20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਕਾਰਨ ਪੈਨਸ਼ਨਰ ਸੜਕਾਂ ’ਤੇ ਉੱਤਰਨ ਲਈ ਮਜਬੂਰ

ਸੁਨਾਮ ਊਧਮ ਸਿੰਘ ਵਾਲਾ, 20 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਚੇਤ ਰਾਮ ਢਿੱਲੋਂ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨ ਦਫ਼ਤਰ ਵਿਖੇ ਹੋਈ। ਜਿਸ ਵਿਚ ਐਸੋਸੀਏਸ਼ਨ ਦੇ ਵਿਛੜ ਗਏ ਸਾਬਕਾ ਪ੍ਰਧਾਨ ਗੁਰਬਖਸ਼ ਸਿੰਘ ਬਖਸ਼ੀ ਜਖੇਪਲ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ 17 ਦਸੰਬਰ ਦੇ ਪੈਨਸ਼ਨ ਦਿਵਸ਼ ਦੇ ਮੁੱਖ ਮਹਿਮਾਨ ਵਜੋਂ ਉਨ੍ਹਾਂ ਦੇ ਸਪੁੱਤਰ ਪ੍ਰੋ ਗੁਰਦਰਸ਼ਨ ਸਿੰਘ ਅਤੇ ਗੁਰਸਿਮਰਤ ਸਿੰਘ ਜਖੇਪਲ ਨੂੰ ਸੱਦਾ ਦੇਣ ਦਾ ਫੈਸਲਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 21-11-2026
ਸੁਨਾਮ ਊਧਮ ਸਿੰਘ ਵਾਲਾ, 20 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਚੇਤ ਰਾਮ ਢਿੱਲੋਂ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨ ਦਫ਼ਤਰ ਵਿਖੇ ਹੋਈ। ਜਿਸ ਵਿਚ ਐਸੋਸੀਏਸ਼ਨ ਦੇ ਵਿਛੜ ਗਏ ਸਾਬਕਾ ਪ੍ਰਧਾਨ ਗੁਰਬਖਸ਼ ਸਿੰਘ ਬਖਸ਼ੀ ਜਖੇਪਲ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ 17 ਦਸੰਬਰ ਦੇ ਪੈਨਸ਼ਨ ਦਿਵਸ਼ ਦੇ ਮੁੱਖ ਮਹਿਮਾਨ ਵਜੋਂ ਉਨ੍ਹਾਂ ਦੇ ਸਪੁੱਤਰ ਪ੍ਰੋ ਗੁਰਦਰਸ਼ਨ ਸਿੰਘ ਅਤੇ ਗੁਰਸਿਮਰਤ ਸਿੰਘ ਜਖੇਪਲ ਨੂੰ ਸੱਦਾ ਦੇਣ ਦਾ ਫੈਸਲਾ ਕੀਤਾ ਗਿਆ।ਮਾਸਟਰ ਅੰਤਰ ਸਿੰਘ ਅਨੰਦ,ਸ਼ਮਿੰਦਰ ਸਿੰਘ ਸਿੱਧੂ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜਮ-ਪੈਨਸ਼ਨਰਾਂ ਦੀਆਂ ਮੰਗਾਂ ਨੂੰ ਜਾਣ-ਬੁੱਝਕੇ ਅਣਗੌਲਿਆਂ ਕਰ ਰਹੀ ਹੈ। ਜਿਸ ਕਾਰਨ ਪੈਨਸ਼ਨਰਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ ਅਤੇ ਪੈਨਸ਼ਨਰ ਸੜਕਾਂ ਤੇ ਉੱਤਰਨ ਲਈ ਮਜਬੂਰ ਹਨ। ਇਸ ਮੌਕੇ ਗਿਰਧਾਰੀ ਲਾਲ ਜਿੰਦਲ, ਕੁਲਦੀਪ ਪਾਠਕ, ਮਾਸਟਰ ਅਮਰੀਕ ਸਿੰਘ ਖੰਨਾ, ਮਾਸਟਰ ਮੇਵਾ ਸਿੰਘ ਚੱਠਾ, ਰਤਨ ਲਾਲ, ਪ੍ਰਧਾਨ ਚੇਤ ਰਾਮ ਢਿੱਲੋਂ, ਕਰਮ ਸਿੰਘ ਛਾਜਲੀ, ਕਰਨੈਲ ਸਿੰਘ ਜਖੇਪਲ, ਪਿਆਰਾ ਸਿੰਘ ਖੋਖਰ ਅਤੇ ਸਵਿੰਦਰ ਸਿੰਘ ਚੱਠਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਬੋਰਡ ਦੇ ਕੱਚੇ ਕਾਮਿਆਂ ਵਲੋਂ 21 ਤੇ 22 ਨੂੰ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ’ਚ ਝੰਡਾ ਮਾਰਚ ਅਗਲੀ ਖ਼ਬਰ ਕੰਬੋਜ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਮਨਦੀਪ ਸਿੰਘ ਜੋਸ਼ਨ ਨੂੰ ਸਦਮਾ
Ad Position 24