19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਤੀਰਥ ਯਾਤਰਾ ’ਚ ‘ਜਗਾੜੂ’ ਬੱਸਾ ਝੋਕ ਕੇ ਲੋਕਾਂ ਦੀ ਜਾਨ ਨਾਲ ਖੇਡ ਰਹੀ ਹੈ ‘ਆਪ’ ਸਰਕਾਰ- ਖਡਿਆਲ

ਸੁਨਾਮ ਊਧਮ ਸਿੰਘ ਵਾਲਾ,19 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਬੱਸਾਂ ਦੀ ਸੁਰੱਖਿਆ ਤੇ ਸਵਾਲ ਚੁੱਕਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਬੱਸਾਂ ਦੀ ਜਿੰਮੇਵਾਰੀ ਸੰਬੰਧਿਤ ਵਿਭਾਗ ਤੇ ਪਾਕੇ ਆਪਣੀ ਜਿੰਮੇਵਾਰੀ ਤੋਂ ਨਹੀਂ ਭੱਜ ਸਕਦੀ ਕਿਉਂਕਿ ਇਹ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦਾ ਮਾਮਲਾ ਹੈ। ਖਡਿਆਲ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਲਈ ਬਾਹਰਲੇ ਸੂਬਿਆਂ ਤੋਂ ਖਟਾਰਾ ਬੱਸਾਂ ਮੰਗਵਾਈਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 20-11-2026
ਸੁਨਾਮ ਊਧਮ ਸਿੰਘ ਵਾਲਾ,19 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਬੱਸਾਂ ਦੀ ਸੁਰੱਖਿਆ ਤੇ ਸਵਾਲ ਚੁੱਕਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਬੱਸਾਂ ਦੀ ਜਿੰਮੇਵਾਰੀ ਸੰਬੰਧਿਤ ਵਿਭਾਗ ਤੇ ਪਾਕੇ ਆਪਣੀ ਜਿੰਮੇਵਾਰੀ ਤੋਂ ਨਹੀਂ ਭੱਜ ਸਕਦੀ ਕਿਉਂਕਿ ਇਹ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦਾ ਮਾਮਲਾ ਹੈ। ਖਡਿਆਲ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਲਈ ਬਾਹਰਲੇ ਸੂਬਿਆਂ ਤੋਂ ਖਟਾਰਾ ਬੱਸਾਂ ਮੰਗਵਾਈਆਂ ਗਈਆਂ ਹਨ। ਜਿੰਨ੍ਹਾਂ ਦਾ ਕੋਈ ਫਿਟਨਸ ਸਰਟੀਫਿਕੇਟ ਨਹੀਂ ਹੈ।ਇੰਨ੍ਹਾਂ ਹੀ ਨਹੀ 42 ਸੀਟਾਂ ਵਾਲੀਆਂ ਬੱਸਾਂ ਨੂੰ 50-55 ਸੀਟਾਂ ਵਾਲੀਆਂ ਬਣਾਕੇ ਪੰਜਾਬ ਦੇ ਪੈਸੇ ਦੀ ਬਰਬਾਦੀ ਕੀਤੀ ਜਾ ਰਹੀ ਹੈ।ਇੱਥੋਂ ਤੱਕ ਕਿ ਪੰਜਾਬ ਦਾ ਖਜ਼ਾਨਾ ਬਾਹਰਲੇ ਸੂਬਿਆਂ ਨੂੰ ਲੁਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਹੁਤ ਸਾਰੇ ਟਰਾਂਸਪੋਰਟ ਹਨ।ਜਿੰਨ੍ਹਾਂ ਦੀਆਂ ਬਹੁਤ ਵੱਡੀਆਂ ਵੱਡੀਆਂ ਟਰਾਂਸਪੋਰਟ ਕੰਪਨੀਆਂ ਹਨ।ਜਿੰਨ੍ਹਾਂ ਤੋਂ ਇਸ ਮਕਸਦ ਲਈ ਬੱਸਾਂ ਮੁਹੱਈਆ ਕਰਵਾਈਆਂ ਜਾ ਸਕਦੀਆਂ ਸਨ।ਉਨ੍ਹਾਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਕਿ ਪਿਛਲੇ ਦਿਨੀ ਮੁੱਖ ਮੰਤਰੀ ਤੀਰਥ ਯਾਤਰਾ ਲਈ ਦੋ ਬੱਸਾਂ ਦੇ ਹੋਏ ਐਕਸੀਡੈਂਟ ਤੋਂ ਪੰਜਾਬ ਸਰਕਾਰ ਨੇ ਕੀ ਸਿੱਖਿਆ ਲਈ ਹੈ ਅਤੇ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਕੀ ਪ੍ਰਬੰਧ ਕੀਤੇ ਗਏ ਹਨ। ਖਡਿਆਲ ਨੇ ਕਿਹਾ ਕਿ ਸੁਣਨ ਵਿਚ ਇਹ ਵੀ ਆਇਆ ਹੈ ਕਿ ਪੰਜਾਬ ਸਰਕਾਰ ਵਲੋਂ ਬੱਸ ਆਪ੍ਰੇਟਰਾਂ ਦੇ ਅਤੇ ਡਰਾਈਵਰਾਂ ਦੇ ਪੈਸੇ ਨਹੀਂ ਦਿੱਤੇ ਜਾ ਰਹੇ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਲੇਬਰ ਚੌਕ ਵਿਚ ਕਰਵਾਇਆ ਸੈਮੀਨਾਰ ਅਗਲੀ ਖ਼ਬਰ ਧੂਰੀ ਸਿਟੀ ਪੁਲਿਸ ਨੇ ਭਗੌੜਾ ਕੀਤਾ ਕਾਬੂ
Ad Position 24