20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਕੂਲ ਲੈਬਾਰਟਰੀ ਯੂਨੀਅਨ ਨੇ ਅਗਲੇ ਹਫ਼ਤੇ ਤੋਂ ਤਿੱਖੇ ਸੰਘਰਸ਼ ਦੀ ਦਿੱਤੀ ਚਿਤਾਵਨੀ

ਸੰਗਰੂਰ, 19 ਨਵੰਬਰ (ਅਮਨਦੀਪ ਸਿੰਘ ਬਿੱਟਾ)- ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਪਤਵੰਤ ਸਿੰਘ ਤਿੰਮੋਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੂਬਾ ਸਰਪ੍ਰਸਤ ਜਸਵੰਤ ਰਾਏ, ਸੂਬਾ ਜਨਰਲ ਸਕੱਤਰ ਪੰਕਜ ਕੁਮਾਰ ਸਪਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਦਿਲਪ੍ਰੀਤ ਸਿੰਘ ਭਿੰਡਰ, ਸੂਬਾ ਵਿੱਤ ਸਕੱਤਰ ਸੁਖਮੰਦਰ ਸਿੰਘ, ਸੂਬਾ ਮੀਤ ਪ੍ਰਧਾਨ ਯੋਗੇਸ਼ ਕੁਮਾਰ ਕੌੜਾ, ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ, ਸੂਬਾ ਜਥੇਬੰਦਕ ਸਕੱਤਰ ਜਤਿੰਦਰ ਸਿੰਘ ਭੰਗੂ, ਸੂਬਾ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਸੰਧੂ, ਸੂਬਾ ਮੁੱਖ ਬੁਲਾਰਾ ਹਰਜੀਤ ਸਿੰਘ ਬਰਾੜ, ਦਲਬੀਰ ਸਿੰਘ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ, ਰਣਜੀਤ ਕੁਮਾਰ ਜਨਰਲ ਸਕੱਤਰ ਅੰਮਿ੍ਤਸਰ, ਗੁਰਪ੍ਰੀਤ ਸਿੰਘ ਵਿੱਤ ਸਕੱਤਰ ਅੰਮਿ੍ਤਸਰ, ਪ੍ਰਦੀਪ ਕੁਮਾਰ ਜ਼ਿਲ੍ਹਾ ਪ੍ਰਧਾਨ ਤਰਨਤਾਰਨ, ਕਰਨ ਕੁਮਾਰ ਜ਼ਿਲ੍ਹਾ ਪ੍ਰਧਾਨ ਜਲੰਧਰ, ਅਸ਼ੀਸ ਅਰੋੜਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਵਿਕਾਸ ਅਗਰਵਾਲ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਲਖਵਿੰਦਰ ਸਿੰਘ ਮੌੜ, ਜ਼ਿਲ੍ਹਾ ਮੀਤ ਪ੍ਰਧਾਨ ਬਠਿੰਡਾ ਹਰਜੀਤ ਸਿੰਘ ਕੇਸਰ ਸਿੰਘ ਵਾਲਾ, ਜ਼ਿਲ੍ਹਾ ਵਿੱਤ ਸਕੱਤਰ ਬਠਿੰਡਾ ਅਤੇ ਸੂਬਾ ਪ੍ਰੈੱਸ ਸਕੱਤਰ ਪਰਮਜੀਤ ਕੁਮਾਰ ਸਮੇਤ ਆਗੂਆਂ ਨੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਤੋਂ ਪੁਰਜ਼ੋਰ ਮੰਗ ਕੀਤੀ ਕਿ ਲੈਬਾਰਟਰੀ ਸਟਾਫ਼ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਦੋ ਅਹਿਮ ਮੰਗਾਂ ਦੇ ਹੱਲ ਲਈ ਜਥੇਬੰਦੀ ਦੇ ਵਫ਼ਦ ਨੂੰ ਤੁਰੰਤ ਮੀਟਿੰਗ ਦਾ ਸਮਾਂ ਦਿੱਤਾ ਜਾਵੇ।

