ਕੰਬੋਜ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਮਨਦੀਪ ਸਿੰਘ ਜੋਸ਼ਨ ਨੂੰ ਸਦਮਾ
ਸੁਨਾਮ ਊਧਮ ਸਿੰਘ ਵਾਲਾ, 20 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੰਬੋਜ਼ ਭਲਾਈ ਬੋਰਡ ਸੰਗਰੂਰ ਦੇ ਜ਼ਿਲ੍ਹਾ ਚੇਅਰਮੈਨ ਮਨਦੀਪ ਸਿੰਘ ਜੋਸ਼ਨ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਚਾਚੀ ਇੰਦਰਜੀਤ ਕੌਰ ਪਤਨੀ ਮਾਸਟਰ ਕੇਹਰ ਸਿੰਘ ਜੋਸ਼ਨ ਦਾ ਇਕ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਹ ਕਰੀਬ 69 ਵਰ੍ਹਿਆਂ ਦੇ ਸਨ।
ਸੁਨਾਮ ਊਧਮ ਸਿੰਘ ਵਾਲਾ, 20 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੰਬੋਜ਼ ਭਲਾਈ ਬੋਰਡ ਸੰਗਰੂਰ ਦੇ ਜ਼ਿਲ੍ਹਾ ਚੇਅਰਮੈਨ ਮਨਦੀਪ ਸਿੰਘ ਜੋਸ਼ਨ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਚਾਚੀ ਇੰਦਰਜੀਤ ਕੌਰ ਪਤਨੀ ਮਾਸਟਰ ਕੇਹਰ ਸਿੰਘ ਜੋਸ਼ਨ ਦਾ ਇਕ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ।ਉਹ ਕਰੀਬ 69 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਅਕਾਲ ਚਲਾਣੇ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਅਮਨਵੀਰ ਸਿੰਘ ਚੈਰੀ, ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ, ਵਿਨਰਜੀਤ ਸਿੰਘ ਗੋਲਡੀ, ਰਵਿੰਦਰ ਸਿੰਘ ਚੀਮਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਨਿਰਮਾਣ, ਲਾਈਨਜ ਕਲੱਬ ਦੇ ਪ੍ਰਧਾਨ ਰਾਜੀਵ ਕੌਸ਼ਿਕ ,ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਸਾਬਕਾ ਪ੍ਰਧਾਨ ਜਗਦੀਪ ਸਿੰਘ ਜੋਗੀ, ਕੌਂਸਲਰ ਮਾਹੀ ਮਹੰਤ, ਸੋਨੂੰ ਵਰਮਾ, ਪ੍ਰਭਸ਼ਰਨ ਸਿੰਘ ਬੱਬੂ, ਨਰਿੰਦਰ ਸਿੰਘ ਢੋਟ ਅਤੇ ਦਿਆਲ ਸਿੰਘ ਬਾਵਾ ਆਦਿ ਨੇ ਜੋਸ਼ਨ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।