21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਾਲਾਨਾ ਸੱਭਿਆਚਾਰਕ ਤੇ ਇਨਾਮ ਵੰਡ ਸਮਾਰੋਹ ਕਰਵਾਇਆ

ਭਵਾਨੀਗੜ੍ਹ, 20 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਝੀ ਵਲੋਂ ਸਾਲਾਨਾ ਸਭਿਆਚਾਰਕ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸੇਵਾ-ਮੁਕਤ ਪ੍ਰਿੰਸੀਪਲ ਕੇਵਲ ਕ੍ਰਿਸ਼ਨ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 21-11-2026
ਭਵਾਨੀਗੜ੍ਹ, 20 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਝੀ ਵਲੋਂ ਸਾਲਾਨਾ ਸਭਿਆਚਾਰਕ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸੇਵਾ-ਮੁਕਤ ਪ੍ਰਿੰਸੀਪਲ ਕੇਵਲ ਕ੍ਰਿਸ਼ਨ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਹੋਏ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਅਤੇ ਜ਼ਿੰਦਗੀ ਵਿੱਚ ਤਰੱਕੀ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਸੇਵਾਮੁਕਤ ਮੈਨੇਜਰ ਪੈਪਸੀਕੋ, ਸਤਨਾਮ ਸਿੰਘ ਸੰਧੂ ਪ੍ਰਧਾਨ ਗੌਰਮਿੰਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਭਵਾਨੀਗੜ੍ਹ, ਜਸਵਿੰਦਰ ਕੌਰ ਸਰਪੰਚ, ਕਰਨੈਲ ਸਿੰਘ ਮਾਝੀ, ਸੁਖਦੇਵ ਸਿੰਘ ਭਵਾਨੀਗੜ੍ਹ ਜ਼ਿਲ੍ਹਾ ਜਨਰਲ ਸਕੱਤਰ ਪੈਨਸ਼ਨਰ ਐਸੋਸੀਏਸ਼ਨ ਸੰਗਰੂਰ, ਬਲਕਾਰ ਸਿੰਘ ਪ੍ਰਧਾਨ ਅੰਬੇਡਕਰ ਚੇਤਨਾ ਮੰਚ ਭਵਾਨੀਗੜ੍ਹ ਅਤੇ ਰੁਲਦੂ ਰਾਮ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਸਭਿਆਚਾਰਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਗਿੱਧੇ ਅਤੇ ਭੰਗੜੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਤੋਂ ਇਲਾਵਾ ਵੱਖ-ਵੱਖ ਸਮਾਜਿਕ ਬੁਰਾਈਆਂ ਖ਼ਿਲਾਫ਼ ਕੋਰੀਓਗ੍ਰਾਫੀਆਂ ਅਤੇ ਸਕਿੱਟਾਂ ਪੇਸ਼ ਕਰਕੇ ਦਰਸ਼ਕਾਂ ਨੂੰ ਸਮਾਜਿਕ ਸੁਨੇਹਾ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਸਾਲਾਨਾ ਰਿਪੋਰਟ ਪੜ੍ਹਦਿਆਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਕੂਲ ਦੀਆਂ ਪ੍ਰਾਪਤੀਆਂ ਤੇ ਭਵਿੱਖੀ ਟੀਚਿਆਂ ਬਾਰੇ ਚਾਨਣਾ ਪਾਇਆ। ਸਕੂਲ ਦੀ ਮੈਨੇਜਿੰਗ ਡਾਇਰੈਕਟਰ ਦਲਜੀਤ ਕੌਰ ਸਿੱਧੂ ਅਤੇ ਚੇਅਰਮੈਨ ਕੇਵਲ ਸਿੰਘ ਸਿੱਧੂ ਨੇ ਸਮੂਹ ਮਹਿਮਾਨਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਸਮਾਗਮ ਦੇ ਅੰਤ ‘ਚ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਵਲੋਂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।
Ad Position 22
No active advertisement
ਪਿਛਲੀ ਖ਼ਬਰ ਜਿਮ ਦਾ ਸਾਮਾਨ ਖੁਰਦ-ਬੁਰਦ ਕਰਨ ਦੇ ਮਾਮਲੇ ਵਿੱਚ ਦੋਵੇਂ ਮੁਲਜ਼ਮ ਬਰੀ ਅਗਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਸਮਾਪਤ ਹੋਇਆ
Ad Position 24