Ad Position 21
No active advertisement
ਅਜੀਤ ਡੈਸਕ 20-11-2026
ਸੰਗਰੂਰ, 19 ਨਵੰਬਰ (ਅਮਨਦੀਪ ਸਿੰਘ ਬਿੱਟਾ)- ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਪਤਵੰਤ ਸਿੰਘ ਤਿੰਮੋਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੂਬਾ ਸਰਪ੍ਰਸਤ ਜਸਵੰਤ ਰਾਏ, ਸੂਬਾ ਜਨਰਲ ਸਕੱਤਰ ਪੰਕਜ ਕੁਮਾਰ ਸਪਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਦਿਲਪ੍ਰੀਤ ਸਿੰਘ ਭਿੰਡਰ, ਸੂਬਾ ਵਿੱਤ ਸਕੱਤਰ ਸੁਖਮੰਦਰ ਸਿੰਘ, ਸੂਬਾ ਮੀਤ ਪ੍ਰਧਾਨ ਯੋਗੇਸ਼ ਕੁਮਾਰ ਕੌੜਾ, ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ, ਸੂਬਾ ਜਥੇਬੰਦਕ ਸਕੱਤਰ ਜਤਿੰਦਰ ਸਿੰਘ ਭੰਗੂ, ਸੂਬਾ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਸੰਧੂ, ਸੂਬਾ ਮੁੱਖ ਬੁਲਾਰਾ ਹਰਜੀਤ ਸਿੰਘ ਬਰਾੜ, ਦਲਬੀਰ ਸਿੰਘ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ, ਰਣਜੀਤ ਕੁਮਾਰ ਜਨਰਲ ਸਕੱਤਰ ਅੰਮਿ੍ਤਸਰ, ਗੁਰਪ੍ਰੀਤ ਸਿੰਘ ਵਿੱਤ ਸਕੱਤਰ ਅੰਮਿ੍ਤਸਰ, ਪ੍ਰਦੀਪ ਕੁਮਾਰ ਜ਼ਿਲ੍ਹਾ ਪ੍ਰਧਾਨ ਤਰਨਤਾਰਨ, ਕਰਨ ਕੁਮਾਰ ਜ਼ਿਲ੍ਹਾ ਪ੍ਰਧਾਨ ਜਲੰਧਰ, ਅਸ਼ੀਸ ਅਰੋੜਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਵਿਕਾਸ ਅਗਰਵਾਲ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਲਖਵਿੰਦਰ ਸਿੰਘ ਮੌੜ, ਜ਼ਿਲ੍ਹਾ ਮੀਤ ਪ੍ਰਧਾਨ ਬਠਿੰਡਾ ਹਰਜੀਤ ਸਿੰਘ ਕੇਸਰ ਸਿੰਘ ਵਾਲਾ, ਜ਼ਿਲ੍ਹਾ ਵਿੱਤ ਸਕੱਤਰ ਬਠਿੰਡਾ ਅਤੇ ਸੂਬਾ ਪ੍ਰੈੱਸ ਸਕੱਤਰ ਪਰਮਜੀਤ ਕੁਮਾਰ ਸਮੇਤ ਆਗੂਆਂ ਨੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਤੋਂ ਪੁਰਜ਼ੋਰ ਮੰਗ ਕੀਤੀ ਕਿ ਲੈਬਾਰਟਰੀ ਸਟਾਫ਼ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਦੋ ਅਹਿਮ ਮੰਗਾਂ ਦੇ ਹੱਲ ਲਈ ਜਥੇਬੰਦੀ ਦੇ ਵਫ਼ਦ ਨੂੰ ਤੁਰੰਤ ਮੀਟਿੰਗ ਦਾ ਸਮਾਂ ਦਿੱਤਾ ਜਾਵੇ। ਆਗੂਆਂ ਨੇ ਦੱਸਿਆ ਕਿ ਪਹਿਲੀ ਮੰਗ ਸਾਲ 2011 ਤੋਂ ਟੁੱਟੀ ਹੋਈ ਪੇਅ ਪੈਰਿਟੀ ਬਹਾਲ ਕਰਵਾਉਣ ਦੀ ਹੈ ਅਤੇ ਦੂਜੀ ਮੰਗ ਸੀਨੀਅਰ ਲੈਬਾਰਟਰੀ ਅਟੈਂਡੈਂਟ ਦੀ ਅਸਾਮੀ ਦਾ ਨਾਮ ਬਦਲ ਕੇ ਸੀਨੀਅਰ ਲੈਬਾਰਟਰੀ ਅਸਿਸਟੈਂਟ ਕਰਨ ਦੀ ਹੈ। 23 ਸਤੰਬਰ ਨੂੰ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਦੌਰਾਨ ਵੀ ਅਸਾਮੀ ਦਾ ਨਾਮ ਬਦਲਣ ਸਬੰਧੀ ਫਾਈਲ ਅੱਗੇ ਭੇਜਣ ਬਾਰੇ ਗੱਲ ਹੋਈ ਸੀ, ਪਰ ਇਸ ਦੇ ਬਾਵਜੂਦ ਦੋਵੇਂ ਮੰਗਾਂ ਸਬੰਧੀ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਸਾਹਮਣੇ ਨਹੀਂ ਆਇਆ। ਪਤਵੰਤ ਸਿੰਘ ਤਿੰਮੋਵਾਲ ਨੇ ਵਿੱਤ ਮੰਤਰੀ ਦੇ ਦਫ਼ਤਰ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਜਥੇਬੰਦੀ ਦੇ ਸੂਬਾਈ ਵਫ਼ਦ ਨਾਲ ਜਲਦ ਤੋਂ ਜਲਦ ਮੀਟਿੰਗ ਤੈਅ ਕੀਤੀ ਜਾਵੇ। ਉਨ੍ਹਾਂ ਸਪਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਵਿੱਤ ਮੰਤਰੀ ਦੇ ਦਫ਼ਤਰ ਵੱਲੋਂ ਜਲਦ ਮੀਟਿੰਗ ਦਾ ਸਮਾਂ ਨਾ ਦਿੱਤਾ ਗਿਆ ਅਤੇ ਦੋਵੇਂ ਮੰਗਾਂ ਦੇ ਹੱਲ ਵੱਲ ਠੋਸ ਕਦਮ ਨਾ ਚੁੱਕੇ ਗਏ ਤਾਂ ਜਥੇਬੰਦੀ ਅਗਲੇ ਹਫ਼ਤੇ ਤੋਂ ਵਿੱਤ ਮੰਤਰੀ ਦੇ ਹਲਕੇ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਸ਼ੁਰੂ ਕਰਨ ਲਈ ਮਜਬੂਰ ਹੋਵੇਗੀ। ਅੰਤ ਵਿੱਚ ਸਮੂਹ ਸੂਬਾਈ ਆਗੂਆਂ ਨੇ ਕਿਹਾ ਕਿ ਜਥੇਬੰਦੀ ਦੀ ਮਨਸ਼ਾ ਕਿਸੇ ਨਾਲ ਟਕਰਾਅ ਪੈਦਾ ਕਰਨਾ ਨਹੀਂ, ਸਗੋਂ ਗੱਲਬਾਤ ਰਾਹੀਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਸਨਮਾਨਜਨਕ ਹੱਲ ਕਰਵਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਪਰਿਵਾਰ ਨੂੰ ਬੇਘਰ ਕਰਨ ਦੀ ਕੋਸ਼ਿਸ਼ ਖ਼ਿਲਾਫ਼ ਕਿਸਾਨ ਯੂਨੀਅਨ ਵੱਲੋਂ ਧਰਨਾ ਅਗਲੀ ਖ਼ਬਰ ਮੋਟਰਸਾਈਕਲ ਰੈਲੀ ਕੱਲ੍ਹ
Ad Position 24