ਚੰਗਾਲੀਆਂ ਨੇੜੇ ਡਰੇਨ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਕਤਲ ਦਾ ਮਾਮਲਾ ਦਰਜ
ਦੁਬਈ ’ਚ ਬੈਸਟ ਰੇਡਰ ਬਣੇ ਕਬੱਡੀ ਖਿਡਾਰੀ ਮਨਦੀਪ ਸਿੰਘ ਠੁੱਲੀਵਾਲ ਦਾ ਪਿੰਡ ਪੁੱਜਣ ’ਤੇ ਭਰਵਾਂ ਸਵਾਗਤ
ਮਹਿਲ ਕਲਾਂ, 21 ਨਵੰਬਰ (ਅਵਤਾਰ ਸਿੰਘ ਅਣਖੀ)–ਦੁਬਈ ਵਿਖੇ ਹੋਏ ਕਬੱਡੀ ਟੂਰਨਾਮੈਂਟ ਦੌਰਾਨ ‘ਬੈੱਸਟ ਰੇਡਰ’ ਦਾ ਖ਼ਿਤਾਬ ਜਿੱਤ ਕੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਵਾਲੇ ਨੌਜਵਾਨ ਕਬੱਡੀ ਖਿਡਾਰੀ ਮਨਦੀਪ ਸਿੰਘ ਠੁੱਲੀਵਾਲ ਦਾ ਅੱਜ ਆਪਣੇ ਜੱਦੀ ਪਿੰਡ ਠੁੱਲੀਵਾਲ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਪਿੰਡ ਵਾਸੀਆਂ ਨੇ ਢੋਲ-ਢਮੱਕਿਆਂ ਦੀ ਗੂੰਜ ਨਾਲ ਖੁੱਲ੍ਹੀ ਜੀਪ ਵਿਚ ਜੇਤੂ ਜਲੂਸ ਕੱਢਦਿਆਂ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ।
ਮਹਿਲ ਕਲਾਂ, 21 ਨਵੰਬਰ (ਅਵਤਾਰ ਸਿੰਘ ਅਣਖੀ)–ਦੁਬਈ ਵਿਖੇ ਹੋਏ ਕਬੱਡੀ ਟੂਰਨਾਮੈਂਟ ਦੌਰਾਨ ‘ਬੈੱਸਟ ਰੇਡਰ’ ਦਾ ਖ਼ਿਤਾਬ ਜਿੱਤ ਕੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਵਾਲੇ ਨੌਜਵਾਨ ਕਬੱਡੀ ਖਿਡਾਰੀ ਮਨਦੀਪ ਸਿੰਘ ਠੁੱਲੀਵਾਲ ਦਾ ਅੱਜ ਆਪਣੇ ਜੱਦੀ ਪਿੰਡ ਠੁੱਲੀਵਾਲ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਪਿੰਡ ਵਾਸੀਆਂ ਨੇ ਢੋਲ-ਢਮੱਕਿਆਂ ਦੀ ਗੂੰਜ ਨਾਲ ਖੁੱਲ੍ਹੀ ਜੀਪ ਵਿਚ ਜੇਤੂ ਜਲੂਸ ਕੱਢਦਿਆਂ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਮਨਦੀਪ ਸਿੰਘ ਨੇ ਆਪਣੀ ਕਾਮਯਾਬੀ ਦਾ ਸਿਹਰਾ ਪ੍ਰਮਾਤਮਾ ਅਤੇ ਆਪਣੇ ਕੋਚ ਰਾਜ ਸਿੰਘ ਠੁੱਲੀਵਾਲ ਨੂੰ ਦਿੰਦਿਆਂ ਭਵਿੱਖ ਵਿਚ ਵੀ ਹੋਰ ਮਿਹਨਤ ਕਰਨ ਦਾ ਭਰੋਸਾ ਦਿੱਤਾ। ਆਪ ਆਗੂ ਹਰਤੇਜ ਸਿੰਘ ਠੁੱਲੀਵਾਲ, ਰਾਜਵਿੰਦਰ ਸਿੰਘ ਕਾਲਾ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਨੂੰ ਮਨਦੀਪ ਦੀ ਇਸ ਪ੍ਰਾਪਤੀ ’ਤੇ ਮਾਣ ਹੈ ਅਤੇ ਖਿਡਾਰੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।