20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਫੱਗੂਵਾਲਾ ਵਿਖੇ ਹੋਈ ਇਨਸਾਫ਼ ਰੈਲੀ ਨੇ 2027 ਵਿਚ ਕਾਂਗਰਸ ਸਰਕਾਰ ਬਣਨ ਦਾ ਮੁੱਢ ਬੰਨ੍ਹਿਆ-ਵਿਜੈ ਇੰਦਰ ਸਿੰਗਲਾ

ਭਵਾਨੀਗੜ੍ਹ, 20 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਕਾਂਗਰਸ ਪਾਰਟੀ ਦੇ ਸਹਿ-ਖ਼ਜ਼ਾਨਚੀ, ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਕਿਹਾ ਕਿ ਸੂਬੇ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਬਲਵਿੰਦਰ ਸਿੰਘ ਪੂਨੀਆ ਅਤੇ ਸੁਖਜੀਤ ਕੌਰ ਪੂਨੀਆ ਘਾਬਦੀਆ ਸਾਬਕਾ ਪ੍ਰਧਾਨ ਨਗਰ ਕੌਂਸਲ ਦੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਏ ਕੀਤਾ।

Ad Position 21
No active advertisement
ਅਜੀਤ ਡੈਸਕ 21-11-2026
ਭਵਾਨੀਗੜ੍ਹ, 20 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਕਾਂਗਰਸ ਪਾਰਟੀ ਦੇ ਸਹਿ-ਖ਼ਜ਼ਾਨਚੀ, ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਕਿਹਾ ਕਿ ਸੂਬੇ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਬਲਵਿੰਦਰ ਸਿੰਘ ਪੂਨੀਆ ਅਤੇ ਸੁਖਜੀਤ ਕੌਰ ਪੂਨੀਆ ਘਾਬਦੀਆ ਸਾਬਕਾ ਪ੍ਰਧਾਨ ਨਗਰ ਕੌਂਸਲ ਦੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਏ ਕੀਤਾ। ਸ੍ਰੀ ਸਿੰਗਲਾ ਨੇ ਕਿਹਾ ਕਿ ਕਿ ਫੱਗੂਵਾਲਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਯੋਗ ਅਗਵਾਈ ਹੇਠ ਹੋਈ ਵਿਸ਼ਾਲ ਇਨਸਾਫ਼ ਰੈਲੀ ਨੇ ਸਾਲ 2027 ਵਿੱਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਅਤੇ ਲੋਕ ਇਸ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਬੇਸਬਰੀ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਜਗਤਾਰ ਨਮਾਦਾ, ਰਣਜੀਤ ਸਿੰਘ ਤੂਰ, ਸੁਖਮਹਿੰਦਰਪਾਲ ਸਿੰਘ ਤੂਰ, ਮੰਗਤ ਸ਼ਰਮਾ, ਤੇਜੀ ਚਹਿਲ, ਗੋਗਾ ਸ਼ਰਮਾ, ਵੇਦ ਪ੍ਰਕਾਸ਼ ਵਰਮਾ, ਸੁਖਵਿੰਦਰ ਸਿੰਘ ਸੁੱਖੀ, ਆਂਚਲ ਗਰਗ, ਸੰਜੀਵ ਲਾਲਕਾ, ਸਵਰਨਜੀਤ ਸਿੰਘ, ਵਿਪਨ ਕੁਮਾਰ, ਹਰਦੀਪ ਤੂਰ, ਅਮਰਪਾਲ ਸਿੰਘ ਤੂਰ, ਹਰਪ੍ਰੀਤ ਬਾਜਵਾ, ਬਲਕਾਰ ਸਿੰਘ, ਜਗਤਾਰ ਚਹਿਲ, ਜਸਵੰਤ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਖ ਅਤੇ ਲੇਖ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੰਜਾਬ ਸਰਕਾਰ ਮਹਿਲਾਵਾਂ ਦੀ ਆਰਥਿਕ ਆਜ਼ਾਦੀ, ਸੁਰੱਖਿਆ ਅਤੇ ਸਮਾਜਿਕ ਬਰਾਬਰੀ ਲਈ ਵਚਨਬੱਧ ਹੈ - ਚੀਮਾ
Ad Position 24