਕੇ ਚਿਤਾਵਨੀ ਦਿੱਤੀ ਗਈ ਸੀ ਕਿ ਜੇਕਰ ਪਾਣੀ ਦੀ ਬੇਲੋੜੀ ਵਰਤੋਂ ਇਸੇ ਤਰ੍ਹਾਂ ਜਾਰੀ ਰਹੀ ਤਾਂ ਸਾਲ 2037 ਤੱਕ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਗੰਭੀਰ ਕਮੀ ਹੋ ਸਕਦੀ ਹੈ ਅਤੇ ਸੂਬੇ ਦੇ ਰੇਗਿਸਤਾਨ ਬਣਨ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪਦਮ ਭੂਸ਼ਣ ਨਾਲ ਸਨਮਾਨਿਤ ਉੱਘੇ ਖੇਤੀਬਾੜੀ ਵਿਗਿਆਨੀ ਡਾ. ਸਰਦਾਰਾ ਸਿੰਘ ਜੌਹਲ ਵੱਲੋਂ ਵੀ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਹੇਠ ਰਕਬਾ ਘਟਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਬਚਾਉਣ ਦੀ ਅਪੀਲ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਾਣੀ ਦੀ ਸੰਭਾਲ ਅਤੇ ਸੂਬੇ ਦੇ ਭਵਿੱਖ ਲਈ ਕੀਤੇ ਜਾ ਰਹੇ ਉਪਰਾਲਿਆਂ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਸ਼ਲਾਘਾ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਲੌਂਗ ਜੰਪ ਮੁਕਾਬਲੇ ’ਚ ਲਵਜੀਤ ਸਿੰਘ ਨੇ ਮਾਰੀ ਬਾਜ਼ੀ, ਸੋਨ ਤਗ਼ਮਾ ਜਿੱਤ ਕੇ ਕਾਲਜ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਖਰੀਦ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀਆ ਐਸੋਸੀਏਸ਼ਨ ਅਮਰਗੜ੍ਹ ਵੱਲੋਂ ਐੱਸ.ਡੀ.ਐੱਮ ਨਾਲ ਮੁਲਾਕਾਤ
Ad Position 24