ਧੂਰੀ ਸਿਟੀ ਪੁਲਿਸ ਨੇ ਭਗੌੜਾ ਕੀਤਾ ਕਾਬੂ
ਧੂਰੀ, 19 ਨਵੰਬਰ (ਲਖਵੀਰ ਸਿੰਘ ਧਾਂਦਰਾ)-ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਧੂਰੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹੱਥ ਲੱਗੀ, ਜਦੋਂ ਪੁਲਿਸ ਦੀ ਅੱਖ ਵਿੱਚ ਘੱਟਾ ਪਾ ਕੇ ਲੁਕਦਾ ਫਿਰ ਰਿਹਾ ਇੱਕ ਭਗੌੜਾ ਪੁਲਿਸ ਦੇ ਜਾਲ ਵਿੱਚ ਫਸ ਗਿਆ। ਇਸ ਸਬੰਧੀ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਥਾਣਾ ਸਿਟੀ ਧੂਰੀ ਦੇ ਮੁਖੀ ਥਾਣੇਦਾਰ ਜੈਦੀਪ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਡਾ.
ਜ
ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜੈਦੀਪ ਸਿੰਘ।
20-11-2026
ਧੂਰੀ, 19 ਨਵੰਬਰ (ਲਖਵੀਰ ਸਿੰਘ ਧਾਂਦਰਾ)-ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਧੂਰੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹੱਥ ਲੱਗੀ, ਜਦੋਂ ਪੁਲਿਸ ਦੀ ਅੱਖ ਵਿੱਚ ਘੱਟਾ ਪਾ ਕੇ ਲੁਕਦਾ ਫਿਰ ਰਿਹਾ ਇੱਕ ਭਗੌੜਾ ਪੁਲਿਸ ਦੇ ਜਾਲ ਵਿੱਚ ਫਸ ਗਿਆ। ਇਸ ਸਬੰਧੀ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਥਾਣਾ ਸਿਟੀ ਧੂਰੀ ਦੇ ਮੁਖੀ ਥਾਣੇਦਾਰ ਜੈਦੀਪ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਕਾਨੂੰਨ ਦੇ ਭਗੌੜਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਡੀ.ਐੱਸ.ਪੀ. ਧੂਰੀ ਸ੍ਰੀ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਅਤੇ ਨਿਗਰਾਨੀ ਹੇਠ ਪੁਲਿਸ ਟੀਮ ਵੱਲੋਂ ਵਿਛਾਏ ਗਏ ਜਾਲ ਸਦਕਾ ਇਸ ਭਗੌੜੇ ਨੂੰ ਦਬੋਚਣ ਵਿੱਚ ਸਫਲਤਾ ਹਾਸਲ ਹੋਈ ਹੈ। ਥਾਣਾ ਮੁਖੀ ਨੇ ਅੱਗੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਨੀਲ ਉਰਫ਼ ਛੋਟਾ ਵਾਸੀ ਧੂਰੀ ਵਜੋਂ ਹੋਈ ਹੈ। ਇਹ ਮੁਲਜ਼ਮ ਖਿਲਾਫ਼ ਚੋਰੀ ਦੇ ਮਾਮਲੇ ਤੋਂ ਇਲਾਵਾ ਆਬਕਾਰੀ ਐਕਟ ਨਾਲ ਸਬੰਧਤ ਕੇਸਾਂ ਵਿੱਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਇਹ ਮੁਲਜ਼ਮ ਪੁਲਿਸ ਤੋਂ ਬਚਣ ਲਈ ਲਗਾਤਾਰ ਆਪਣੇ ਟਿਕਾਣੇ ਬਦਲ ਰਿਹਾ ਸੀ ਅਤੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਸੀ। ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਕਾਨੂੰਨ ਤੋੜਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।