20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

22 ਨੂੰ ਡੀ.ਐਸ.ਪੀ. ਦਫ਼ਤਰ ਨਕੋਦਰ ਅੱਗੇ ਦਿੱਤਾ ਜਾਵੇਗਾ ਸੂਬਾ ਪੱਧਰੀ ਰੋਸ ਧਰਨਾ- ਰਿੰਕੂ ਮੂਨਕ

ਮੂਨਕ, 20 ਨਵੰਬਰ (ਪ੍ਰਵੀਨ ਮਦਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਨਕ ਦੀ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਸਿੰਘ ਕੜੈਲ ਦੀ ਅਗਵਾਈ ਹੇਠ ਮਕੌਰੜ ਸਾਹਿਬ ਪੈਲੇਸ ਵਿੱਚ ਹੋਈ, ਜਿਸ ’ਚ ਬਲਾਕ ਦੇ ਆਗੂ ਅਤੇ ਪਿੰਡ ਇਕਾਈਆਂ ਦੇ ਕਿਸਾਨ ਆਗੂ ਸ਼ਾਮਿਲ ਹੋਏ । ਅੱਜ ਦੀ ਇਸ ਮੀਟਿੰਗ ਵਿੱਚ ਜ਼ਿਲ੍ਹਾ ਸਹਾਇਕ ਖਜਾਨਚੀ ਰਿੰਕੂ ਮੂਨਕ ਅਤੇ ਬਲਾਕ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਆਗੂ ਬਲਵਿੰਦਰ ਮਨਿਆਣਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 21-11-2026
ਮੂਨਕ, 20 ਨਵੰਬਰ (ਪ੍ਰਵੀਨ ਮਦਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਨਕ ਦੀ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਸਿੰਘ ਕੜੈਲ ਦੀ ਅਗਵਾਈ ਹੇਠ ਮਕੌਰੜ ਸਾਹਿਬ ਪੈਲੇਸ ਵਿੱਚ ਹੋਈ, ਜਿਸ ’ਚ ਬਲਾਕ ਦੇ ਆਗੂ ਅਤੇ ਪਿੰਡ ਇਕਾਈਆਂ ਦੇ ਕਿਸਾਨ ਆਗੂ ਸ਼ਾਮਿਲ ਹੋਏ । ਅੱਜ ਦੀ ਇਸ ਮੀਟਿੰਗ ਵਿੱਚ ਜ਼ਿਲ੍ਹਾ ਸਹਾਇਕ ਖਜਾਨਚੀ ਰਿੰਕੂ ਮੂਨਕ ਅਤੇ ਬਲਾਕ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਆਗੂ ਬਲਵਿੰਦਰ ਮਨਿਆਣਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਹਾਜ਼ਰ ਬਲਾਕ ਤੇ ਪਿੰਡ ਇਕਾਈਆਂ ਦੇ ਕਿਸਾਨ ਆਗੂਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਨੇ ਦੱਸਿਆ ਕਿ 22 ਨਵੰਬਰ ਨੂੰ ਨਕੋਦਰ ਸ਼ਹਿਰ ਵਿੱਚ ਡੀ ਐਸ ਪੀ ਦਫ਼ਤਰ ਅੱਗੇ ਵੱਖ-ਵੱਖ ਕਿਸਾਨ ਮਜ਼ਦੂਰ ਮੁਲਾਜ਼ਮ ਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੀ ਸੂਬਾ ਪੱਧਰੀ ਵੱਡਾ ਇਕੱਠ ਇਸ ਰੋਸ ਧਰਨੇ ’ਚ ਸ਼ਾਮਿਲ ਹੋਵੇਗਾ। ਇਸ ਮਸਲੇ ਸਬੰਧੀ ਮੰਗ ਵੀ ਮੁੱਖ ਮੰਗਾਂ ਵਿੱਚ ਰੱਖੀ ਗਈ ਕਿ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਜਿਸ ਵਿੱਚ ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਫੌਰੀ ਤੌਰ ’ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ । ਪਰ ਹਾਲੇ ਤੱਕ ਵੀ ਸਰਪੰਚ ਸਮੇਤ ਕਿਸੇ ਵੀ ਦੋਸ਼ੀ ਤੇ ਕੋਈ ਕਾਰਵਾਈ ਨਹੀਂ ਹੋਈ। ਜਿਸ ਦੇ ਰੋਸ ਵਜੋਂ 22 ਨਵੰਬਰ ਨੂੰ ਮੁੜ ਡੀ.ਐਸ.ਪੀ. ਦਫ਼ਤਰ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਮੇਂ ਮੀਟਿੰਗ ਵਿੱਚ ਸ਼ਾਮਿਲ ਬਲਾਕ ਪ੍ਰਧਾਨ ਸੁਖਦੇਵ ਸਿੰਘ ਕੜੈਲ, ਬਲਾਕ ਆਗੂ ਕੁਲਦੀਪ ਗੁਲਾੜੀ, ਰਮੇਸ਼ ਅਨਦਾਣਾ, ਸੁਬੇਗ ਮੂਨਕ, ਨਾਨਕ ਅਨਦਾਣਾ, ਰਾਜੂ ਮੂਨਕ, ਛੱਜੂ ਬੱਲਰਾ, ਅਮਰੀਕ ਬੱਲਰਾ, ਅਤੇ ਬਲਾਕ ਮੂਨਕ ਦੀਆਂ ਸਾਰੀਆਂ ਪਿੰਡ ਇਕਾਈਆਂ ਦੇ ਪ੍ਰਧਾਨ ਅਤੇ ਸਕੱਤਰ ਹਾਜ਼ਰ ਹੋਏ ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਗੋਇਲ ਨੇ 1,358 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਅਗਲੀ ਖ਼ਬਰ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰ ਕੇ ਕੌਮੀ ਕਾਰਜ ਵਿੱਚ ਪਾਓ ਯੋਗਦਾਨ- ਚੇਅਰਮੈਨ ਨੰਗਲ
Ad Position 24