20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕੈਬਨਿਟ ਮੰਤਰੀ ਗੋਇਲ ਨੇ 1,358 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ

ਲਹਿਰਾਗਾਗਾ , 20 ਨਵੰਬਰ (ਅਸ਼ੋਕ ਗਰਗ)-ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅੱਜ ਪਿੰਡ ਰੋੜੇਵਾਲਾ, ਜਲੂਰ ਅਤੇ ਰਾਏਧਰਾਣਾ ਵਿੱਚ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ 1,358 ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਪ੍ਰਾਪਰਟੀ ਕਾਰਡ ਸੌਂਪੇ। ਪਿੰਡ ਰਾਏਧਰਾਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾ ਰਹੀ ਹੈ।

Ad Position 21
No active advertisement
ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਬਣਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ। ਤਸਵੀਰ : ਅਸ਼ੋਕ ਗਰਗ 21-11-2026
ਲਹਿਰਾਗਾਗਾ , 20 ਨਵੰਬਰ (ਅਸ਼ੋਕ ਗਰਗ)-ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅੱਜ ਪਿੰਡ ਰੋੜੇਵਾਲਾ, ਜਲੂਰ ਅਤੇ ਰਾਏਧਰਾਣਾ ਵਿੱਚ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ 1,358 ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਪ੍ਰਾਪਰਟੀ ਕਾਰਡ ਸੌਂਪੇ। ਪਿੰਡ ਰਾਏਧਰਾਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾ ਰਹੀ ਹੈ। ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਸ਼੍ਰੀ ਗੋਇਲ ਨੇ ਕਿਹਾ ਕਿ ਕਈ ਪਰਿਵਾਰ ਦਹਾਕਿਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ, ਪਰ ਮਾਲਕੀ ਦੇ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਜਾਇਦਾਦ ਨਾਲ ਸਬੰਧਤ ਕੰਮਾਂ ਵਿੱਚ ਦਿੱਕਤ ਆਉਂਦੀ ਸੀ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਪਰਿਵਾਰਾਂ ਨੂੰ ਆਪਣੀ ਜਾਇਦਾਦ ਦੇ ਹੱਕਾਂ ਦਾ ਸਪੱਸ਼ਟ ਦਸਤਾਵੇਜ਼ ਮਿਲਿਆ ਹੈ। ਇਸ ਨਾਲ ਜਾਇਦਾਦ ਅੱਗੇ ਤਬਦੀਲ ਕਰਨ ਅਤੇ ਲੋੜ ਪੈਣ ’ਤੇ ਬੈਂਕ ਕਰਜ਼ੇ ਲਈ ਅਰਜ਼ੀ ਦੇਣ ਦੀ ਪ੍ਰਕਿਰਿਆ ਵਿੱਚ ਵੀ ਸਹੂਲਤ ਹੋਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿੱਚ ਪ੍ਰਾਪਰਟੀ ਕਾਰਡ ਵੰਡਣ ਦਾ ਕੰਮ ਲਗਾਤਾਰ ਜਾਰੀ ਹੈ। ਹੁਣ ਤੱਕ ਕਰੀਬ 12 ਤੋਂ 15 ਪਿੰਡਾਂ ਦੇ ਲਾਭਪਾਤਰੀਆਂ ਨੂੰ ਕਾਰਡ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ 18 ਹੋਰ ਪਿੰਡਾਂ ਦੇ ਤਿਆਰ ਪ੍ਰਾਪਰਟੀ ਕਾਰਡ ਲਾਭਪਾਤਰੀਆਂ ਨੂੰ ਸੌਂਪੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਯੋਗ ਪਰਿਵਾਰਾਂ ਨਾਲ ਸਬੰਧਤ ਕਾਰਵਾਈ ਵੀ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਜਨਮ ਅਸਥਾਨ ਚੀਮਾ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ੁਰੂ ਅਗਲੀ ਖ਼ਬਰ 22 ਨੂੰ ਡੀ.ਐਸ.ਪੀ. ਦਫ਼ਤਰ ਨਕੋਦਰ ਅੱਗੇ ਦਿੱਤਾ ਜਾਵੇਗਾ ਸੂਬਾ ਪੱਧਰੀ ਰੋਸ ਧਰਨਾ- ਰਿੰਕੂ ਮੂਨਕ
Ad Position 24