19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈ.ਵੀ.ਐਮ. ਅਤੇ ਵੀ.ਵੀ.ਪੈਟ. ਮਸ਼ੀਨਾਂ ਦੀ ਕਾਰਜਕੁਸ਼ਲਤਾ ਅਤੇ ਤਕਨੀਕੀ ਸਥਿਤੀ ਦੀ ਕੀਤੀ ਜਾ ਰਹੀ ਹੈ ਜਾਂਚ

ਸੰਗਰੂਰ, 19 ਨਵੰਬਰ (ਧੀਰਜ ਪਸੋਰੀਆ)-ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਾਰਕਿੰਗ ਵਿਖੇ ਸਥਿਤ ਜ਼ਿਲ੍ਹਾ ਚੋਣ ਦਫ਼ਤਰ ਦੇ ਈ. ਵੀ.

Ad Position 21
No active advertisement
ਅਜੀਤ ਡੈਸਕ 20-11-2026
ਸੰਗਰੂਰ, 19 ਨਵੰਬਰ (ਧੀਰਜ ਪਸੋਰੀਆ)-ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਾਰਕਿੰਗ ਵਿਖੇ ਸਥਿਤ ਜ਼ਿਲ੍ਹਾ ਚੋਣ ਦਫ਼ਤਰ ਦੇ ਈ.ਵੀ.ਐੱਮ. ਅਤੇ ਵੀ.ਵੀ.ਪੈਟ. ਵੇਅਰ ਹਾਊਸ ਦਾ ਦੌਰਾ ਕਰ ਕੇ ਮਸ਼ੀਨਾਂ ਦੀ ਚੱਲ ਰਹੀ ਮੁੱਢਲੇ ਪੱਧਰ ਦੀ ਜਾਂਚ (ਐੱਫ.ਐੱਲ.ਸੀ.) ਦਾ ਜਾਇਜ਼ਾ ਲਿਆ। ਸ੍ਰੀ ਅੰਕੁਰ ਮਹਿੰਦਰੂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਈ.ਵੀ.ਐੱਮ. ਅਤੇ ਵੀ.ਵੀ.ਪੈਟ. ਦੀ ਐੱਫ.ਐੱਲ.ਸੀ. ਸ਼ੁਰੂ ਕੀਤੀ ਗਈ ਹੈ ਅਤੇ ਇਹ ਕੰਮ ਲਗਾਤਾਰ ਜਾਰੀ ਹੈ। ਜਾਂਚ ਦੀ ਪ੍ਰਕਿਰਿਆ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਚੱਲਦੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦੌਰਾਨ ਮਸ਼ੀਨਾਂ ਦੀ ਕਾਰਜਕੁਸ਼ਲਤਾ ਅਤੇ ਤਕਨੀਕੀ ਸਥਿਤੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮਸ਼ੀਨਾਂ ਦੀ ਸਕੈਨਿੰਗ ਅਤੇ ਹੋਰ ਲੋੜੀਂਦੀਆਂ ਤਕਨੀਕੀ ਕਾਰਵਾਈਆਂ ਵੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਚੋਣਾਂ ਦੌਰਾਨ ਇਨ੍ਹਾਂ ਦੀ ਸੁਚਾਰੂ ਵਰਤੋਂ ਯਕੀਨੀ ਬਣਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਬੀਬੀ ਭੱਠਲ ਨੂੰ ਬਣਾਇਆ ਪੰਜਾਬ ਕਾਂਗਰਸ ਦੀ ਨਵੀਂ ਚੋਣ ਕਮੇਟੀ ਦਾ ਮੈਂਬਰ ਅਗਲੀ ਖ਼ਬਰ ਕਾਂਝਲਾ ਦੀ ਪੰਜਵੀਂ ਮੌਲਿਕ ਪੁਸਤਕ ‘ਕਹਾਣੀਆਂ ਅਤੇ ਹੱਡ ਬੀਤੀਆਂ’ ਦਾ ਲੋਕ ਅਰਪਣ
Ad Position 24