20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕੇ.ਸੀ.ਟੀ. ਕਾਲਜ ਵਿਖੇ ਆਈ.ਟੀ. ਸੈਕਟਰ ਬਾਰੇ ਸੈਮੀਨਾਰ ਕਰਵਾਇਆ

ਚੀਮਾ ਮੰਡੀ, 20 ਨਵੰਬਰ (ਗੁਰਜੀਤ ਸਿੰਘ ਚਹਿਲ)-ਕੇ. ਸੀ.

Ad Position 21
No active advertisement
ਅਜੀਤ ਡੈਸਕ 21-11-2026
ਚੀਮਾ ਮੰਡੀ, 20 ਨਵੰਬਰ (ਗੁਰਜੀਤ ਸਿੰਘ ਚਹਿਲ)-ਕੇ.ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਫਤਿਹਗੜ੍ਹ ਵਿਖੇ ਵਿਦਿਆਰਥੀਆਂ ਨੂੰ ਆਟੋਮੋਬਾਈਲ ਅਤੇ ਆਈ.ਟੀ. (ਇਨਫਰਮੇਸ਼ਨ ਟੈਕਨਾਲੋਜੀ) ਸੈਕਟਰ ‘ਚ ਰੋਜ਼ਗਾਰ ਦੇ ਮੌਕਿਆਂ, ਨਵੀਆਂ ਤਕਨੀਕਾਂ ਅਤੇ ਉਦਯੋਗਿਕ ਖੇਤਰ ‘ਚ ਆ ਰਹੀਆਂ ਤਬਦੀਲੀਆਂ ਸੰਬੰਧੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਕਾਲਜ ਚੇਅਰਮੈਨ ਮੌਂਟੀ ਗਰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਯੁੱਗ ਤਕਨੀਕੀ ਸਿੱਖਿਆ ਦਾ ਯੁੱਗ ਹੈ। ਆਟੋਮੋਬਾਈਲ ਅਤੇ ਆਈ.ਟੀ. ਦੋਵੇਂ ਅਜਿਹੇ ਖੇਤਰ ਹਨ, ਜਿਨ੍ਹਾਂ ‘ਚ ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੀਆਂ ਅਨੇਕਾਂ ਸੰਭਾਵਨਾਵਾਂ ਮੌਜੂਦ ਹਨ। ਉਨ੍ਹਾਂ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਵਿਹਾਰਕ ਗਿਆਨ ਅਤੇ ਰੁਜ਼ਗਾਰ ਮੁਖੀ ਜਾਣਕਾਰੀ ਪ੍ਰਦਾਨ ਕਰਨਾ ਹੈ। ਕਾਲਜ ਪ੍ਰਿੰਸੀਪਲ ਮਨੋਜ ਗੋਇਲ ਨੇ ਕਿਹਾ ਕਿ ਸਿਰਫ਼ ਕਿਤਾਬੀ ਗਿਆਨ ਹੀ ਕਾਫ਼ੀ ਨਹੀਂ, ਸਗੋਂ ਵਿਦਿਆਰਥੀਆਂ ਲਈ ਉਦਯੋਗਿਕ ਖੇਤਰ ਦੀਆਂ ਨਵੀਆਂ ਤਕਨੀਕਾਂ ਅਤੇ ਕੰਮ ਕਰਨ ਦੇ ਢੰਗ ਨੂੰ ਸਮਝਣਾ ਵੀ ਬਹੁਤ ਜ਼ਰੂਰੀ ਹੈ। ਅਜਿਹੇ ਸੈਮੀਨਾਰ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਦੇ ਹਨ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਆਪਣੇ ਕਰੀਅਰ ਦੀ ਸਹੀ ਚੋਣ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਕਾਲਜ ਸਕੱਤਰ ਸ੍ਰੀ ਰਾਮ ਗੋਪਾਲ ਗਰਗ, ਕਾਲਜ ਪ੍ਰਧਾਨ ਜਸਵੰਤ ਸਿੰਘ ਵੜੈਚ, ਸਰਪ੍ਰਸਤ ਸਤਵੰਤ ਸਿੰਘ ਖੰਡੇਬਾਦ, ਜਗਸੀਰ ਸਿੰਘ ਆਟੋਮੋਬਾਈਲ਼ ਟ੍ਰੇਨਰ, ਅੰਮ੍ਰਿਤਪਾਲ ਸਿੰਘ ਆਈ ਟੀ ਟ੍ਰੇਨਰ, ਕਾਲਜ ਡੀਨ ਕੁਲਦੀਪ ਸਿੰਘ, ਅਸਿਸਟੈਂਟ ਪ੍ਰੋਫੈਸਰ ਅੰਮ੍ਰਿਤਪਾਲ ਕੌਰ, ਕਾਲਜ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਟਵਾਰ ਯੂਨੀਅਨ ਦੀ ਚੋਣ ਅਗਲੀ ਖ਼ਬਰ ਸੀਵਰੇਜ ਬੋਰਡ ਦੇ ਕੱਚੇ ਕਾਮਿਆਂ ਵਲੋਂ 21 ਤੇ 22 ਨੂੰ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ’ਚ ਝੰਡਾ ਮਾਰਚ
Ad Position 24