ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵਪਾਰੀ, ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਵਰਗ ਦੀਆਂ ਮੁਸ਼ਕਿਲਾਂ ਦਾ ਕਰਾਂਗੇ ਹੱਲ - ਮੋਹਿਤ ਗੁਪਤਾ
ਸ਼ੇਰਪੁਰ, 20 ਨਵੰਬਰ (ਮੇਘ ਰਾਜ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵਪਾਰੀ ਵਰਗ, ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨਾ ਪਾਰਟੀ ਦੀ ਮੁੱਖ ਤਰਜੀਹ ਹੋਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮੋਹਿਤ ਗੁਪਤਾ ਅਤੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ ਖੇੜੀ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ।
ਸ਼ੇਰਪੁਰ, 20 ਨਵੰਬਰ (ਮੇਘ ਰਾਜ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵਪਾਰੀ ਵਰਗ, ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨਾ ਪਾਰਟੀ ਦੀ ਮੁੱਖ ਤਰਜੀਹ ਹੋਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮੋਹਿਤ ਗੁਪਤਾ ਅਤੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ ਖੇੜੀ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣਾ ਬੇਹੱਦ ਜ਼ਰੂਰੀ ਹੈ। ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦੀ ਮਜ਼ਬੂਤੀ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ, ਜਦਕਿ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਵਰਗ ਵੀ ਸਮਾਜ ਅਤੇ ਸੂਬੇ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹਨ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਨ੍ਹਾਂ ਸਾਰੇ ਵਰਗਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸੰਗਰੂਰ ਤੋਂ ਪਾਰਟੀ ਦੇ ਮੁੱਖ ਬੁਲਾਰੇ ਡਾ. ਕਰਨਵੀਰ ਸਿੰਘ ਘਨੌਰੀ, ਬੀ.ਸੀ. ਵਿੰਗ ਦੇ ਸਰਕਲ ਪ੍ਰਧਾਨ ਕੁਲਵੰਤ ਸਿੰਘ ਜਗਦੇ, ਗੁਰੀ ਖਹਿਰਾ ਗੰਡੇਵਾਲ, ਪ੍ਰਧਾਨ ਸੁਖਵਿੰਦਰ ਸਿੰਘ ਬੜੀ, ਭੂਸ਼ਨ ਰਿਸ਼ੀ ਭਗਵਾਨਪੁਰਾ, ਮਿ.ਬਲਜੀਤ ਸਿੰਘ ਗੁੰਮਟੀ, ਕੁਲਵਿੰਦਰ ਸਿੰਘ ਮਾਗੇਵਾਲ, ਹਰਜਿੰਦਰ ਸਿੰਘ ਠੁੱਲੀਵਾਲ, ਸਰਬਜੀਤ ਕੌਰ ਅਤੇ ਮਹਿਕਪ੍ਰੀਤ ਕੌਰ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।